Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਖ਼ੂਨਦਾਨ ਕੈਂਪ ਦੌਰਾਨ ਖ਼ੂਨਦਾਨੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਕੈਬਨਿਟ ਮੰਤਰੀ ਜਿੰਪਾ ਨੇ ਖ਼ੂਨਦਾਨ ਕੈਂਪ ਦੌਰਾਨ ਖ਼ੂਨਦਾਨੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਹੁਸ਼ਿਆਰਪੁਰ (ਬਿਊਰੋ) 
-ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੂਬੇ ਵਿਚ ਹਜ਼ਾਰਾਂ ਨੌਜਵਾਨਾਂ ਨੇ ਕੀਤਾ ਖ਼ੂਨਦਾਨ

17 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਜਨਮ ਦਿਵਸ ਨੂੰ ਖ਼ੂਨਦਾਨ ਦਿਵਸ ਵਜੋਂ ਮਨਾਉਂਦਿਆਂ ਅੱਜ ਸੂਬੇ ਭਰ ਵਿਚ ਵੱਡੀ ਪੱਧਰ ’ਤੇ ਖ਼ੂੁਨਦਾਨ ਕੈਂਪ ਲਗਾਏ ਗਏ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਤਿਨਾਮ ਹਸਪਤਾਲ ਹੁਸ਼ਿਆਰਪੁਰ ਵਿਖੇ ਬਾਬਾ ਫਤਿਹ ਸਿੰਘ ਸੇਵਾ ਸੁਸਾਇਟੀ ਵੱਲੋਂ ਲਗਾਏ ਗਏ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਖ਼ੂਨਦਾਨੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਰਮਨ ਪਿਆਰੇ, ਇਮਾਨਦਾਰ, ਕਰਮਯੋਗੀ ਅਤੇ ਗ਼ਰੀਬਾਂ ਦੇ ਹਮਦਰਦ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਵਸ ਮੌਕੇ ਅੱਜ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਅਜਿਹੇ ਖ਼ੂਨਦਾਨ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿਚ ਹਜ਼ਾਰਾਂ ਦੀ ਤਦਾਦ ਵਿਚ ਨੌਜਵਾਨਾਂ ਵੱਲੋਂ ਖ਼ੂਨਦਾਨ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਪਹਿਲੀ ਵਾਰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜੋ ਕਿ ਆਮ ਜਨਤਾ ਵਿਚ ਜਾ ਕੇ ਉਨ੍ਹਾਂ ਲਈ ਦਿਨ-ਰਾਤ ਇਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਦੇ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਇਤਿਹਾਸਕ ਫ਼ੈਸਲਾ ਲੈਂਦਿਆਂ ਕੇਵਲ ਰੋਡ ਸੇਫਟੀ ਲਈ ਪੁਲਿਸ ਦੀ ਵੱਖਰੀ ਯੂਨਿਟ ਤਿਆਰ ਕੀਤੀ ਗਈ ਹੈ ਅਤੇ ਫਰਿਸ਼ਤਾ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੜਕ ਹਾਦਸਿਆਂ ਵਿਚ ਅਜਾਈਂ ਜਾਂਦੀਆਂ ਜਾਨਾਂ ਨੂੰ ਠੱਲਣ ਵਿਚ ਬੇਹੱਦ ਮਦਦ ਤਿਲੇਗੀ। ਉਨ੍ਹਾਂ ਕਿਹਾ ਕਿ ਮਹਿਜ਼ ਡੇਢ ਸਾਲ ਦੇ ਅਰਸੇ ਵਿਚ ਉਨ੍ਹਾਂ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਤਿਹਾਸਕ ਕੰਮ ਕੀਤੇ ਹਨ, ਜਿਨ੍ਹਾਂ ਵਿਚ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦੇਣਾ, ਹਰੇਕ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਟੋਲ ਪਲਾਜ਼ਿਆਂ ਨੂੰ ਬੰਦ ਕਰਵਾਉਣਾ ਅਤੇ ਹੋਰ ਅਨੇਕਾਂ ਕਾਰਜ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ 1980 ਤੋਂ ਬਾਅਦ ਮਾਨ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ, ਜਿਹੜੀ ਕਿ ਮਾਲ ਮਹਿਕਮੇ ਵਿਚ ਅਫ਼ਸਰਾਂ ਦੀ ਭਰਤੀ ਕਰ ਰਹੀ ਹੈ। ਹੁਸ਼ਿਆਰਪੁਰ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਿਥੇ ਹੁਸ਼ਿਆਰਪੁਰ ਵਿਚ 450 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ, ਉਥੇ ਤਹਿਸੀਲ ਕੰਪਲੈਕਸ ਦਾ ਵੀ ਕਾਇਆ ਕਲਪ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੁਸ਼ਕਿਲ ਨੂੰ ਧਿਆਨ ਵਿਚ ਰੱਖਦਿਆਂ ਚਿਰਾਂ ਤੋਂ ਰਾਸ਼ਟਰੀ ਰਾਜ ਮਾਰਗ ਦੇ ਮਸਲੇ ਵਿਚ ਲਟਕੀ ਆਦਮਪੁਰ-ਜਲੰਧਰ-ਚਿੰਤਪੁਰਨੀ ਸੜਕ ਵੀ ਪੰਜਾਬ ਸਰਕਾਰ ਵੱਲੋਂ 14 ਕਰੋੜ ਰੁਪਏ ਦੀ ਲਾਗਤ ਨਾਲ ਬਣਵਾ ਕੇ ਇਕ ਵੱਡੀ ਰਾਹਤ ਦਿੱਤੀ ਗਈ ਹੈ। ਕੈਬਨਿਟ ਮੰਤਰੀ ਜਿੰਪਾ ਨੇ ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਦੇ ਮਾਤਾ ਜੀ ਨੂੰ ਨਮਨ ਕੀਤਾ, ਜਿਨ੍ਹਾਂ ਨੇ ਅਜਿਹੇ ਸਪੂਤ ਨੂੰ ਜਨਮ ਦਿੱਤਾ। ਇਸ ਖ਼ੂਨਦਾਨ ਕੈਂਪ ਦੌਰਾਨ 85 ਯੂਨਿਟ ਤੋਂ ਵੱਧ ਖ਼ੂਨ ਇਕੱਤਰ ਕੀਤਾ ਗਿਆ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਦਿ ਹੁਸ਼ਿਆਰਪੁਰ ਕੋਅਰਪ੍ਰੇਟਿਵ ਸੈਂਟਰਲ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਤਵੰਤ ਸਿੰਘ ਸਿਆਣ, ਕੌਂਸਲਰ ਮੁਖੀ ਰਾਮ, ਵਿਜੇ ਅਗਰਵਾਲ ਤੇ ਬਲਵਿੰਦਰ ਬਿੰਦੀ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ, ਡੀ. ਐਚ. ਓ ਡਾ. ਲਖਬੀਰ ਸਿੰਘ, ਐਸ. ਐਮ. ਓ ਡਾ. ਸਵਾਤੀ ਸ਼ੀਮਾਰ, ਚੰਦਨ ਲੱਕੀ, ਕੁਲਵਿੰਦਰ ਸਿੰਘ ਹੁੰਦਲ, ਅਜੀਤ ਸਿੰਘ ਲੱਕੀ ਤੋਂ ਇਲਾਵਾ ਬਾਬਾ ਫਤਿਹ ਸਿੰਘ ਸੇਵਾ ਸੁਸਾਇਟੀ ਤੋਂ ਅਮਨਪ੍ਰੀਤ ਸਿੰਘ, ਗੌਰਵ ਗੋਰਾ, ਰਿੱਕੀ, ਨੀਰਜ,  ਡਾ. ਅਮਰਜੀਤ ਲਾਲ, ਵਿਕਾਸ, ਵੈਸ਼ਾਲੀ ਚੋਪੜਾ, ਕ੍ਰਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ।