Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਲੋਕ ਨਿਰਮਾਣ ਤੇ ਪੰਚਾਇਤੀ ਰਾਜ ਵਿਭਾਗ ਤੋਂ ਹੁਸ਼ਿਆਰਪੁਰ ਦੇ ਕਾਜ਼ਵੇਅ ਅਤੇ ਪੁੱਲੀਆਂ ਦੀ ਸਥਿਤੀ ਸਬੰਧੀ ਮੰਗੀ ਰਿਪੋਰਟ

ਕੈਬਨਿਟ ਮੰਤਰੀ ਜਿੰਪਾ ਨੇ ਲੋਕ ਨਿਰਮਾਣ ਤੇ ਪੰਚਾਇਤੀ ਰਾਜ ਵਿਭਾਗ ਤੋਂ ਹੁਸ਼ਿਆਰਪੁਰ ਦੇ ਕਾਜ਼ਵੇਅ ਅਤੇ ਪੁੱਲੀਆਂ ਦੀ ਸਥਿਤੀ ਸਬੰਧੀ ਮੰਗੀ ਰਿਪੋਰਟ

ਹੁਸ਼ਿਆਰਪੁਰ (ਬਿਊਰੋ) 

ਪਿੰਡ ਬਿਲਾਸਪੁਰ ਦੀ ਟੁਟੀ ਪੁੱਲੀ ਦਾ ਕੀਤਾ ਮੁਆਇਨਾ, ਜਲਦ ਨਿਰਮਾਣ ਦਾ ਪਿੰਡ ਵਾਸੀਆਂ ਨੂੰ ਦਿਵਾਇਆ ਵਿਸ਼ਵਾਸ

22 ਜਨਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਤੇ ਪੰਚਾਇਤੀ ਰਾਜ ਵਿਭਾਗ ਤੋਂ ਹੁਸ਼ਿਆਰਪੁਰ ਦੇ ਸਾਰੇ ਇਲਾਕਿਆਂ ਦੇ ਕਾਜ਼ਵੇਅ ਤੇ ਪੁੱਲੀਆਂ ਦੀ ਕੀ ਸਥਿਤੀ ਹੈ, ਦੀ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਜ਼ਵੇਅ ਤੇ ਪੁੱਲੀਆਂ ਦੀ ਸਥਿਤੀ ਖਰਾਬ ਹੈ, ਉਨ੍ਹਾਂ ਦੀ ਜ਼ਰੂਰਤ ਦੇ ਹਿਸਾਬ ਨਾਲ ਕੰਮ ਕਰਵਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਹ ਐਤਵਾਰ ਨੂੰ ਹੁਸ਼ਿਆਰਪੁਰ ਦੇ ਪਿੰਡ ਬਿਲਾਸਪੁਰ ਵਿਚ ਵੱਖ-ਵੱਖ ਪਿੰਡਾਂ ਨੂੰ ਜੋੜਨ ਵਾਲੀ ਟੁਟੀ ਹੋਈ ਪੁੱਲੀ ਦਾ ਮੁਆਇਨਾ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਹੈਰਾਨ ਹਨ ਕਿ 2018 ਤੋਂ ਇਸ ਪਿੰਡ ਦੀ ਪੁੱਲੀ ਟੁਟੀ ਹੋਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੀ ਸਰਕਾਰ ਨੇ ਲੋਕਾਂ ਦੀ ਇਸ ਸਮੱਸਿਆ ਦੀ ਕੋਈ ਸਾਰ ਨਹੀਂ ਲਈ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਕਹਿਣਾ ਹੈ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਪੁੱਲੀ ਟੁਟ ਜਾਂਦੀ ਹੈ। ਉਨ੍ਹਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਇਸ ਪੁੱਲੀ ਦੇ ਨਿਰਮਾਣ ਲਈ ਇਸ ਦਾ ਰਿਐਸਟੀਮੇਟ ਤਿਆਰ ਕਰਨ। ਉਨ੍ਹਾਂ ਕਿਹਾ ਕਿ ਪੁਲੀ ਦੇ ਨਿਰਮਾਣ ਕਾਰਜ ਵਿਚ ਮਜ਼ਬੂਤੀ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਪੁੱਲੀ ਦਾ ਜਲਦ ਅਤੇ ਵਧੀਆ ਤਰੀਕੇ ਨਾਲ ਨਿਰਮਾਣ ਕੀਤਾ ਜਾਵੇਗਾ, ਤਾਂ ਜੋ ਪਿੰਡ ਅਤੇ ਇਲਾਕੇ ਦੇ ਲੋਕਾਂ ਨੂੰ ਦੁਬਾਰਾ ਪੁੱਲੀ ਨਿਰਮਾਣ ਨੂੰ ਲੈ ਕੇ ਕੋਈ ਦਿੱਕਤ ਨਾ ਆਵੇ। ਉਨ੍ਹਾਂ ਐਕਸੀਅਨ ਪੰਚਾਇਤੀ ਰਾਜ ਨੂੰ ਨਿਰਦੇਸ਼ ਦਿੱਤੇ ਕਿ ਕੰਮ ਦੀ ਕੁਆਲਟੀ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।