Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ

ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ

ਹੁਸ਼ਿਆਰਪੁਰ, 4 ਮਾਰਚ (ਬਿਊਰੋ) 

ਹੁਸ਼ਿਆਰਪੁਰ ਤੋਂ ਸ੍ਰੀ ਸਾਲਾਸਰ ਧਾਮ ਤੇ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ.ਸੀ ਵਾਲਵੋ ਬੱਸ ਰਵਾਨਾ
ਯਾਤਰੀਆਂ ਦਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ : ਬ੍ਰਮ ਸ਼ੰਕਰ ਜਿੰਪਾ
ਕਿਹਾ, ਧਾਰਮਿਕ ਸਥਾਨਾਂ ਦੇ ਦਰਸ਼ਨਾ ਤੋਂ ਵਾਂਝੇ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸਾਬਿਤ ਹੋ ਰਹੀ ਹੈ ਵਰਦਾਨ

: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਬੱਸ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖ਼ਰਚ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਉਣ-ਜਾਣ, ਠਹਿਰਨ ਅਤੇ ਖਾਣ-ਪੀਣ ਦਾ ਸਾਰਾ ਖ਼ਰਚਾ ਸ਼ਾਮਿਲ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਾਪੁਰਨੀ ਜੀ ਆਦਿ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਤਾ ਵੈਸ਼ਨੋ ਦੇਵੀ ਅਤੇ ਹੋਰ ਤੀਰਥ ਸਥਾਨਾਂ ਲਈ ਵੀ ਜਲਦ ਹੀ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ।
ਬ੍ਰਮ ਸ਼ੰਕਰ ਜਿੰਪਾ ਨੇ ਯਾਤਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਤੀਰਥ ਯਾਤਰਾ ’ਤੇ ਜਾਣ ਲਈ ਸਰਕਾਰ ਵੱਲੋਂ ਬਿਹਤਰੀਨ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਧੇਰੇ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਮੁੱਖ ਥਾਵਾਂ ਦੇ ਦਰਸ਼ਨ ਕਰਨ ਤੋਂ ਵੰਚਿਤ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਇਸ ਵਿਸ਼ੇਸ਼ ਯੋਜਨਾ ਲਈ ਵਿਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਮੌਕੇ ਕਮਿਸ਼ਨਰ ਜਿਓਤੀ ਬਾਲਾ ਮੱਟੂ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਅਜੇ ਵਰਮਾ, ਸੁਮੇਸ਼ ਸੋਨੀ, ਵਰਿੰਦਰ ਵੈਦ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।