Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਕੀਤਾ ਰਵਾਨਾ

ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਕੀਤਾ ਰਵਾਨਾ

ਹੁਸ਼ਿਆਰਪੁਰ, 29 ਦਸੰਬਰ (ਬਿਊਰੋ) 

–ਸ੍ਰੀ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ. ਸੀ ਵਾਲਵੋ ਬੱਸ ਨੂੰ ਦਿਖਾਈ ਝੰਡੀ
–ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖ਼ਰਚਾ ਪੰਜਾਬ ਸਰਕਾਰ ਕਰੇਗੀ ਬਰਦਾਸ਼ਤ : ਬ੍ਰਮ ਸ਼ੰਕਰ ਜਿੰਪਾ
–ਕਿਹਾ, ਮੁੱਖ ਮੰਤਰੀ ਨੇ ਸੂਬੇ ਦੇ ਆਮ ਲੋਕਾਂ ਦੀ ਹਰ ਜ਼ਰੂਰਤ ਦਾ ਰੱਖਿਆ ਧਿਆਨ

: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ੍ਰੀ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹੁਸ਼ਿਆਰਪੁਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕਮਿਸ਼ਨਰ ਨਗਰ ਨਿਗਮ ਜਿਯੋਤੀ ਬਾਲਾ ਮੱਟੂ, ਦੀ ਹੁਸ਼ਿਆਰਪੁਰ ਸੈਂਟਰਲ ਕੋਅਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਵੀ ਮੌਜੂਦ ਸਨ।
ਹੁਸ਼ਿਆਰਪੁਰ ਤੋਂ ਸ੍ਰੀ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਉਣ-ਜਾਣ, ਠਹਿਰਨ ਅਤੇ ਖਾਣ-ਪੀਣ ਦਾ ਸਾਰਾ ਖ਼ਰਚਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਆਮ ਲੋਕਾਂ ਦੀ ਹਰੇਕ ਛੋਟੀ ਤੋਂ ਵੱਡੀ ਜ਼ਰੂਰਤ ਦਾ ਧਿਆਨ ਰੱਖਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੁਸ਼ਿਆਰਪੁਰ ਤੋਂ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ ਜੀ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨ ਕਰਕੇ ਆਏ ਹਨ। ਇਸੇ ਤਰ੍ਹਾਂ ਯੋਜਨਾ ਅਨੁਸਾਰ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਬੱਸਾਂ ਲਗਾਤਾਰ ਰਵਾਨਾ ਹੁੰਦੀਆਂ ਰਹਿਣਗੀਆਂ। ਉਨ੍ਹਾਂ ਯਾਤਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਬੁਢਾਪੇ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵੰਚਿਤ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵਰਦਾਨ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਨਗਰ ਨਿਗਮ ਫਾਇਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਕੁਲਵਿੰਦਰ ਸਿੰਘ ਹੁੰਦਲ, ਧੀਰਜ ਸ਼ਰਮਾ, ਵਰਿੰਦਰ ਵੈਦ, ਚੰਦਨ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।