Prime Punjab Times

Latest news
ਦਸੂਹਾ ਵਿਖੇ 'ਨਸ਼ਾ ਮੁਕਤ ਯਾਤਰਾ' ਦਾ ਸ਼ਾਨਦਾਰ ਆਗਾਜ਼: ਡਾ. ਹਰਸਿਮਰਤ ਸਾਹੀ ਦੀ ਅਗਵਾਈ 'ਚ 70 ਟਰੈਕਟਰਾਂ ਦੇ ਕਾਫ਼ਲੇ ਨੇ... *‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਗੜ੍ਹਦੀਵਾਲਾ 'ਚ ਭਰਵਾਂ ਸਵਾਗਤ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕੀ... ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ... ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼ ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ...
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਮੁਕੇਰੀਆਂ ਵਿਖੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕ ਅਰਪਿਤ

ਕੈਬਨਿਟ ਮੰਤਰੀ ਜਿੰਪਾ ਨੇ ਮੁਕੇਰੀਆਂ ਵਿਖੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕ ਅਰਪਿਤ

ਮੁਕੇਰੀਆਂ/ਹੁਸ਼ਿਆਰਪੁਰ (ਚੌਧਰੀ) 

–ਕਿਹਾ,ਪੰਜਾਬ ਸਰਕਾਰ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ

20 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਉੱਪ ਮੰਡਲ ਮੁਕੇਰੀਆਂ ਵਿਖੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕ ਅਰਪਿਤ ਕੀਤੇ। ਇਨ੍ਹਾਂ ਵਿਚ ਪਿੰਡ ਕਾਲਾ ਮੰਝ ਵਿਖੇ 33.80 ਲੱਖ ਰੁਪਏ, ਪਿੰਡ ਸ਼ੈਰਕੋਵਾਲ ਵਿਖੇ 39.81 ਲੱਖ ਰੁਪਏ ਅਤੇ ਪਿੰਡ ਨੌਸ਼ਹਿਰਾ ਸਿੰਬਲੀ ਵਿਖੇ 55.09 ਲੱਖ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰਾਜੈਕਟ ਸ਼ਾਮਿਲ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਲ ਪਿੰਡ ਕਾਲਾ ਮੰਝ ਵਿਖੇ 298 ਘਰਾਂ ਦੇ 1356 ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ। ਇਸੇ ਤਰ੍ਹਾਂ ਪਿੰਡ ਸ਼ੈਰਕੋਵਾਲ ਵਿਖੇ 154 ਘਰਾਂ ਦੇ 971 ਵਿਅਕਤੀਆਂ ਅਤੇ ਪਿੰਡ ਨੌਸ਼ਹਿਰਾਂ ਸਿੰਬਲੀ ਦੇ 299 ਘਰਾਂ ਦੇ 1590 ਵਿਅਕਤੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇਗਾ।
ਇਸ ਤੋਂ ਪਹਿਲਾਂ ਰੈਸਟ ਹਾਊਸ ਮੁਕੇਰੀਆਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਜਿਥੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉਥੇ ਕਿਸਾਨਾਂ ਨੂੰ ਖੇਤੀ ਕੰਮਾਂ ਵਿਚ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਵਾਉਣ ਲਈ ਵੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੁਕੇਰੀਆਂ ਸਿਵਲ ਹਸਪਤਾਲ ਦੀ ਨਵੀਂ ਇਮਾਰਤ ਦੀ ਵੁਸਾਰ0ੀ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਹਲਕਾ ਇੰਚਾਰਜ ਪ੍ਰੋ. ਜੀ. ਐਸ ਮੁਲਤਾਨੀ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਨਿਗਰਾਨ ਇੰਜੀਨੀਅਰ ਰਾਜੇਸ਼ ਦੂਬੇ, ਐਕਸੀਅਨ ਅਨੁਜ ਸ਼ਰਮਾ, ਡੀ. ਐਸ. ਪੀ ਕੁਲਵਿੰਦਰ ਸਿੰਘ ਵਿਰਕ, ਨਾਇਬ ਤਹਿਸੀਲਦਾਰ ਤਰਸੇਮ ਲਾਲ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।