Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਨੰਗਲ ਸ਼ਹੀਦਾਂ ’ਚ ਸੜਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਨੰਗਲ ਸ਼ਹੀਦਾਂ ’ਚ ਸੜਕ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ (ਬਿਊਰੋ) 

ਕਿਹਾ, ਪਿੰਡਾਂ ’ਚ ਸੜਕ ਨੈਟਵਰਕ ਨੂੰ ਕੀਤਾ ਜਾ ਰਿਹੈ ਮਜ਼ਬੂਤ

28 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿੰਡਾਂ ਵਿਚ ਸੜਕ ਨੈਟਵਰਕ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ Çਲੰਕ ਸੜਕਾਂ ਰਾਹੀਂ ਪਿੰਡਾਂ ਵਿਚ ਕਨੈਕਟੀਵਿਟੀ ਮਜ਼ਬੂਤ ਕੀਤੀ ਜਾ ਰਹੀ ਹੈ। ਉਹ ਪਿੰਡ ਨੰਗਲ ਸ਼ਹੀਦਾਂ ਵਿਚ ਕਰੀਬ 13 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦੇ ਉਦਘਾਟਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਪਿਛਲੇ ਕੁਝ ਦਿਨਾਂ ਵਿਚ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜਿਥੇ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਉਥੇ ਸੜਕਾਂ ਤੋਂ ਇਲਾਵਾ ਬੁਨਿਆਦੀ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਪਰਮਜੀਤ ਸਿੰਘ, ਐਡਵੋਕੇਟ ਅਮਰਜੋਤ ਸੈਣੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

error: copy content is like crime its probhihated