Prime Punjab Times

Latest news
ਡਾ.ਭੀਮ ਰਾਓ ਅੰਬੇਡਕਰ ਜਯੰਤੀ ਮੌਕੇ ਸਹੁੰ ਚੁੱਕ ਸਮਾਰੋਹ ਕਰਵਾਇਆ ਯੋਗਾ ਰਾਹੀਂ ਸਿਹਤਮੰਦ ਵੱਲ ਵਧ ਰਿਹਾ ਹੈ ਮੁਕੇਰੀਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ 'ਨੇਚਰ ਅਵੇਅਰਨੈਸ ਕੈਂਪ' ਦਾ ਰੱਖਿਆ ਨੀਂਹ ਪੱਥਰ    ਬਾਹਰੀ ਲੋਕਾਂ ਦੇ ਦਾਖਲੇ 'ਤੇ ਪਾਬੰਦੀਆਂ ਅਤੇ ਸਟਾਫ ਲਈ ਸਖ਼ਤ ਹਦਾਇਤਾਂ ਇੰਟਰਨੈਸ਼ਨਲ ਬੈਡਮਿੰਟਨ ਖਿਡਾਰਨ ਮਿਸ ਰਾਧਿਕਾ ਸ਼ਰਮਾ ਨੂੰ 2 ਲੱਖ ਰੁਪਏ ਦਾ ਚੈੱਕ ਭੇਂਟ ਖ਼ਾਲਸਾ ਕਾਲਜ ਵੱਲੋਂ ਚਲਾਏ ਗਏ ਸੱਤ ਰੋਜ਼ਾ ਬ੍ਰਿਜ ਕੋਰਸ ਦੀ ਸਫ਼ਲਤਾਪੂਰਵਕ ਸਮਾਪਤੀ *KMS ਕਾਲਜ ਵਿਖੇ ਚੌਥਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰ ਪੁਲਿਸ ਦੇ ਹੱਥੇ ਚੜ੍ਹੇ ਡਾ.ਰਣਜੀਤ ਰਾਣਾ ਨੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਸ੍ਰੀ ਰਾਮ ਦਰਬਾਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ’ਚ ਸ਼ਿਰਕਤ ਕਰਕੇ ਲਿਆ ਆਸ਼ੀਰਵਾਦ

ਕੈਬਨਿਟ ਮੰਤਰੀ ਜਿੰਪਾ ਨੇ ਸ੍ਰੀ ਰਾਮ ਦਰਬਾਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ’ਚ ਸ਼ਿਰਕਤ ਕਰਕੇ ਲਿਆ ਆਸ਼ੀਰਵਾਦ

ਹੁਸ਼ਿਆਰਪੁਰ, 12 ਜੁਲਾਈ (PPT NEWS) 

ਸ੍ਰੀ ਵੱਡੇ ਹਨੂੰਮਾਨ ਜੀ ਮੰਦਿਰ ਦੁਸਹਿਰਾ ਗਰਾਊਂਡ ’ਚ ਹੋਇਆ ਸਮਾਗਮ

: ਸ੍ਰੀ ਰਾਮ ਲੀਲਾ ਕਮੇਟੀ ਅਤੇ ਸ੍ਰੀ ਵੱਡੇ ਹਨੂੰਮਾਨ ਜੀ ਸੇਵਕ ਸੰਸਥਾ ਵੱਲੋਂ ਸ੍ਰੀ ਵੱਡੇ ਹਨੂੰਮਾਨ ਜੀ ਮੰਦਿਰ ਦੁਸਹਿਰਾ ਗਰਾਊਂਡ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਦਰਬਾਰ ਜੀ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਭਗਵਾਨ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਇਸ ਆਯੋਜਨ ਦਾ ਉਦੇਸ਼ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਨੂੰ ਸਾਡੇ ਮਹਾਨ ਧਰਮ ਅਤੇ ਸੱਭਿਆਚਾਰ ਤੋਂ ਜਾਣੂ ਕਰਵਾਉਣਾ ਹੈ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਦਿ ਹੁਸ਼ਿਆਰਪੁਰ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਇਸ ਮੌਕੇ ਸ੍ਰੀ ਰਾਮ ਲੀਲਾ ਕਮੇਟੀ ਅਤੇ ਸ੍ਰੀ ਵੱਡੇ ਹਨੂੰਮਾਨ ਜੀ ਸੇਵਕ ਸੰਸਥਾ ਦੇ ਅਧਿਕਾਰੀਆਂ ਨਾਲ ਪੂਜਾ ਅਰਚਨਾ ਕੀਤੀ ਅਤੇ ਮੂਰਤੀ ਸਥਾਪਨਾ ਦੀ ਵਿਧੀ ਸੰਪੰਨ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਆਯੋਜਨਾਂ ਕਾਰਨ ਹੀ ਹੁਸ਼ਿਆਰਪੁਰ ਨੂੰ ਛੋਟੀ ਕਾਸ਼ੀ ਦੇ ਤੌਰ ’ਤੇ ਜਾਣਿਆ ਜਾਂਦਾ ਹੈ। ਸਮਾਰੋਹ ਵਿਚ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।
ਇਸ ਮੌਕੇ ਸ੍ਰੀ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ, ਸ੍ਰੀ ਵੱਡੇ ਹਨੂੰਮਾਨ ਜੀ ਸੇਵਕ ਸੰਸਥਾ ਦੇ ਚੇਅਰਮੈਨ ਸ਼ਿਵ ਕੁਮਾਰ ਸੂਦ, ਪ੍ਰਧਾਨ ਰਾਕੇਸ਼ ਸੂਰੀ, ਜਨਰਲ ਸਕੱਤਰ ਪ੍ਰਦੀਪ ਹਾਂਡਾ, ਕੌਂਸਲਰ ਪ੍ਰਦੀਪ ਬਿੱਟੂ, ਅਸ਼ਵਨੀ ਸ਼ਰਮਾ, ਦਵਿੰਦਰ ਨਾਥ ਬਿੰਦਾ, ਰਾਕੇਸ਼ ਮਰਵਾਹਾ, ਅਨਮੋਲ ਸੂਦ, ਤਰਸੇਮ ਮੋਦਗਿੱਲ, ਸੰਜੀਵ ਅਰੋੜਾ, ਲਵਕੇਸ਼ ਓਹਰੀ, ਪ੍ਰਸ਼ਾਂਤ ਕੈਂਥ, ਅਸ਼ੋਕ ਸੋਢੀ, ਸ਼ੀਲ ਪੰਡਿਆਲ, ਅੰਕੁਰ ਸ਼ਰਮਾ ਆਦਿ ਵੀ ਮੌਜੂਦ ਸਨ।

error: copy content is like crime its probhihated