Prime Punjab Times

Latest news
ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ' ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜ... ​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ...
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 15 ’ਚ 34 ਲੱਖ ਰੁਪਏ ਦੀ ਲਾਗਤ ਨਾਲ ਲੱਗ ਰਹੇ ਟਿਊਬਵੈਲ ਦੇ ਕਾਰਜ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 15 ’ਚ 34 ਲੱਖ ਰੁਪਏ ਦੀ ਲਾਗਤ ਨਾਲ ਲੱਗ ਰਹੇ ਟਿਊਬਵੈਲ ਦੇ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ (ਬਿਊਰੋ) 

ਕਿਹਾ, ਸਰਕਾਰ ਹਰ ਘਰ ’ਚ ਪੀਣ ਯੋਗ ਪਾਣੀ ਪਹੁੰਚਾਉਣ ਲਈ ਵਚਨਬੱਧ
ਲੋਕਾਂ ਨੂੰ ਪਾਣੀ ਦਾ ਸਹੀ ਇਸਤੇਮਾਲ ਕਰਨ ਲਈ ਕੀਤਾ ਪ੍ਰੇਰਿਤ

15 ਅਪ੍ਰੈਲ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਸਾਫ਼-ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹ ਅੱਜ ਵਾਰਡ ਨੰਬਰ 15 ਵਿਚ 34 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਟਿਊਬਵੈਲ ਦੇ ਕਾਰਜ ਦੀ ਸ਼ੁਰੂਆਤ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਵਲੋਂ ਟਿਊਬਵੈਲ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟਿਊਬਵੈਲ ਲੱਗਣ ਤੋਂ ਬਾਅਦ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਸਾਫ਼ ਪਾਣੀ ਦੀ ਵੱਡੀ ਸਮੱਸਿਆ ਦਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ ਕਿ ਸੂਬੇ ਦੇ ਹਰ ਘਰ ਨਲ ਅਤੇ ਹਰ ਘਰ ਜਲ ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇ। ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਲ ਸਪਲਾਈ  ਵਿਭਾਗ ਲੋਕਾਂ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਜਿਥੇ ਤੁਰੰਤ ਕੰਮ ਕਰਨ ਦੀ ਜ਼ਰੂਰਤ ਹੈ, ਉਥੇ ਬਿਨਾਂ ਦੇਰੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।
ਇਸ ਮੌਕੇ ਨਗਰ ਨਿਗਮ ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਐਕਸੀਅਨ ਜਲ ਸਪਲਾਈ ਵਿਭਾਗ ਸਿਮਰਨਜੀਤ ਸਿੰਘ ਖਾਂਬਾ, ਕੌਂਸਲਰ ਚੰਦਰਾਵਤੀ, ਕਾਮਰੇਡ ਗੰਗਾ ਪ੍ਰਸ਼ਾਦ, ਚੰਦਨ ਲੱਕੀ, ਮੋਹਨ ਲਾਲ ਆਦਿ ਵੀ ਮੌਜੂਦ ਸਨ।

error: copy content is like crime its probhihated