Prime Punjab Times

Latest news
ਹਥਿਆਰ ਬਰਾਮਦਗੀ ਦੌਰਾਨ ਪੁਲਿਸ ’ਤੇ ਫਾਇਰਿੰਗ ਕਰਨ ਵਾਲਾ ਮੁਲਜ਼ਮ ਪੁਲਿਸ ਮੁਕਾਬਲੇ ’ਚ ਜ਼+ਖ਼+ਮੀ ਪੀ.ਐਸ.ਓ.ਯੂ ਦੇ ਰੀਜ਼ਨਲ ਸੈਂਟਰ ਦਸੂਹਾ ਵਿਖੇ ਬੀ.ਏ. ਤੀਸਰੇ ਸਮੈਸਟਰ ਦੇ ਚੇਤਨ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ... ਥਾਨਾ ਡੈਮ ਦੇਖਣ ਆਏ ਗੁਰਦਾਸਪੁਰ ਦੇ ਨੌਜ਼ਵਾਨ ਦੀ ਮੌ+ਤ ਸਾਈਂ ਸੇਵਕ ਸੰਘ ਗੜ੍ਹਦੀਵਾਲਾ ਦਾ 9ਵਾਂ ਸਾਲਾਨਾ ਸਾਈਂ ਸੰਧਿਆ ਦਾ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਣ ਉਪਰੰਤ ਪ੍ਰਾਚੀਨ ਠਾ... ਜ਼ਿਲ੍ਹਾ ਪੁਲਿਸ ਵਲੋਂ ਮਈ ਮਹੀਨੇ ‘ਚ ਐਨ.ਡੀ.ਪੀ.ਐਸ. ਦੇ 95 ਮਾਮਲੇ ਦਰਜ,123 ਗ੍ਰਿਫ਼੍ਰਤਾਰ फिरौती के लिए घर पर ताबड़तोड़ फायरिंग,वीडियो भेजकर दी जान से मारने की धमकी *ਦਸੂਹਾ 'ਚ ਬਣੇਗਾ 'ਵੀਰ ਸ਼੍ਰੋਮਣੀ ਮਹਾਰਾਣਾ ਪ੍ਰਤਾਪ ਚੌਂਕ', ਮੂਰਤੀ ਨਿਰਮਾਣ ਦਾ ਹੋਇਆ ਸ਼ੁੱਭ ਆਰੰਭ* ਹੁਸ਼ਿਆਰਪੁਰ ਜ਼ਿਲੇ ‘ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਸ਼ੁਰੂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਰੀਜ਼ਨਲ ਸੈਂਟਰ ਦਸੂਹਾ ਦੇ ਬੀ.ਏ.ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨ... ਮਾਲ ਮਾਮਲਿਆਂ ਦੇ ਤੁਰੰਤ ਨਿਪਟਾਰੇ ਨੂੰ ਤਰਜੀਹ ਦੇਣ ਅਧਿਕਾਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਮੁਹੱਲਾ ਹਰਗੋਬਿੰਦ ਨਗਰ ਦੀ 10 ਸਾਲ ਪੁਰਾਣੀ ਪਾਣੀ ਦੀ ਸਮੱਸਿਆ ਦਾ ਕਰਵਾਇਆ ਹੱਲ

ਕੈਬਨਿਟ ਮੰਤਰੀ ਜਿੰਪਾ ਨੇ ਮੁਹੱਲਾ ਹਰਗੋਬਿੰਦ ਨਗਰ ਦੀ 10 ਸਾਲ ਪੁਰਾਣੀ ਪਾਣੀ ਦੀ ਸਮੱਸਿਆ ਦਾ ਕਰਵਾਇਆ ਹੱਲ

ਕੈਬਨਿਟ ਮੰਤਰੀ ਜਿੰਪਾ ਨੇ ਮੁਹੱਲਾ ਹਰਗੋਬਿੰਦ ਨਗਰ ਦੀ 10 ਸਾਲ ਪੁਰਾਣੀ ਪਾਣੀ ਦੀ ਸਮੱਸਿਆ ਦਾ ਕਰਵਾਇਆ ਹੱਲ

ਮੁਹੱਲਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਦਾ ਕੀਤਾ ਧੰਨਵਾਦ

ਵਾਰਡ ਨੰਬਰ 50 ਦੇ ਮੁਹੱਲਾ ਹਰਗੋਬਿੰਦ ਨਗਰ ’ਚ ਨਹੀਂ ਸੀ ਸਾਲਾਂ ਤੋਂ ਪਾਣੀ ਦਾ ਕੁਨੈਕਸ਼ਨ

ਕਿਹਾ, ਸ਼ਹਿਰ ’ਚ ਸਿਰਫ ਵਿਕਾਸ ਦੇ ਏਜੰਡੇ ’ਤੇ ਕੀਤਾ ਜਾਵੇਗਾ ਕੰਮ

ਹੁਸ਼ਿਆਰਪੁਰ, 17 ਅਪ੍ਰੈਲ(ਬਿਊਰੋ) : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਮੁਹੱਲਾ ਹਰਗੋਬਿੰਦ ਨਗਰ ਨੂੰ ਵਾਟਰ ਸਪਲਾਈ ਦੇ ਕੁਨੈਕਸ਼ਨ ਨਾਲ ਜੋੜ ਕੇ ਇਥੇ 10 ਸਾਲਾਂ ਤੋਂ ਚਲੀ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਹੈ। ਪਾਣੀ ਦੀ ਪਾਈਪ ਲਾਈਨ ਜੋੜਨ ਨਾਲ ਮੁਹੱਲਾ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੀ ਹੈ। ਮੁਹੱਲਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ। ਵਾਰਡ ਨੰਬਰ 50 ਦੇ ਮੁਹੱਲਾ ਹਰਗੋਬਿੰਦ ਨਗਰ ਵਿਚ ਆਯੋਜਿਤ ਧੰਨਵਾਦ ਸਮਾਰੋਹ ਵਿਚ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਇਲਾਕੇ ਵਿਚ ਪਿਛਲੇ 10 ਸਾਲਾਂ ਤੋਂ ਪਾਣੀ ਦਾ ਕੁਨੈਕਸ਼ਨ ਨਹੀਂ ਸੀ ਪਰੰਤੂ ਉਸ ਸਮੇਂ ਦੀਆਂ ਸਰਕਾਰਾਂ ਨੇ ਕਦੇ ਵੀ ਮੁਹੱਲੇ ਦੀ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਸਨ।

          ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਰਾਜਨੀਤੀ ਤੋਂ ਉਪਰ ਉਠ ਕੇ ਸ਼ਹਿਰ ਦਾ ਵਿਕਾਸ ਕਰਵਾਇਆ ਜਾਵੇਗਾ ਅਤੇ ਉਹ ਸਿਰਫ਼ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਏਜੰਡੇ ਤੇ ਹੀ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁਹੱਲਾ ਨਿਵਾਸੀਆਂ ਨੇ ਕਾਫ਼ੀ ਸਾਲ ਪਾਣੀ ਦੀ ਸਮੱਸਿਆ ਨੂੰ ਬਰਦਾਸ਼ਤ ਕੀਤਾ ਹੈ ਅਤੇ ਸੂਬੇ  ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੀ ਉਨ੍ਹਾਂ ਹੁਸ਼ਿਆਰਪੁਰ ਦੇ ਸਾਰੇ ਹਲਕਿਆਂ ਵਿਚ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਦਾ ਸੰਕਲਪ ਲੈ ਲਿਆ ਸੀ, ਜਿਸ ਨੂੰ ਕ੍ਰਮਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਹਰਗੋਬਿੰਦ ਨਗਰ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦਾ ਆਧਾਰ ਤੇ ਹੱਲ ਕੀਤਾ ਗਿਆ ਹੈ ਅਤੇ ਹੋਰ ਸਮੱਸਿਆਵਾਂ ਦਾ ਵੀ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ।

          ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਕਿਸੇ ਵੀ ਇਲਾਕੇ ਵਿਚ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੁੰਦਾ ਹੈ ਅਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਸ਼ਹਿਰ ਵਿਚ ਕਿਸੇ ਵੀ ਹਲਕੇ ਨੂੰ ਬੁਨਿਆਦੀ ਸੁਵਿਧਾਵਾਂ ਤੋਂ ਵੰਚਿਤ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣਦੇ ਹੀ ਪਹਿਲੇ ਦਿਨ ਤੋਂ ਹੀ ਸਰਕਾਰ ਨੇ ਯੋਜਨਾਬੱਧ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਲੋਂ ਨੌਜਵਾਨਾਂ ਦੇ ਵਿਕਾਸ ਲਈ ਵਿਸ਼ੇਸ਼ ਤੌਰ ਤੇ ਕੰਮ ਕੀਤਾ ਜਾਵੇਗਾ। ਇਸ ਮੌਕੇ ਇਲਾਕੇ ਦੇ ਪਤਵੰਤੇ ਲੋਕ ਵੀ ਮੌਜੂਦ ਸਨ।

error: copy content is like crime its probhihated