Prime Punjab Times

Latest news
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ *ਸਫਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਨੂੰ ਲੈਕੇ 30 ਜੁਲਾਈ ਨੂੰ ਗੜ੍ਹਦੀਵਾਲਾ ਰਹੇਗਾ ਬੰਦ :... ਸਸਸ ਸਕੂਲ ਢੋਲਵਾਹਾ ਤੇ ਦੇਸ਼ ਭਗਤਾਂ ਸਸਸਸ ਧੂਤ ਕਲਾਂ ਵਿਖੇ ਕਰਵਾਏ ਕਰੀਅਰ ਗਾਈਡੈਂਸ ਪ੍ਰੋਗਰਾਮ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਗੈਰ- ਖਾਦ ਦੀ ਖੇਪ ਜ਼ਬਤ, ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਸੀ.ਐਚ. ਸੀ. ਭੂੰਗਾ ਵਿਖੇ ਵਿਸ਼ਵ ਹੈਪਾਟਾਈਟਸ ਜਾਗਰੂਕਤਾ ਦਿਵਸ ਮਨਾਇਆ ਗਿਆ ਵਿਦਿਆਰਥੀਆਂ ਨੇ ਕਾਲਜ ਨੂੰ ਨਵੀਆਂ ਕੁਰਸੀਆਂ ਕੀਤੀਆਂ ਦਾਨ KMS ਕਾਲਜ ਦਸੂਹਾ ਵਿਖੇ ਰੱਖੜੀ ਦੇ ਸੰਬੰਧ ਵਿੱਚ ਸੱਤ ਦਿਨਾਂ "ਰਾਖੀ ਮੇਕਿੰਗ ਵਰਕਸ਼ਾਪ ਅਤੇ ਪ੍ਰਦਰਸ਼ਨੀ" ਦਾ ਆਯੋਜਨ - ਪ੍ਰ... ਲੰਬਿਤ ਮੰਗਾਂ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦਾ ਬਟਾਲਾ 'ਚ ਵਿਸ਼ਾਲ ਤ੍ਰਿਸ਼ੂਲ ਮਾਰਚ, ਪੰਜਾਬ ਸਰਕਾਰ ਨੂੰ ਸੌਂਪਿਆ ਮ... *ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ...
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਵਲੋਂ ਨਸਰਾਲਾ ਵਿਖੇ ਵਾਪਰੇ ਹਾਦਸੇ ਦੇ ਘਟਨਾ ਸਥਾਨ ਦਾ ਦੌਰਾ

ਕੈਬਨਿਟ ਮੰਤਰੀ ਜਿੰਪਾ ਵਲੋਂ ਨਸਰਾਲਾ ਵਿਖੇ ਵਾਪਰੇ ਹਾਦਸੇ ਦੇ ਘਟਨਾ ਸਥਾਨ ਦਾ ਦੌਰਾ

ਹੁਸ਼ਿਆਰਪੁਰ(ਬਿਊਰੋ) 

ਕੈਬਨਿਟ ਮੰਤਰੀ ਜਿੰਪਾ ਵਲੋਂ ਨਸਰਾਲਾ ਵਿਖੇ ਵਾਪਰੇ ਹਾਦਸੇ ਦੇ ਘਟਨਾ ਸਥਾਨ ਦਾ ਦੌਰਾ

ਘਟਨਾ ’ਤੇ ਦੁੱਖ ਪ੍ਰਗਟ ਕਰਦਿਆ ਮ੍ਰਿਤਕ ਵਰਕਰ ਦੇ ਪਰਿਵਾਰ ਨੂੰ ਪੂਰੀ ਮਦਦ ਦਾ ਦਿੱਤਾ ਭਰੋਸਾ

 24 ਸਤੰਬਰ : ਅੱਜ ਹੁਸ਼ਿਆਰਪੁਰ ਦੇ ਨਸਰਾਲਾ ਵਿਖੇ ਵੈਲਡਿੰਗ ਗੈਸ ਦੀ ਸਪਲਾਈ ਕਰਨ ਵਾਲੀ ਫੈਕਟਰੀ ਵਿਚ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਫੈਕਟਰੀ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਵਰਕਰ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਫੈਕਟਰੀ ਮਾਲਕਾਂ ਨੂੰ ਪਰਿਵਾਰ ਦੀ ਪੂਰੀ ਬਣਦੀ ਸਹਾਇਤਾ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਤੌਰ ’ਤੇ ਵੀ ਪੀੜਤ ਪਰਿਵਾਰ ਦੀ ਬਣਦੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਟਨਾ ਵਿਚ ਜਖਮੀ ਹੋਏ ਵਿਅਕਤੀਆਂ ਦੇ ਬਿਹਤਰੀਨ ਇਲਾਜ ਲਈ ਵੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਅੱਜ ਨਸਰਾਲਾ ਵਿਖੇ ਜੇ.ਕੇ. ਇੰਟਰਪ੍ਰਾਈਜਜ਼ ਨਾਂ ਦੀ ਫੈਕਟਰੀ ਵਿਚ ਸਿਲੰਡਰਾਂ ਵਿਚ ਗੈਸ ਭਰਨ ਮੌਕੇ ਇਕ ਗੈਸ ਸਿਲੰਡਰ ਫੱਟਣ ਕਾਰਨ ਇਕ ਵਰਕਰ ਦੀ ਮੌਤ ਹੋ ਗਈ, ਜਦਕਿ 2 ਜਖਮੀ ਹੋ ਗਏ।

error: copy content is like crime its probhihated