Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਵਲੋਂ ਵਾਰਡ ਨੰਬਰ 11 ’ਚ 9.67 ਲੱਖ ਦੀ ਲਾਗਤ ਨਾਲ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

ਕੈਬਨਿਟ ਮੰਤਰੀ ਜਿੰਪਾ ਵਲੋਂ ਵਾਰਡ ਨੰਬਰ 11 ’ਚ 9.67 ਲੱਖ ਦੀ ਲਾਗਤ ਨਾਲ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ (ਬਿਊਰੋ) 

ਕਿਹਾ, ਹੁਸ਼ਿਆਰਪੁਰ ਦੇ ਸਾਰੇ ਪਾਰਕਾਂ ਨੂੰ ਦਿੱਤੀ ਜਾਵੇਗੀ ਨਵੀਂ ਦਿੱਖ

21 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਵਾਰਡ ਨੰਬਰ 11 ਵਿਖੇ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ 9.67 ਲੱਖ ਰੁਪਏ ਦੀ ਲਾਗਤ ਨਾਲ ਇਸ ਪਾਰਕ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਥੇ ਮਨਮੋਹਕ ਲਾਈਟਾਂ, ਘਾਹ, ਫੁੱਲ ਬੂਟਿਆਂ ਆਦਿ ਨਾਲ ਇਸ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀ ਖਾਸ ਤੌਰ ’ਤੇ ਸੀਨੀਅਰ ਸਿਟੀਜ਼ਨ ਇਸ ਪਾਰਕ ਵਿਚ ਅਕਸਰ ਸੈਰ ਕਰਦੇ ਹਨ ਅਤੇ ਬੱਚਿਆਂ ਲਈ ਵੀ ਇਹ ਕਾਫ਼ੀ ਰਮਣੀਕ ਜਗ੍ਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਪਹਿਲਾਂ ਤੋਂ ਹੀ ਹਰਿਆਲੀ ਲਈ ਜਾਣਿਆ ਜਾਂਦਾ ਹੈ ਅਤੇ ਇਥੋਂ ਦੀ ਆਬੋ-ਹਵਾ ਬਾਹਰੋਂ ਆਉਣ ਵਾਲਿਆਂ ਨੂੰ ਆਪਣੇ ਵੱਲ ਖਿੱਚਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਪਾਰਕਾਂ ਨੂੰ ਵਧੀਆ ਦਿੱਖ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਅਤੇ ਇਸ ਨੂੰ ਸੁੰਦਰ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੇ ਜਿਹੜਾ ਵਿਸ਼ਵਾਸ ਉਨ੍ਹਾਂ ’ਤੇ ਪ੍ਰਗਟਾਇਆ ਹੈ, ਉਹ ਇਸ ਵਿਚ ਖਰੇ ਉਤਰਨਾ ਯਕੀਨੀ ਬਣਾਉਣਗੇ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਫੋਟੋ ਕੈਪਸ਼ਨ:- ਵਾਰਡ ਨੰਬਰ 11 ਵਿਖੇ ਪਾਰਕ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ। ਨਾਲ ਹਨ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਹੋਰ ਸ਼ਖਸੀਅਤਾਂ।