ਬਟਾਲਾ, 13 ਸਤੰਬਰ ( ਅਵਿਨਾਸ਼ ਸ਼ਰਮਾ)
ਦਮਨਜੀਤ ਸਿੰਘ ਗੋਰਾਇਆ,ਜਿਨ੍ਹਾਂ ਦੀ ਬੀਤੇ ਦਿਨੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ
: ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਦੇ ਵੱਡੇ ਭਰਾ ਦੀ ਬੇਟੀ ਦੇ ਬੇਟੇ ਦਮਨਦੀਪ ਸਿੰਘ ਗੋਰਾਇਆ ਪੁੱਤਰ ਕੁਲਵਿੰਦਰ ਸਿੰਘ ਗੋਰਾਇਆ, ਜਿਸ ਦੀ ਬੀਤੇ ਦਿਨੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ, ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੀ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਾਪਰੀ ਮੰਦਭਾਗੀ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜਿਸਦੀ ਭਰਪਾਈ ਨਹੀਂ ਕੀਤੀ ਜਾ ਸਕਦੀ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਵਲੋਂ ਮਰਹੂਮ ਦਮਨਦੀਪ ਸਿੰਘ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਗਟਾਵਾ ਕੀਤਾ।