Prime Punjab Times

Latest news
ਸਿਵਲ ਹਸਪਤਾਲ ਪਠਾਨਕੋਟ ਦੇ ਐਮਰਜੈਂਸੀ ਵਾਰਡ ਦਾ ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਵੱਲੋਂ ਨਿਰੀਖਣ ਰਾਸ਼ਟਰੀ ਲੋਕ ਅਦਾਲਤ ’ਚ 27,405 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ, 7.83 ਕਰੋੜ ਰੁਪਏ ਦੇ ਅਵਾਰਡ ਪਾਸ 14 ਸਾਲਾਂ ਬੱਚੀਆਂ ਲਈ ਐਚ.ਪੀ.ਵੀ ਟੀਕਾਕਰਨ ਬਹੁਤ ਜਰੂਰੀ : ਡਾ. ਸੁਦੇਸ਼ ਰਾਜਨ ਗੈਂਗਸਟਰਾਂ ਦੇ ਝਾਂਸੇ ਵਿੱਚ ਨਾ ਆਉਣ ਨੌਜਵਾਨ, ਆਪਣੀ ਮਿਹਨਤ ਨਾਲ ਬਣਾਉਣ ਸੁਨਿਹਰਾ ਭਵਿੱਖ : SSP ਡਾ. ਮਹਿਤਾਬ ਸਿੰਘ ਸਵੈ-ਗਣਨਾ ਪ੍ਰਕਿਰਿਆ 'ਚ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ ਯੂਰੀਆ ਖਾਦ ਦੀ ਅਣ-ਅਧਿਕਾਰਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ KMS ਕਾਲਜ ਵਿਖੇ ਵਿਦਿਆਰਥੀ ਫ੍ਰੀ ਕਲਾਸਾਂ ਨਾਲ ਨਿਖਾਰ ਰਹੇ ਹਨ ਆਪਣਾ ਹੁਨਰ – ਪ੍ਰਿੰਸੀਪਲ ਡਾ. ਮਾਨਵ ਸੈਣੀ DAV पब्लिक स्कूल गढ़‌दीवाला में छात्र परिषद गठन समारोह संपन्न ਨਾਕਾਬੰਦੀ ਦੌਰਾਨ ਗੱਡੀ ਵਿੱਚੋਂ ਤੇਜ਼ਧਾਰ ਹਥਿਆਰ ਬਰਾਮਦ, ਕਾਲੇ ਸ਼ੀਸ਼ਿਆਂ ਤੇ ਅਵੈਧ ਜਾਲੀਆਂ ’ਤੇ ਵੀ ਕਾਰਵਾਈ KMS ਕਾਲਜ ਵਿਖੇ ਮਾਤਾ ਸਰਸਵਤੀ ਜੀ ਦਾ ਛੇਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ.ਮਾਨਵ ਸੈਣੀ
ADVERTISEMENT
You are currently viewing ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ ਝੰਡਾ

ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ ਝੰਡਾ

ਹੁਸ਼ਿਆਰਪੁਰ (ਬਿਊਰੋ) 

ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂੂਰਬੀਰਾਂ ਨੂੰ ਕੀਤਾ ਯਾਦ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਵਿਕਾਸ ਦੇ ਹਰ ਖੇਤਰ ’ਚ ਅੱਗੇ

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਤੇ ਵਿਲੱਖਣ ਪ੍ਰਾਪਤੀ ਵਾਲੀਆਂ ਸਖਸ਼ੀਅਤਾਂ ਦਾ ਕੀਤਾ ਸਨਮਾਨ

26 ਜਨਵਰੀ : ਪੰਜਾਬ ਦੇ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਨੇ 74ਵੇਂ ਗਣਤੰਤਰ ਦਿਵਸ ’ਤੇ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ।

ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਅਤੇ ਪਰੇਡ ਕਮਾਂਡਰ ਡੀ.ਐਸ.ਪੀ ਕੁਲਵੰਤ ਸਿੰਘ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਸ਼ਾਨਦਾਰ ਪੀ.ਟੀ. ਸ਼ੋਅ, ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਇਸ ਦੌਰਾਨ ਮੁੱਖ ਮਹਿਮਾਨ ਨੇ ਜਿਥੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਲੜ੍ਹੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤਾਂ ਸੂਰਬੀਰਾਂ ਨੂੰ ਆਪਣਾ ਦਿਲੋਂ ਸਨਮਾਨ ਭੇਟ ਕੀਤਾ, ਉਥੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਆਏ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਡਾ. ਰਵਜੋਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ ਤੇ ਕਰਮਵੀਰ ਸਿੰਘ ਘੁੰਮਣ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਜ਼ਿਲ੍ਹੇ ਵਿਚ ਪਹੁੰਚਣ ’ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਚ ਪੁਲਿਸ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੇ ਵੱਖ-ਵੱਖ ਧਰਮਾਂ, ਜਾਤਾਂ ਤੇ ਸਭਿਆਚਾਰ ਵਾਲੇ ਦੇਸ਼ ਨੂੰ ਇਕ ਮਾਲਾ ਵਿਚ ਪਰੋਇਆ ਹੈ, ਜਿਸ ਦੇ ਚੱਲਦਿਆਂ ਅੱਜ ਸਾਡੇ ਦੇਸ਼ ਨੂੰ ਅਨੇਕਤਾ ਵਿਚ ਏਕਤਾ ਦੀ ਖੁਬਸੂਰਤ ਮਿਸਾਲ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹੇ 15 ਅਗਸਤ 1947 ਨੂੰ ਦੇਸ਼ ਆਜ਼ਾਦ ਹੋ ਗਿਆ ਸੀ, ਪਰੰਤੂ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਹੀ ਸਾਡਾ ਦੇਸ਼ ਗਣਰਾਜ ਬਣਿਆ।

ਉਨ੍ਹਾਂ ਕਿਹਾ ਕਿ ਭਾਈ ਮਹਾਰਾਜ ਸਿੰਘ, ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ ਤੇ ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੇ ਸੈਂਕੜੇ ਇਸ ਤਰ੍ਹਾਂ ਦੇ ਯੋਧੇ ਸਨ, ਜਿਨ੍ਹਾਂ ਦੀਆਂ ਸ਼ਹੀਦੀਆਂ ਨੇ ਆਜ਼ਾਦ ਭਾਰਤ ਦਾ ਇਤਿਹਾਸ ਰਚਿਆ ਹੈ। ਉਨ੍ਹਾਂ ਨੇੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਾਥੀ ਰਹੇ ਹੁਸ਼ਿਆਰਪੁਰ ਦੇ ਆਜ਼ਾਦੀ ਘੁਲਾਟੀਏ ਪੰਡਿਤ ਕਿਸ਼ੋਰੀ ਲਾਲ ਤੇ ਗਦਰ ਲਹਿਰ ਦੇ ਬਾਬੂ ਮੰਗੂ ਰਾਮ ਮੁਗੋਵਾਲਿਆ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ।

 


ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਅਮਨ-ਕਾਨੂੰਨ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਬਪੱਖੀ ਵਿਕਾਸ, ਸਿਹਤ, ਨਿਵੇਸ਼ ਪੱਖੀ ਮਾਹੌਲ ਬਣਾਉਣ ਅਤੇ ਉਦਯੋਗਿਕ ਖੇਤਰ ਵਿਚ ਬੜਾਵਾ ਦੇਣ ਵਿਚ ਆਪਣੀ ਵੱਖਰੀ ਪਹਿਚਾਨ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾੜੀ ਅਤੇ ਸਾਉਣੀ ਸੀਜ਼ਨ ਵਿਚ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਫ਼ਸਲ ਦੀ ਖਰੀਦ ਕਰਕੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧਾ ਭੁਗਤਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਪੰਜਾਬ ਸਰਕਾਰ ਵਲੋਂ ਕ੍ਰਾਂਤੀਕਾਰੀ ਕਦਮ ਉਠਾਉਂਦੇ ਹੋਏ ਜਿਥੇ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉਥੇ ਸਿੱਖਿਆ ਦੇ ਖੇਤਰ ਵਿਚ ਵੀ ਨਵੀਂਆਂ ਬੁਲੰਦੀਆਂ ਹਾਸਲ ਕੀਤੀਆਂ ਗਈਆਂ ਹਨ।

ਹੁਸ਼ਿਆਰਪੁਰ ਜ਼ਿਲ੍ਹੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪਹਿਲਾਂ ਹੀ 8 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ, ਜਿਸ ਵਿਚ ਹੁਣ ਤੱਕ 70 ਹਜ਼ਾਰ ਤੋਂ ਵੱਧ ਮਰੀਜਾਂ ਦੀ ਜਾਂਚ ਅਤੇ 7 ਹਜ਼ਾਰ ਤੋਂ ਵੱਧ ਲੈਬ ਟੈਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਜ਼ਿਲ੍ਹੇ ਵਿਚ 35 ਨਵੇਂ ਹੋਰ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਜ਼ਿਲ੍ਹੇ ਵਿਚ 418.30 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਤਹਿਤ ਇਕ ਮੈਡੀਕਲ ਕਾਲਜ ਤੇ 500 ਬਿਸਤਰਿਆਂ ਵਾਲਾ ਵੱਡਾ ਹਸਪਤਾਲ ਖੋਲਿ੍ਹਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ  ਦੇ ਪਿੰਡ ਬਜਵਾੜਾ ਵਿਚ 23 ਕਰੋੜ ਰੁਪਏ ਦੀ ਲਾਗਤ ਨਾਲ ਸਰਦਾਰ ਬਹਾਦੁਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪ੍ਰੇਟਰੀ ਇੰਸਟੀਚਿਊਟ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਮੁਖਲਿਆਣਾ ਵਿਖੇ 13.44 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਇਤਿਹਾਸਕ ਪਿੰਡ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ 84.13 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ ਦੀ ਉਸਾਰੀ ਕੀਤੀ ਜਾ ਰਹੀ ਹੈ।
ਵਣ ਵਿਭਾਗ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਸਮਰਪਿਤ ਹਰਿਆਵਲ ਲਹਿਰ ਦੀ ਚਲਾਈ ਗਈ ਮੁਹਿੰਮ ਤਹਿਤ ਹੁਸ਼ਿਆਰਪੁਰ ਵਣ ਮੰਡਲ ਵਲੋਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ, ਚੱਬੇਵਾਲ, ਸ਼ਾਮਚੁਰਾਸੀ ਅਤੇ ਟਾਂਡਾ ਵਿਚ ਡੇਢ ਲੱਖ ਪੌਦੇ ਵੰਡੇ ਅਤੇ ਲਗਾਏ ਗਏ ਹਨ। ਇਸ ਸਾਲ ਪੰਜਾਬ ਸਰਕਾਰ ਵਲੋਂ ਐਗਰੋ ਫਾਰੈਸਟਰੀ ਨੂੰ ਉਤਸ਼ਾਹਿਤ ਕਰਨ ਲਈ ‘ਐਗਰੋ ਫੋਰੈਸਟਰੀ ਸਕੀਮ ਫਾਰ ਕਰਾਪ ਡਾਈਵਰਸੀਫਿਕੇਸ਼ਨ’ ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕਿਸਾਨਾਂ ਨੂੰ ਇਹ ਸਕੀਮ ਅਪਨਾਉਣ ਲਈ ਪਹਿਲੇ ਤਿੰਨ ਸਾਲਾ ਦੌਰਾਨ 60 ਰੁਪਏ ਪ੍ਰਤੀ ਬੂਟਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਾਲ ਵਣ ਮੰਡਲ ਹੁਸ਼ਿਆਰਪੁਰ ਵਲੋਂ 5 ਪਵਿੱਤਰ ਵਣ, 8 ਨਾਨਕ ਬਗੀਚੀਆਂ, ਹਰੇਕ ਵਿਧਾਨ ਸਭਾ ਹਲਕੇ ਵਿਚ 115 ਤ੍ਰਿਵੈਣੀਆਂ ਅਤੇ ਕੈਂਪਾ ਸਕੀਮ ਅਧੀਨ ਲਗਭਗ 5 ਲੱਖ ਪੌਦੇ ਵੱਖ-ਵੱਖ ਜੰਗਲਾਂ ਵਿਚ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਵਿਚ ਵਾਧਾ ਕਰਨ ਲਈ ਗਰੀਨ ਬੈਲਟ ਪ੍ਰੋਜੈਕਟ ਭੰਗੀ ਚੋਅ ਸ਼ੁਰੂ ਕੀਤਾ ਗਿਆ ਹੈ। ਇਸੇ ਤਰ੍ਹਾਂ ਪਿੰਡ ਥਾਨਾ ਵਿਚ ਨੇਚਰ ਅਵੇਅਰਨੈਸ ਕੈਂਪ ਤਿਆਰ ਕੀਤਾ ਗਿਆ ਹੈ, ਜਿਸ ਤਹਿਤ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ 3 ਈਕੋ ਹੱਟਸ ਬਣਾਈਆਂ ਗਈਆਂ ਹਨ ਅਤੇ ਇਕ ਨੇਚਰ ਟਰੇਲ ਤਿਆਰ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਅਤੇ ਸੁਚੱਜੇ ਪ੍ਰਬੰਧਨ ਹੇਠ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਇਸ ਸਾਲ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਨਾਲੋਂ ਕਰੀਬ 21 ਫੀਸਦੀ ਕਮੀ ਆਈ ਹੈ। ਇਸ ਤੋਂ ਇਲਾਵਾ ਬੇਰੋਜ਼ਗਾਰ ਨੌਵਜਾਨਾਂ ਨੂੰ ਪੈਰ੍ਹਾਂ ’ਤੇ ਖੜ੍ਹਾ ਕਰਨ ਲਈ ਪੰਜਾਬ ਸਰਕਾਰ ਦੇ ਰੋਜ਼ਗਾਰ ਵਿਭਾਗ ਵਲੋਂ ਮਿਸਾਲੀ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਪਿੰਡਾਂ ਨੂੰ ਸੁਚਾਰੂ ਢੰਗ ਨਾਲ ਪਾਣੀ ਮੁਹੱਈਆ ਕਰਵਾਉਣ ਲਈ ਜਲ ਜੀਵਨ ਮਿਸ਼ਨ ਅਤੇ ਨਾਬਾਰਡ ਅਧੀਨ 227 ਕਰੋੜ ਰੁਪਏ ਦੀ ਲਾਗਤ ਨਾਲ ਸਰਫੇਸ ਵਾਟਰ ਪ੍ਰੋਜੈਕਟ ਦੀ ਸਥਾਪਨਾ ਕੀਤੀ ਜਾ ਰਹੀ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਨਾਲ ਜ਼ਿਲ੍ਹੇ ਦੇ 197 ਪਿੰਡਾਂ ਨੂੰ ਲਾਭ ਪਹੁੰਚਾਇਆ ਜਾਵੇਗਾ।

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਟਰਾਈ ਸਾਈਕਲ ਤੇ ਵੀਲ੍ਹ ਚੇਅਰਜ਼ ਸੌਂਪੀਆਂ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ। ਇਸ ਦੌਰਾਨ ਜ਼ਿਲ੍ਹਾ ਪੁਲਿਸ, ਪੀ.ਆਰ.ਟੀ.ਸੀ. ਜਹਾਨਖੇਲਾਂ, ਜ਼ਿਲ੍ਹਾ ਮਹਿਲਾ ਪੁਲਿਸ, ਪੀ.ਆਰ.ਟੀ.ਸੀ. ਮਹਿਲਾ ਜਹਾਨਖੇਲਾਂ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ, ਗਰਲਜ਼ ਗਾਈਡ, ਬੁਆਏਜ਼ ਸਕਾਊਟਸ ਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਬੈਂਡ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ  ਸਲਾਮੀ ਦਿੱਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਵੀ ਸੌਂਪਿਆ ਗਿਆ। ਮੁੱਖ ਮਹਿਮਾਨ ਵਲੋਂ ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਬੱਚਿਆਂ ਦੀ ਪੇਸ਼ਕਾਰੀ ਤੋਂ ਖੁਸ਼ ਹੋ ਕੇ ਉਨ੍ਹਾਂ ਨੂੰ ਇਕ ਲੱਖ ਰੁਪਏ ਦੇ ਪੁਰਸਕਾਰ ਦਾ ਐਲਾਨ ਕੀਤਾ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮੇਅਰ ਸੁਰਿੰਦਰ ਕੁਮਾਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਰਬਾਰਾ ਸਿੰਘ, ਐਸ.ਪੀ. ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਤੋਂ ਇਲਾਵਾ ਨਿਆਇਕ, ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ, ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਹਰਵਿੰਦਰ ਸਿੰਘ ਬਖਸ਼ੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸਾਬਕਾ ਐਮ.ਪੀ ਕਮਲ ਚੌਧਰੀ, ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਮੋਹਨ ਲਾਲ ਚਿਤੋਂ, ਸੰਦੀਪ ਸੈਣੀ, ਸਤਵੰਤ ਸਿੰਘ ਸਿਆਣ, ਜਸਪਾਲ ਸਿੰਘ ਚੇਚੀ, ਰਾਜੇਸ਼ਵਰ ਦਿਆਲ ਬੱਸੀ, ਵਰਿੰਦਰ ਸ਼ਰਮਾ ਬਿੰਦੂ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

error: copy content is like crime its probhihated