Prime Punjab Times

Latest news
चाइना डोर से एक ओर बच्चा हुआ जख्मी,चार टांके लगे 'ਭਾਰਤੀ ਗਿਆਨ ਪ੍ਰਣਾਲੀ' 'ਤੇ ਵਿਸ਼ੇਸ ਲੈਕਚਰ ਕਰਵਾਇਆ ਚਾਇਨਾ ਡੋਰ ਸਬੰਧੀ ਵੱਖ-ਵੱਖ ਦੁਕਾਨਾਂ ਤੇ ਪੁਲਿਸ ਵਲੋਂ ਚੈਕਿੰਗ दिन दिहाड़े चोर ने डाक्टर दंपति के घर में चोरी की वारदात को दिया अंजाम, नकदी व लाखों के गहने लेकर हु... ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਜਿੱਤੇ ਸੋਨੇ ਦੇ ਤਮਗੇ ਸਾਂਝਾ ਅਧਿਆਪਕ ਮੋਰਚੇ ਵਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਰੋਸ ਰੈਲੀ 19 ਨੂੰ : ਆਗੂ ਪ੍ਰਿੰਸ ਗੜਦੀਵਾਲਾ ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ 26 ਜਨਵਰੀ ਨੂੰ ਕੱਢੀ ਜਾਵੇਗੀ ਟਰੈਕਟਰ ਰੈਲੀ : ਸਮਰਾ ਨਾਕਾਬੰਦੀ ਦੌਰਾਨ ਪੁਲਿਸ ਮੁਕਾਬਲੇ ਵਿਚ ਇਕ ਗੈਂਗਸਟਰ ਹਲਾਕ, ਜਦ ਕਿ ਇਕ ਪੁਲਿਸ ਜਵਾਨ ਹੋਇਆ ਜਖ਼ਮੀ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਮਨਾਇਆ ਗਿਆ ਵਿਸ਼ਵ ਹਿੰਦੀ ਦਿਵਸ ਸਕੂਲ ਖੇਡਾਂ ਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਖਿਡਾਰੀ ਸਨਮਾਨਿਤ

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕ ਲਈ ਨਿਯੁਕਤ ਕੀਤੇ ਗਏ 18 ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕ ਲਈ ਨਿਯੁਕਤ ਕੀਤੇ ਗਏ 18 ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹੁਸ਼ਿਆਰਪੁਰ, 5 ਜੁਲਾਈ (PPT NEWS) 

ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ’ਚ ਪੰਜਾਬ ਪੂਰੇ ਮੁਲਕ ’ਚੋਂ ਅੱਵਲ : ਬ੍ਰਮ ਸ਼ੰਕਰ ਜਿੰਪਾ

ਕਿਹਾ, ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਤੱਕ ਪਹੁੰਚਾਈ ਜਾ ਰਹੀਆਂ ਹਨ ਬਿਹਤਰੀਨ ਸਿਹਤ ਸੁਵਿਧਾਵਾਂ

: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਕਾਰਨ ਲੋਕਾਂ ਨੂੰ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ਵਿਚ ਪੰਜਾਬ ਪੂਰੇ ਦੇਸ਼ ਵਿਚ ਸਭ ਤੋਂ ਅੱਗੇ ਹੈ। ਉਹ ਅੱਜ ਸਿਵਲ ਸਰਜਨ ਦਫ਼ਤਰ ਵਿਚ ਆਮ ਆਦਮੀ ਕਲੀਨਿਕਾਂ ਲਈ ਨਿਯੁਕਤ ਕੀਤੇ ਗਏ 18 ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਵੀ ਮੌਜੂਦ ਸਨ।  
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਹੁਣ ਤੱਕ ਕਰੀਬ 900 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰੀਨ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿਚ ਜਿਥੇ ਆਮ ਆਦਮੀ ਕਲੀਨਿਕਾਂ ਨੂੰ ਖੋਲ੍ਹਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਥੇ ਡਾਕਟਰਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਕ ਨਤੀਜੇ ਮਾਹਮਣੇ ਆ ਰਹੇ ਹਨ ਅਤੇ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਨਿਯੁਕਤ ਕੀਤੇ ਗਏ ਡਾਕਟਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਸੇਵਾ ਭਾਵਨਾ ਨਾਲ ਮਰੀਜ਼ਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਐਸ.ਐਮ.ਓ ਸਿਵਲ ਹਸਪਤਾਲ ਡਾ. ਸਵਾਤੀ ਸ਼ੀਮਾਰ ਵੀ ਮੌਜੂਦ ਸਨ।

                                          –

error: copy content is like crime its probhihated