Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਵਲੋਂ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਫੰਡ 10 ਲੱਖ ਰੁਪਏ ਦੀ ਗਰਾਂਟ ਜਾਰੀ

ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਵਲੋਂ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਫੰਡ 10 ਲੱਖ ਰੁਪਏ ਦੀ ਗਰਾਂਟ ਜਾਰੀ

ਬਟਾਲਾ (ਅਵਿਨਾਸ਼ ਸ਼ਰਮਾ , ਸੰਜੀਵ ਨੈਅਰ )

ਵਿਧਾਇਕ ਸ਼ੈਰੀ ਕਲਸੀ ਨੇ ਸ. ਹਰਭਜਨ ਸਿੰਘ ਕੈਬਨਿਟ ਮੰਤਰੀ ਪੰਜਾਬ ਦਾ ਕੀਤਾ ਧੰਨਵਾਦ

28 ਫਰਵਰੀ :  ਸ. ਹਰਭਜਨ ਸਿੰਘ, ਊਰਜਾ ਤੇ ਲੋਕ ਨਿਰਮਾਣ ਵਿਭਾਗ ਪੰਜਾਬ ਸਰਕਾਰ ਵਲੋਂ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ 10 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ। ਅੱਜ ਉਨਾਂ ਵਲੋਂ ਚੰਡੀਗੜ੍ਹ ਵਿਖੇ ਬਟਾਲਾ ਵਿਧਾਨ ਸਭਾ ਹਲਕਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਗਰਾਂਟ ਜਾਰੀ ਕੀਤੇ ਜਾਣ ਦਾ ਪੱਤਰ ਸੌਂਪਿਆ।

ਇਸ ਮੌਕੇ ਕੈਬਨਟ ਮੰਤਰੀ ਸ. ਹਰਭਜਨ ਸਿੰਘ ਦਾ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਮਹੀਨੇ 25 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਕਰਵਾਇਆ ਗਿਆ ਸੀ. ਉਸ ਸਮਾਗਮ ਵਿੱਚ ਸ. ਹਰਭਜਨ ਸਿੰਘ ਕੈਬਨਿਟ ਮੰਤਰੀ ਪੰਜਾਬ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਸੀ ਅਤੇ ਉਨਾਂ ਨੇ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਦੇ ਵਿਕਾਸ ਕੰਮਾਂ ਲਈ ਆਪਣੇ ਅਖਿਤਿਆਰੀ ਫੰਡ ਵਿੱਚ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਸੀ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਮਹਿਜ 1 ਮਹਿਨੇ ਵਿੱਚ ਹੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਵਲੋਂ ਆਪਣਾ ਵਾਅਦਾ ਪੂਰਾ ਕੀਤਾ ਗਿਆ ਹੈ, ਜਿਸ ਲਈ ਉਹ ਕੈਬਨਿਟ ਮੰਤਰੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ।

ਜ਼ਿਕਰਯੋਗ ਹੈ ਕਿ 25 ਜਨਵਰੀ 2023 ਨੂੰ ਹਲਕਾ ਵਿਧਾਇਕ ਸ਼ੈਰੀ ਕਲਸੀ ਅਤੇ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਬਣਾਏ ਗਏ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਪਹਿਲਾ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ ਸੀ ਅਤੇ ਇਸ ਵਿੱਚ ਪ੍ਰਸਿੱਧ ਕਵੀਆਂ ਤੋਂ ਇਲਾਵਾ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਵੀ ਹਿੱਸਾ ਲਿਆ ਗਿਆ ਸੀ ਤੇ ਜਿਲਾ ਪ੍ਰਸ਼ਾਸਨ ਵਲੋਂ ਕਵੀਆਂ ਨੂੰ ਸਨਮਾਨਿਤ ਕਰਨ ਦੇ ਨਾਲ ਵਿਦਿਆਰਥੀਆਂ ਨੂੰ ਨਗਦ ਇਨਾਮ ਸਮੇਤ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ ਗਿਆ ਸੀ।

—————ਕੈਪਸ਼ਨ——-

ਕੈਬਨਿਟ ਮੰਤਰੀ ਹਰਭਜਨ ਸਿੰਘ, ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਦੇ ਵਿਕਾਸ ਕੰਮਾਂ ਲਈ ਆਪਣੇ ਅਖਤਿਆਰੀ ਫੰਡ ਵਿਚ 10 ਲੱਖ ਰੁਪਏ ਦੀ ਗਰਾਂਟ ਵਾਲਾ ਪੱਤਰ ਵਿਧਾਇਕ ਸ਼ੈਰੀ ਕਲਸੀ ਨੂੰ ਸੋਂਪਦੇ ਹੋਏ।