Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੈਬਨਿਟ ਮੰਤਰੀ ਜ਼ਿੰਪਾ ਨੇ ਵਾਰਡ ਨੰਬਰ 27 ਦੇ ਮੁਹੱਲਾ ਕੀਰਤੀ ਨਗਰ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ

ਕੈਬਨਿਟ ਮੰਤਰੀ ਜ਼ਿੰਪਾ ਨੇ ਵਾਰਡ ਨੰਬਰ 27 ਦੇ ਮੁਹੱਲਾ ਕੀਰਤੀ ਨਗਰ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ

ਹੁਸ਼ਿਆਰਪੁਰ (ਬਿਊਰੋ) 
 – 30 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਇਲਾਕੇ ਦੀਆਂ ਗਲੀਆਂ ‘ਚ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ 
01 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦਾ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹ ਅੱਜ ਵਾਰਡ ਨੰਬਰ 27 ਦੇ ਮੁਹੱਲਾ ਕੀਰਤੀ ਨਗਰ ਵਿਖੇ ਵੱਖ-ਵੱਖ ਗਲੀਆਂ ਵਿੱਚ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।
 ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁਹੱਲਾ ਕੀਰਤੀ ਨਗਰ ਵਿੱਚ 30 ਲੱਖ 7 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਵਾਰਡ ਦੀਆਂ ਸਾਰੀਆਂ ਲੋੜਾਂ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਵਿਕਾਸ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।  ਇਸ ਮੌਕੇ ਐਕਸੀਅਨ ਨਗਰ ਨਿਗਮ ਕੁਲਦੀਪ ਸਿੰਘ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਹੁੰਦਲ, ਬਿੰਦੂ ਸ਼ਰਮਾ, ਅਮਰਜੀਤ ਸਿੰਘ, ਪ੍ਰੀਤਮ ਦਾਸ, ਦੇਵਰਾਜ, ਰਵਿੰਦਰ ਲੋਹੀਆ, ਜਗਦੀਸ਼ ਧਾਮੀ, ਦਲਵੀਰ ਕੌਰ ਸਿੱਧੂ, ਸੁਦੇਸ਼ ਰਾਣੀ, ਦਲਬੀਰ ਕੌਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।