Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing *ਕਾਲਜ ਦੇ ਸਮੂਹ ਸਟਾਫ਼ ਵੱਲੋਂ ਬਕਾਇਆ ਤਨਖ਼ਾਹ ਦੀ ਅਦਾਇਗੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ*

*ਕਾਲਜ ਦੇ ਸਮੂਹ ਸਟਾਫ਼ ਵੱਲੋਂ ਬਕਾਇਆ ਤਨਖ਼ਾਹ ਦੀ ਅਦਾਇਗੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ*

ਗੜ੍ਹਦੀਵਾਲਾ 3 ਮਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸਮੂਹ ਸਟਾਫ਼ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਵਿੱਦਿਅਕ ਸੰਸਥਾਵਾਂ ਦੇ ਕਰਮਚਾਰੀਆਂ ਦੀ ਬਕਾਇਆ ਤਨਖ਼ਾਹ (14 ਕਰੋੜ ਤੋਂ ਵੱਧ ਦੀ ਰਾਸ਼ੀ) ਦੀ ਅਦਾਇਗੀ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਵਿਦਿਅਕ ਸੰਸਥਾਵਾਂ ਦੇ ਕਰਮਚਾਰੀਆਂ ਦੀ ਬਕਾਇਆ ਤਨਖਾਹਾਂ ਦੀ ਐਨੀ ਵੱਡੀ ਰਾਸ਼ੀ ਦੀ ਅਦਾਇਗੀ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੀ ਸੰਭਵ ਹੋ ਸਕੀ ਹੈ। ਉਨ੍ਹਾਂ ਦੇ ਇਸ ਉਪਰਾਲੇ ਨਾਲ ਸਕੂਲ/ਕਾਲਜਾਂ ਦੇ ਕਰਮਚਾਰੀ ਮਾਨਸਿਕ ਤੌਰ ‘ਤੇ ਊਰਜਾਵਾਨ ਹੋਏ ਹਨ। ਉਨ੍ਹਾਂ ਦਾ ਇਹ ਉਪਰਾਲਾ ਕਰਮਚਾਰੀਆਂ ਨੂੰ ਹੋਰ ਮਿਹਨਤ ਦੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਵੀ ਕਰੇਗਾ। ਉਨ੍ਹਾਂ  ਨੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਦਿਆ ਦੇ ਪਾਸਾਰ ਤੇ ਪ੍ਰਚਾਰ ਲਈ ਹਮੇਸ਼ਾ ਹੀ ਮੁੱਲਵਾਨ ਯੋਗਦਾਨ ਰਿਹਾ ਹੈ। ਸਕੱਤਰ (ਵਿੱਦਿਆ) ਵਲੋਂ ਕਾਲਜਾਂ ਤੇ ਸਕੂਲਾਂ ਦੇ ਕੰਮਾਂ ਨੂੰ ਚੁਸਤ-ਦਰੁਸਤ ਕੀਤਾ ਜਾ ਰਿਹਾ ਹੈ ਅਤੇ ਤਨਖਾਹਾਂ ਦੇ ਬਕਾਏ ਦੀ ਅਦਾਇਗੀ ਨਾਲ ਕਾਲਜਾਂ ਦੀ ਗਤੀਸ਼ੀਲਤਾ ਨੂੰ ਬਲ ਮਿਲ ਰਿਹਾ ਹੈ। ਉਹਨਾਂ ਦੀ ਅਗਵਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਬੁਲੰਦੀਆਂ ਦੇ ਰਸਤੇ ਵੱਲ ਜਾ ਰਹੇ ਹਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਕਰਮਚਾਰੀਆਂ ਦੀ ਬਕਾਇਆ ਤਨਖ਼ਾਹ 51,99,624 ਰੁਪਏ ਦੀ ਰਾਸ਼ੀ ਦੀ ਅਦਾਇਗੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕੀਤਾ।