ਚੰਡੀਗੜ੍ਹ, 20 ਮਈ, 2024(PPT NEWS)
: ਪੰਜਾਬ ਸਰਕਾਰ ਨੇ ਰਾਜ ਅੰਦਰ ਗਰਮੀ ਦੇ ਪ੍ਰਕੋਮ ਦੇ ਚੱਲਦਿਆਂ ਸਾਰੇ ਸਰਕਾਰੀ, ਮਾਨਤਾ ਪ੍ਰਾਪਤ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਬਾਬਤ ਲਏ ਗਏ ਫ਼ੈਸਲੇ ਅਨੁਸਾਰ ਮੰਗਲਵਾਰ 21 ਮਈ ਤੋਂ ਹੀ ਸਕੂਲ ਬੰਦ ਰਹਿਣਗੇ ਅਤੇ ਗਰਮੀ ਦੀਆਂ ਛੁੱਟੀਆਂ 30 ਜੂਨ ਤਕ ਰਹਿਣਗੀਆਂ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗਰਮੀ ਦੇ ਪ੍ਰਭਾਵ ਨੂੰ ਵੇਖ਼ਦਿਆਂ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7 ਵਜੇ ਤੋਂ 12 ਵਜੇ ਤਕ ਕਰ ਦਿੱਤਾ ਗਿਆ ਸੀ ਪਰ ਹੁਣ ਮੌਸਮ ਵਿਭਾਗ ਵੱਲੋਂ ਗਰਮੀ ਦਾ ਪ੍ਰਭਾਵ ਅਤੇ ਲੂਅ ਆਦਿ ਦਾ ਅਸਰ ਅਗਲੇ ਇੱਕ ਹਫ਼ਤੇ ਤੱਕ ਜ਼ੋਰ ’ਤੇ ਰਹਿਣ ਦੇ ਅਨੁਮਾਨ ਨੂੰ ਵੇਖ਼ਦਿਆਂ ਸਕੂਲਾਂ ਵਿੱਚ ਛੁੱਟੀਆਂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।