Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੈਂਪ ਦੇ ਦੂਸਰੇ ਦਿਨ ਡਾ.ਚੰਦਰ ਪ੍ਰਕਾਸ਼ ਅਤੇ ਰੋਟਰੀ ਕਲੱਬ ਦਸੂਹਾ ਗ੍ਰੇਟਰ ਨੇ ਕੇ.ਐਮ.ਐਸ ਐਨ.ਐਸ.ਐਸ ਯੂਨਿਟ ਨੂੰ ਉਤਸ਼ਾਹਿਤ ਕੀਤਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੈਂਪ ਦੇ ਦੂਸਰੇ ਦਿਨ ਡਾ.ਚੰਦਰ ਪ੍ਰਕਾਸ਼ ਅਤੇ ਰੋਟਰੀ ਕਲੱਬ ਦਸੂਹਾ ਗ੍ਰੇਟਰ ਨੇ ਕੇ.ਐਮ.ਐਸ ਐਨ.ਐਸ.ਐਸ ਯੂਨਿਟ ਨੂੰ ਉਤਸ਼ਾਹਿਤ ਕੀਤਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 16 ਮਾਰਚ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਨ.ਐਸ.ਐਸ ਯੂਨਿਟ ਦੇ 7 ਦਿਨਾਂ ਸ਼ਿਵਰ ਕੈਂਪ ਦੇ ਦੂਸਰੇ ਦਿਨ ਦੀ ਸ਼ੁਰੂਆਤ ਤੋਸ਼ਾਂਤ ਸੈਣੀ ਵੱਲੋਂ ਐਨ.ਐਸ.ਐਸ ਵਲੰਟੀਅਰਾਂ ਨੂੰ ਯੋਗਾ ਅਤੇ ਮੈਡੀਟੇਸ਼ਨ ਕਰਵਾ ਕੇ ਕੀਤੀ ਗਈ, ਜਿਸ ਵਿੱਚ ਐਨ.ਐਸ.ਐਸ ਯੂਨਿਟ ਦੇ ਵਿਦਿਆਰਥੀਆਂ ਨੂੰ ਵੱਖ ਵੱਖ ਤਰਾਂ ਦੇ ਯੋਗ ਆਸਣ ਕਰਵਾਏ ਗਏ। ਇਸ ਤੋਂ ਇਲਾਵਾ ਡਾ. ਚੰਦਰ ਪ੍ਰਕਾਸ਼ ਐਨ.ਐਸ.ਐਸ ਕੋਆਰਡੀਨੇਟਰ ਆਈ.ਕੇ.ਜੀ.ਪੀ.ਟੀ.ਯੂ ਜਲੰਧਰ ਮੁੱਖ ਮਹਿਮਾਨ ਵਜੋਂ ਅਤੇ ਨੀਰਜ ਵਾਲੀਆ ਪ੍ਰਧਾਨ ਰੋਟਰੀ ਕਲੱਬ ਦਸੂਹਾ ਗ੍ਰੇਟਰ, ਵਿਕਾਸ ਖੁੱਲਰ ਸਕੱਤਰ ਜਰਨਲ ਅਤੇ ਸੁਖਵਿਦਰ ਸਿੰਘ ਸਾਬਕਾ ਪ੍ਰਧਾਨ ਰੋਟਰੀ ਕਲੱਬ ਦਸੂਹਾ ਗ੍ਰੇਟਰ ਮਹਿਮਾਨ ਵਜੋਂ ਸ਼ਾਮਲ ਹੋਏ।

(ਐਨ.ਐਸ.ਐਸ ਯੂਨਿਟ ਦੇ ਵਿਦਿਆਰਥੀਆਂ ਨੂੰ ਯੋਗਾ ਅਤੇ ਮੇਡੀਟੇਸ਼ਨ ਕਰਵਾਉਂਦੇ ਹੋਏ ਤੋਸ਼ਾਂਤ ਸੈਣੀ)

ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਨੋਡਲ ਪ੍ਰੋਗਰਾਮ ਅਫ਼ਸਰ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਨੇ ਐਨ.ਐਸ.ਐਸ ਯੂਨਿਟ ਦੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਯੁਵਾ ਪੀੜ੍ਹੀ ਨੂੰ ਜਰੂਰਤਮੰਦ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਇੱਕ ਜਿੰਮੇਦਾਰ ਅਤੇ ਚੰਗੇ ਨਾਗਰਿਕ ਬਣਕੇ ਸਮਾਜ ਵਿੱਚ ਵਿਚਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਡਾ. ਚੰਦਰ ਪ੍ਰਕਾਸ਼ ਨੇ ਐਨ.ਐਸ.ਐਸ ਯੂਨਿਟ ਦੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਐਨ.ਐਸ.ਐਸ ਯੂਨਿਟ ਦੇ ਉਦੇਸ਼ ਅਤੇ ਮੱਹਤਤਾ ਬਾਰੇ ਜਾਣਕਾਰੀ ਦਿੱਤੀ। ਉਹਨਾ ਵਿਦਿਆਰਥੀਆਂ ਨੂੰ ਇੱਕ ਐਨ.ਐਸ.ਐਸ ਵਲੰਟੀਅਰ ਦੀਆਂ ਜਿੰਮੇਦਾਰੀਆਂ ਅਤੇ ਫਰਜ਼ਾਂ ਬਾਰੇ ਜਾਣਕਾਰੀ ਦਿੱਤੀ। ਉਹਨਾ ਯੂਥ ਨੂੰ ਸਮਾਜ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਤੋਂ ਖੁਦ ਨੂੰ ਦੂਰ ਰੱਖਣ ਅਤੇ ਦੂਸਰਿਆਂ ਨੂੰ ਵੀ ਨਸ਼ੇ ਕਰਨ ਤੋਂ ਰੋਕਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਨੋਡਲ ਪ੍ਰੋਗਰਾਮ ਅਫ਼ਸਰ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਆਏ ਹੋਏ ਮਹਿਮਾਨਾਂ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਗਰੂਪ ਕੌਰ, ਪ੍ਰਿਯੰਕਾ ਦੇਵੀ, ਨਵਨੀਤ ਕੌਰ, ਕਮਲਪ੍ਰੀਤ ਕੌਰ, ਲਵਦੀਪ ਸਿੰਘ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਹਾਜ਼ਰ ਸਨ।

ਕੈਪਸ਼ਨ : ਡਾ. ਚੰਦਰ ਪ੍ਰਕਾਸ਼ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਰੋਟਰੀ ਕਲੱਬ ਦਸੂਹਾ ਗ੍ਰੇਟਰ ਦੇ ਮੈਂਬਰ।