Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਅਨੇਕਾਂ ਕੀਮਤੀ ਜਾਨਾਂ : ਬ੍ਰਮ ਸ਼ੰਕਰ ਜਿੰਪਾ

ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਅਨੇਕਾਂ ਕੀਮਤੀ ਜਾਨਾਂ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

–ਸੈਣੀ ਜਾਗ੍ਰਿਤੀ ਮੰਚ ਪੰਜਾਬ ਵਲੋਂ ਲਗਾਏ ਖੂਨਦਾਨ ਕੈਂਪ ’ਚ ਕੀਤੀ ਸ਼ਿਰਕਤ

21 ਮਾਰਚ : ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਖੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਊਨਾ ਰੋਡ ’ਤੇ ਸਥਿਤ ਸੈਣੀ ਭਵਨ ਵਿਖੇ ਸੈਣੀ ਜਾਗ੍ਰਿਤੀ ਮੰਚ ਪੰਜਾਬ ਵਲੋਂ ਲਗਾਏ ਖੂਨਦਾਨ ਕੈਂਪ ਵਿਚ ਸ਼ਿਰਕਤ ਕਰਨ ਮੌਕੇ ਕੀਤਾ।  ਕੈਬਨਿਟ ਮੰਤਰੀ ਨੇ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਅਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ। ਇਸ ਲਈ ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਇਸ ਦੌਰਾਨ ਭਾਈ ਘਨੱ੍ਹਈਆ ਜੀ ਚੈਰੀਟੇਬਲ ਬਲੱਡ ਬੈਂਕ ਵਲੋਂ 40 ਯੂਨਿਟ ਦੇ ਕਰੀਬ ਖੂਨ ਇਕੱਤਰ ਕੀਤਾ ਗਿਆ।
ਇਸ ਮੌਕੇ ਸੈਣੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੈਣੀ ਅਤੇ ਸੰਸਥਾਪਕ ਸੰਦੀਪ ਸੈਣੀ ਨੇ ਕੈਬਨਿਟ ਮੰਤਰੀ ਅਤੇ ਖੂਨਦਾਨ ਕਰਨ ਵਾਲੀਆਂ ਸਾਰੀਆ ਸ਼ਖਸੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਮੰਚ ਦੇ ਸੂਬਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ, ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਸੈਣੀ, ਜਨਰਲ ਸਕੱਤਰ ਹਰਵਿੰਦਰ ਸਿੰਘ, ਚਰਨਜੀਤ ਸਿੰਘ ਲੁਧਿਆਣਾ, ਜ਼ਿਲ੍ਹਾ ਯੂਥ ਪ੍ਰਧਾਨ ਕ੍ਰਿਪਾਲ ਸਿੰਘ ਪਾਲੀ, ਪ੍ਰੇਮ ਸੈਣੀ, ਚੰਦਰ ਸ਼ੇਖਰ, ਅਜੇ ਮੋਹਨ ਬੱਬੀ, ਮਨਜੀਤ ਸਿੰਘ, ਸਰਬਜੀਤ ਸਿੰਘ ਸੈਣੀ ਟਾਂਡਾ, ਅਵਤਾਰ ਸਿੰਘ ਬੱਸੀ, ਜੀਵਨ, ਗੋਲਡੀ ਸਰਪੰਚ, ਸਨੀ ਖੋਸਲਾ, ਜਿੰਦੂ ਸੈਣੀ, ਰਾਜਾ ਸੈਣੀ, ਬਿੱਟੂ ਗਿੱਧਾ, ਕਰੁਨ ਸੈਣੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
—
ਫੋਟੋ ਕੈਪਸ਼ਨ:-ਸੈਣੀ ਜਾਗ੍ਰਿਤੀ ਮੰਚ ਪੰਜਾਬ ਵਲੋਂ ਲਗਾਏ ਖੂਨਦਾਨ ਕੈਂਪ ਵਿਚ ਸ਼ਿਰਕਤ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ। ਨਾਲ ਹਨ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਮੰਚ ਦੇ ਪ੍ਰਧਾਨ ਕੁਲਵੰਤ ਸਿੰਘ ਸੈਣੀ ਅਤੇ ਹੋਰ।