ਗੜ੍ਹਦੀਵਾਲਾ 14 ਸਤੰਬਰ (ਚੌਧਰੀ / ਯੋਗੇਸ਼ ਗੁਪਤਾ )
: ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ 15 ਸਤੰਬਰ ਨੂੰ ਅੱਖਾਂ ਤੇ ਕੈਂਸਰ ਦੀਆਂ ਬੀਮਾਰੀਆਂ ਸਬੰਧੀ ਫ੍ਰੀ ਚੈੱਕਅਪ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਗੜ੍ਹਦੀਵਾਲਾ ਦਫਤਰ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਮੁੱਖ ਸੇਵਾਦਾਰ ਸ.ਮਨਜੋਤ ਸਿੰਘ ਤਲਵੰਡੀ ਨੇ ਦੱਸਿਆ वि ਵਰਧਮਾਨ ਗਰੁਪ ਅਤੇ ਕੈਂਸਰ ਕੇਅਰ ਸੋਸਾਇਟੀ ਦੇ ਸਹਿਯੋਗ ਨਾਲ ਕੈਂਸਰ ਅਤੇ ਅੱਖਾਂ ਦੇ ਚੈੱਕਅਪ ਬਿਲਕੁਲ ਫ੍ਰੀ ਕੀਤੇ ਜਾਣਗੇ। ਇਸ ਕੈਂਪ ਵਿੱਚ ਕੈਂਸਰ ਅਤੇ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾ ਦੀ ਜਾਂਚ ਕਰਨਗੇ।ਇਸ ਮੌਕੇ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।