ਗੜ੍ਹਦੀਵਾਲਾ (ਚੌਧਰੀ)
: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ.ਹਰਜੀਤ ਸਿੰਘ ਦੀ ਅਗਵਾਈ ਹੇਠ ਪੀ.ਐਚ. ਸੀ ਭੂੰਗਾ ਵਿਖੇ ਵਿਸ਼ਵ ਕੈਸਰ ਜਾਗਰੂਕਤਾ ਦਿਵਸ ਮਨਾਇਆ ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਹਰਜੀਤ ਸਿੰਘ ਜੀ ਨੇ ਜਾਣਕਾਰੀ ਦਿੰਦੀਆ ਕਿਹਾ ਕਿ ਕੈਂਸਰ ਇਕ ਭਿਆਨਕ ਬਿਮਾਰੀ ਹੇੈ ਜਿਸ ਦਾ ਨਾਮ ਸੁਣਦਿਆਂ ਹੀ ਹਰ ਵਿਆਕਤੀ ਡਰ ਜਾਂਦਾ ਹੈੇ।ਕੈਂਸਰ ਦੀ ਬਿਮਾਰੀ ਦੀ ਪਛਾਣ ਸਬੰਧੀ ਸਾਨੂੰ ਜਾਗਰੂਕ ਹੋੋਣ ਦੀ ਲੋੋੜ ਹੈ। ਕੈਂਸਰ ਦੇ ਮੁੱਖ ਕਾਰਨ ਤੰਬਾਕੂ ਸੇਵਨ, ਸਿਗਰਟਨੌੋਸ਼ੀ, ਅਸ਼ੁਧ ਵਾਤਾਵਰਨ ਆਦਿ ਕਾਰਨ ਹੁੰਦੇ ਹਨ। ਕੈਂਸਰ ਦੀ ਬਿਮਾਰੀ ਦੇ ਮੁੱਖ ਲੱਛਣ ਪਿਸ਼ਾਬ ਵਿਚ ਖੂਨ ਆਉਣਾ,ਸਰੀਰ ਵਿੱਚ ਗੰਡ ਜਾ ਗਿਲਟੀ ਦਾ ਹੋਣਾ, ਭੁੱਖ ਘਟ ਲਗਣਾ, ਆਵਾਜ਼ ਵਿਚ ਭਾਰੀਪਣ, ਮੂੰਹ ਵਿੱਚ ਨਾਂ ਠੀਕ ਹੋਣ ਵਾਲੇ ਛਾਲੇ ਅਤੇ ਮਹਾਂਮਾਰੀ ਤੋਂ ਇਲਾਵਾ ਖੂਨ ਪੈਣਾ ਆਦਿ ਹਨ।ਜੇਕਰ ਕਿਸੇ ਵਿਆਕਤੀ ਵਿੱਚ ਇਹ ਲੱਛਣ ਪਾਏ ਜਾਣ ਤਾਂ ਨਜਦੀਕੀ ਸਿਹਤ ਕੈਂਦਰ ਵਿਖੇ ਤੁਰੰਤ ਡਾਕਟਰੀ ਜ਼ਾਂਚ ਅਤੇ ਟੈਸਟ ਕਰਵਾਉਣੇ ਚਾਹਿਦੇ ਹਨ। ਇਸ ਮੌਕੇ ਉਨ੍ਹਾ ਵੱਖ ਵੱਖ ਤਰ੍ਹਾ ਦੇ ਕੈਸਰ ਜਿਵੇ ਕਿ ਬੱਚੇਦਾਨੀ ਦੇ ਮੂੰਹ ਦਾ ਕੈਸਰ,ਛਾਤੀ ਦੇ ਕੈਸਰ ਅਤੇ ਮੂੰਹ ਦੇ ਕੈਸਰ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਕੈਂਸਰ ਦੀ ਭਿਆਨਕ ਬਿਮਾਰੀ ਬਾਰੇ ਜੇਕਰ ਪਹਿਲੇ ਸਟੇਜ ਤੇ ਹੀ ਇਸ ਦਾ ਪਤਾ ਲੱਗ ਜਾਵੇ ਤਾਂ ਇਸ ਦਾ ਇਲਾਜ ਪੁੂਰੀ ਤਰ੍ਹਾਂ ਸੰਭਵ ਹੈ। ਕੈਸਰ ਮਾਹਿਰ ਮੈਡੀਕਲ ਅਫਸਰਾਂ ਦੁਆਰਾ ਮੁਡਲੇ ਸਿਹਤ ਕੇਂਦਰ ਵਿਖੇ ਆਮ ਲੋਕਾ ਦੀ ਮੁਫਤ ਜਾਚ ਕੀਤੀ ਜਾਂਦੀ ਹੈ ਅਤੇ ਘਰਾਂ ਦੇ ਨੇੜੇ ਮੁਫ਼ਤ ਜਾਂਚ ਲਈ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਤਾਇਨਾਤ ਕਮਿਊਨਿਟੀ ਹੈਲਥ ਅਫਸਰ ਵੱਲੋਂ ਗੈਰ-ਸੰਚਾਰੀ ਬੀਮਾਰੀਆਂ ਖਾਸ ਤੌਰ ‘ਤੇ ਕੈਂਸਰ ਦੀ ਜਾਗਰੂਕਤਾ ਕਰਨ ਦੇ ਨਾਲ-ਨਾਲ ਇਹਨਾਂ ਬੀਮਾਰੀਆਂ ਦੀ ਮੁੱਢਲੇ ਪੜਾਵਾਂ ‘ਤੇ ਜਾਂਚ ਕਰਕੇ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ ।ਕੈਸਰ ਜਾਚ ਪੜਤਾਲ ਕਰਨ ਉਪਰੰਤ ਮਰੀਜਾ ਨੂੰ ੳੁੱਚ ਪੱਧਰੀ ਹਸਪਤਾਲਾ ਵਿਖੇ ਰੈਫਰ ਕੀਤਾ ਜਾਂਦਾ ਹੈ ।
ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ ਨੇ ਕਿਹਾ ਕਿ ਸਰਕਾਰ ਦੁਆਰਾ ਪ੍ਰਧਾਨ ਮੰਤਰੀ ਕੈਂਸਰ ਰਾਹਤ ਕੋੋਸ਼ ਦੁਆਰਾ ਮਰੀਜ ਦਾ 1.50 ਲੱਖ ਰੁ ਤੱਕ ਦਾ ਨਗਦੀ ਰਹਿਤ ਇਲਾਜ ਮੁਫਤ ਕੀਤਾ ਜਾਂਦਾ ਹੈ। ਉਨ੍ਹਾ ਲੋਕਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਬਿਮਾਰੀ ਨੂੰ ਜੱੜ੍ਹੋ ਖਤਮ ਕਰਨ ਲਈ ਇਕਜੁੱਟ ਹੋੋਣਾ ਚਾਹਿਦਾ ਹੈ ਅਤੇ ਲੋੋਕਾਂ ਨੂੰ ਕੈਂਸਰ ਪ®ਤੀ ਜਾਗਰੂਕ ਕਰਨਾ ਚਾਹਿਦਾ ਹੈ ਤਾਕਿ ਸੰਹਤਮੰਦ ਜੀਵਨ ਬਣਾਉਣ ਲਈ ਲੋਕਾਂ ਨੂੰ ਵੀ ਪ੍ਰੇਰਿਤ ਕੀਤਾ ਜਾ ਸਕੇ ।ਇਸ ਮੌੌਕੇ ਡਾ ਜਗਤਾਰ ਸਿੰਘ, ਡਾ. ਹਰਪ੍ਰੀਤ ਕੌਰ, ਡਾ.ਸ਼੍ਰਿਸ਼ਟੀ, ਉਮੇਸ਼ ਕੁਮਾਰ, ਐਲ.ਐਚ.ਵੀ ਪਰਦੀਪ ਕੌਰ, ਹਰਜਿੰਦਰ ਕੌਰ, ਪਰਮਜੀਤ ਕੌਰ, ਰਤਿੰਦਰ ਕੌਰ, ਲਖਵਿੰਦਰ ਕੌਰ,ਮੋਨਿਕਾ,ਸੁਰਜੀਤ ਸਿੰਘ,ਕਸ਼ਮੀਰ ਸਿੰਘ, ਅਨੀਤਾ ਸੁਰਿੰਦਰ ਕੌੌਰ,ਹਰਮਿੰਦਰ ਕੌੌਰ ਆਮ ਲੋਗ ਹਾਜਰ ਸਨ ।