ਗੜ੍ਹਦੀਵਾਲਾ 15 ਸਤੰਬਰ (ਚੌਧਰੀ)
: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਵੱਲੋਂ ਆਪਣੇ ਸਮਾਜ ਭਲਾਈ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸੋਸਾਇਟੀ ਦੇ ਦਫਤਰ ਗੜ੍ਹਦੀਵਾਲਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਅੱਖਾਂ ਤੇ ਕੈਂਸਰ ਚੈੱਕਅਪ ਕੈਂਪ ਲਗਾਇਆ ਗਿਆ।ਜਿਸ ਵਿਚ ਲੋੜਵੰਦਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਤੇ ਸਭ ਤੋਂ ਪਹਿਲਾਂ ਗੁਰੂ ਮਹਾਰਾਜ ਜੀ ਦੀ ਅਰਦਾਸ ਕੀਤੀ ਗਈ ਉਸ ਦੇ ਉਪਰੰਤ ਕੈਂਪ ਸ਼ੁਰੂ ਕੀਤਾ ਗਿਆ। ਇਹ ਕੈਂਸਰ ਕੈਂਪ ਵਰਧਮਾਨ ਗਰੁਪ ਅਤੇ ਕੈਂਸਰ ਕੇਅਰ ਸੋਸਾਇਟੀ ਦੇਸ਼ ਸਹਿਯੋਗ ਨਾਲ ਅਤੇ ਇਹਨਾਂ ਰੋਗਾਂ ਦੇ ਮਾਹਿਰ ਡਾਕਟਰਾਂ ਨੇ ਕੈਂਸਰ ਅਤੇ ਅੱਖਾਂ ਦੇ ਚੈੱਕਅੱਪ ਬਿਲਕੁਲ ਫ੍ਰੀ ਕੀਤਾ ਗਿਆ।ਇਸ ਕੈਂਪ ਵਿੱਚ ਇਲਾਕੇ ਦੇ 600 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਤੇ ਲਗਭਗ 286 ਮਰੀਜ਼ਾਂ ਦੇ ਐਨਕਾਂ ਵੀ ਲਗਾਈਆਂ ਗਈਆਂ। ਇਸ ਮੌਕੇ ਵਰਧਮਾਨ ਗਰੁੱਪ ਤੋਂ ਪਰਦੀਪ ਡਡਵਾਲ ਨੇ ਸ਼ਿਰਕਤ ਕੀਤੀ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਵਰਲਡ ਕੈਂਸਰ ਕੇਅਰ ਅਤੇ ਵਰਧਮਾਨ ਗਰੁੱਪ ਦਾ ਧੰਨਵਾਦ ਕੀਤਾ। ਜਿਨਾਂ ਨੇ ਕੰਢੀ ਖੇਤਰ ਲਈ ਇਨ੍ਹਾਂ ਕੈਂਪਾਂ ਦਾ ਆਯੋਜਨ ਕਰ ਰਹੇ ਹਨ। ਇਸ ਕੈਂਪ ਵਿੱਚ ਵੱਖ-ਵੱਖ ਸ਼ਖਸ਼ੀਅਤਾਂ ਨੇ ਹਾਜਰੀ ਭਰੀ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਯੋਗੇਸ਼ ਸਪਰਾ, ਗੋਲਡੀ ਗੜ੍ਹਦੀਵਾਲਾ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਸਰਬ ਬੁੱਟਰ, ਨਵੀਂ ਅਟਵਾਲ, ਬਾਬਾ ਭੋਗਪੁਰ, ਪ੍ਰਿਥੀ ਪਾਲ ਸਿੰਘ ਮੋਹਾ, ਮੰਨਾ ਢਿਲੋਂ, ਲਾਲੀ ਕੰਗਮਈ, ਜਗਤਾਰ ਸਿੰਘ, ਤਰਸੇਮ ਸਿੰਘ, ਮਨਧੀਰ ਸਿੰਘ, ਕਿਰਤਪਾਲ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਜਸਪਾਲ ਸਿੰਘ, ਸੁਖਪ੍ਰੀਤ ਸਿੰਘ, ਮਨਿੰਦਰ ਵਿਰਦੀ, ਭਵਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਦਿਲਬਾਗ ਸਿੰਘ ਬੈਰਮਪੁਰ ਆਦਿ ਸਮੇਤ ਸੋਸਾਇਟੀ ਦੇ ਮੈਂਬਰ ਹਾਜਰ ਸਨ।
ਫ਼ੋਟੋ ਬਾਬਾ ਦੀਪ ਸਿੰਘ ਸੇਵਾਦਲ ਸੋਸਾਇਟੀ ਦੇ ਮੈਂਬਰ ਤੇ ਹੋਰ ਸੱਜਣ ਕੈਂਪ ਵਿੱਚ ਸ਼ਿਰਕਤ ਕਰਦੇ ਹੋਏ