Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing UPDATED.. ਪਿਸਟਲ 32 ਬੋਰ ਅਤੇ 7 ਰੌਂਦ ਜਿੰਦਾ ਸਮੇਤ ਇੱਕ ਨੌਜਵਾਨ ਕਾਬੂ

UPDATED.. ਪਿਸਟਲ 32 ਬੋਰ ਅਤੇ 7 ਰੌਂਦ ਜਿੰਦਾ ਸਮੇਤ ਇੱਕ ਨੌਜਵਾਨ ਕਾਬੂ

ਹੁਸ਼ਿਆਰਪੁਰ 6 ਮਾਰਚ (ਬਿਊਰੋ) : ਸੀ ਆਈ ਸਟਾਫ ਹੁਸ਼ਿਆਰਪੁਰ ਵਲੋਂ ਇੱਕ ਨੌਜਵਾਨ ਨੂੰ ਪਿਸਟਲ 32 ਬੋਰ ਅਤੇ 7 ਰੌਂਦ ਜਿੰਦਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਦੀ ਪਛਾਣ ਦਲਵੀਰ ਸਿੰਘ ਉਰਫ ਭੋਲਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਐਸ.ਆਈ ਨਵਜੋਤ ਸਿੰਘ ਸੀ. ਆਈ.ਏ ਸਟਾਫ ਹੁਸ਼ਿਆਰਪੁਰ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੇ ਸਬੰਧ ਵਿੱਚ ਪ੍ਰਭਾਤ ਚੌਂਕ ਤੋ ਕਮਾਲਪੁਰ ਚੌਂਕ ਵੱਲ ਨੂੰ ਜਾ ਰਹੇ ਸੀ ਤਾਂ ਸਿਵਲ ਹਸਪਤਾਲ ਪਾਸ ਪੁੱਜੇ ਤਾ ਟੈਕਸੀ ਸਟੈਂਡ ਪਰ ਇੱਕ ਕਾਲੇ ਰੰਗ ਦੀ ਸਕਾਰਪੀਓ ਨੰਬਰੀ HR 51(T) CF 3604 ਜਿਸ ਵਿੱਚ ਇੱਕ ਮੋਨਾ ਨੋਜਵਾਨ ਬੈਠਾ ਸੀ,ਜੋ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਵਿੱਚੋ ਉੱਤਰ ਕੇ ਸਿਵਲ ਹਸਪਤਾਲ ਦੀ ਕੰਧ ਟੱਪਣ ਲੱਗਾ, ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਦਲਬੀਰ ਸਿੰਘ ਉਰਫ ਭੋਲਾ ਪੁੱਤਰ ਸਨਤੋਖ ਸਿੰਘ ਵਾਸੀ ਮਕਾਨ ਨੰ 72 ਨਿਊ ਗੁਰੂ ਨਾਨਕ ਐਵੀਨਿਊ ਨੇੜੇ ਅਮਨ ਹਸਪਤਾਲ ਹੁਸ਼ਿਆਰਪੁਰ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ ਜਿਸਦੀ ਪਹਿਨੀ ਪੈਂਟ ਦੀ ਖੱਬੀ ਡੱਬ ਵਿੱਚ ਪਿਸਟਲ 32 ਬੋਰ ਬ੍ਰਾਮਦ ਹੋਇਆ ਜਿਸ ਦਾ ਮੈਗਜੀਨ ਉਤਾਰ ਕੇ ਚੈੱਕ ਕੀਤਾ ਜਿਸ ਵਿੱਚੋ 7 ਰੋਂਦ ਜਿੰਦਾ ਬ੍ਰਾਮਦ ਹੋਏ। ਜਿਸ ਤੇ ਮੁਲਜ਼ਮ ਦਲਬੀਰ ਸਿੰਘ ਉਰਫ ਭੋਲਾ ਦੇ ਖਿਲਾਫ ਧਾਰਾ 25-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦਲਵੀਰ ਸਿੰਘ ਉਰਫ ਭੋਲਾ ਤੇ ਪਹਿਲਾਂ ਵੀ ਵੱਖ ਵੱਖ ਧਾਰਾਵਾਂ ਅਧੀਨ 12 ਮਾਮਲੇ ਦਰਜ ਹਨ।