Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 52 ਗ੍ਰਾਮ ਨਸ਼ੀਲੇ ਪਦਾਰਥ ਸਣੇ ਇੱਕ ਔਰਤ ਕਾਬੂ 

52 ਗ੍ਰਾਮ ਨਸ਼ੀਲੇ ਪਦਾਰਥ ਸਣੇ ਇੱਕ ਔਰਤ ਕਾਬੂ 

52 ਗ੍ਰਾਮ ਨਸ਼ੀਲੇ ਪਦਾਰਥ ਸਣੇ ਇੱਕ ਔਰਤ ਕਾਬੂ 

ਟਾਂਡਾ / ਦਸੂਹਾ 3 ਜੁਲਾਈ (ਚੌਧਰੀ) : 52 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਇੱਕ ਔਰਤ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਲੇਡੀ ਏ ਐਸ ਆਈ ਮਨਿੰਦਰ ਕੋਰ ਸਮੇਤ ਸਾਥੀ ਕਰਮਚਾਰੀਆ ਨਾਲ ਬਾ ਸਵਾਰੀ ਪ੍ਰਾਈਵੇਟ ਵਹੀਕਲ ਬ੍ਰਾਏ ਕਰਨੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਮਿਆਣੀ ਮੋੜ ਮੋਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਇੱਕ ਔਰਤ ਜਿਸਦਾ ਨਾਮ ਸੀਲੀ ਹੈ ਜੋ ਵਾਰਡ ਨੰ 2 ਮਿਆਣੀ ਦੀ ਰਹਿਣ ਵਾਲੀ ਹੈ ਜਿਸ ਨੇ ਫੁੱਲਦਾਰ ਸੂਟ ਪਾਇਆ ਹੋਇਆ ਹੈ ਜੋ ਨਸ਼ਾ ਵੇਚਣ ਦਾ ਧੰਦਾ ਕਰਦੀ ਹੈ ਇਸ ਵਕਤ ਵੀ ਆਪਣੇ ਘਰ ਤੋ ਬਾਹਰ ਘੁੰਮ ਫਿਰ ਕੇ ਆਪਣੇ ਗਾਹਕਾਂ ਨੂੰ ਨਸ਼ਾ ਵੇਚ ਰਹੀ ਹੈ ਜੇਕਰ ਹੁਣੇ ਰੇਡ ਕੀਤਾ ਜਾਵੇ ਤਾ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਜਾ ਸਕਦਾ ਹੈ ਜੋ ਇਤਲਾਹ ਠੋਸ ਹੋਣ ਤੇ ਮਨ ਲੇਡੀ ਏ ਐਸ ਆਈ ਸਮੇਤ ਸਾਥੀ ਕਰਮਚਾਰੀਆਂ ਦੇ ਮਿਆਣੀ ਟੀ ਪੁਆਇੰਟ ਪੁੱਜੀ ਤਾ ਮੁੱਖਬਰ ਖਾਸ ਦੇ ਦੱਸੇ ਹੁਲੀਏ ਮੁਤਾਬਕ ਕਿ ਪੁਲੀਸ ਪਾਰਟੀ ਨੂੰ ਬਾ ਵਰਦੀ ਦੇਖ ਕੇ ਯਕਦਮ ਹੱਥ ਵਿੱਚ ਫੜੇ ਇੱਕ ਕਾਲੇ ਮੋਮੀ ਲਿਫਾਫੇ ਨੂੰ ਸਾਈਡ ਪਰ ਸੁੱਟ ਕੇ ਪਿਛਾਹ ਨੂੰ ਗਲੀ ਵੱਲ ਮੁੜੀ ਤਾਂ ਮਨ ਲੇਡੀ ਏ ਐਸ ਆਈ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਔਰਤ ਨੂੰ ਕਾਬੂ ਕਰਕੇ ਨਾਮਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸ਼ੀਲਾ ਰਾਣੀ ਉਰਫ ਸ਼ੀਲੀ ਪਤਨੀ ਕਾਲ ਸਿੰਘ ਵਾਸੀ ਵਾਰਡ ਨੰ 2 ਮਿਆਣੀ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਦੱਸਿਆ ਜਿਸ ਵੱਲੋ ਸੁੱਟੇ ਹੋਏ ਕਾਲੇ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 52 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।