ਗੜ੍ਹਦੀਵਾਲਾ (ਚੌਧਰੀ)
: ਬੀਤੀ ਰਾਤ ਕਾਰ ਸਵਾਰ ਚੋਰਾਂ ਨੇ ਟਾਂਡਾ ਰੋਡ ਗੜ੍ਹਦੀਵਾਲਾ ਤੇ ਸਥਿਤ ਦੇ ਸਿਮਰਨ ਮੈਡੀਕੋਜ਼ ਦੀ ਦੁਕਾਨ ਤੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ।ਇਸ ਸਬੰਧੀ ਦੁਕਾਨ ਮਾਲਿਕ ਡਾ ਹਰਭਜਨ ਸਿੰਘ ਪੁੱਤਰ ਸਰਦਾਰ ਅਜੈਬ ਸਿੰਘ ਨਿਵਾਸੀ ਟਾਂਡਾ ਰੋਡ ਗੜ੍ਹਦੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ 8 ਵਜੇ ਦੇ ਕਰੀਬ ਮੈਂ ਆਪਣੀ ਦੁਕਾਨ ਬੰਦ ਕਰਕੇ ਆਪਣੇ ਘਰ ਚਲਾ ਗਿਆ। ਜਦੋਂ ਸਵੇਰੇ ਦੁਕਾਨ ਖੋਲਣ ਆਇਆ ਤਾਂ ਦੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ।ਇਸ ਚੋਰੀ ਨਾਲ ਸ਼ਹਿਰ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਚੋਰਾਂ ਦੀਆਂ ਤਸਵੀਰਾਂ ਸੀਸੀਟੀਵੀ ਵਿਚ ਕੈਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਚੋਰਾਂ ਵਲੋਂ 20 /30 ਹਜਾਰ ਰੁਪਏ ਦੇ ਕਰੀਬ ਕੈਸ਼ ਅਤੇ ਵੱਡੀ ਮਾਤਰਾ ਵਿਚ ਦਵਾਈਆਂ ਚੋਰੀ ਕਰਕੇ ਫਰਾਰ ਹੋ ਗਏ ਹਨ। ਉਨ੍ਹਾਂ ਇਸ ਸਬੰਧੀ ਥਾਣਾ ਗੜਦੀਵਾਲਾ ਪੁਲਿਸ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਹੈ। ਉਨ੍ਹਾਂ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਚੋਰਾਂ ਨੂੰ ਜਲਦ ਕਾਬੂ ਕਰਕੇ ਮੇਰੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ।
ਕੈਪਸ਼ਨ : ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਿਕ ਡਾ ਹਰਭਜਨ ਸਿੰਘ।