Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵਲੋਂ ਕੰਪਿਊਟਰ ਟੈਕਨਾਲੌਜੀ ਤੇ ਵਿਸ਼ੇਸ ਲੈਕਚਰ

ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵਲੋਂ ਕੰਪਿਊਟਰ ਟੈਕਨਾਲੌਜੀ ਤੇ ਵਿਸ਼ੇਸ ਲੈਕਚਰ

ਗੜ੍ਹਦੀਵਾਲਾ (ਚੌਧਰੀ) 

24 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਮਿਤੀ 23/02/2023 ਨੁੰ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੈਰੀਅਰ ਇੰਹਾਂਸਮੈਂਟ ਸੈੱਲ ਵਲੋਂ ਕੰਪਿਊਟਰ ਵਿਭਾਗ ਦੀ ਅਧਿਆਪਕਾ ਪ੍ਰੋ. ਪਵਿੱਤਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਈ-ਮੇਲ ਸਾਫਟਵੇਅਰ, ਫੇਸਬੁੱਕ ਪੇਜ਼ ਅਤੇ ਸਰਚ-ਇੰਜਨ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ।ਉਹਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਕੰਪਿਊਟਰ ਸੰਬੰਧੀ ਜਾਣਕਾਰੀ ਵਿਦਿਆਰਥੀਆਂ ਲਈ ਅਤਿ ਜਰੂਰੀ ਹੈ। ਨਵੀਂ ਟੈਕਨਾਲੌਜੀ ਨਾਲ ਜੁੜਕੇ ਹੀ ਵਿਦਿਆਰਥੀ ਜਿੰਦਗੀ ਵਿੱਚ ਰੁਜ਼ਗਾਰ ਦੇ ਮੌਕੇ ਹਾਸਲ ਕਰ ਸਕਦੇ ਹਨ। ਵਿਦਿਆਰਥੀਆਂ ਨੇ ਅੱਜ ਦੇ ਬਦਲਦੇ ਸਮੇਂ ਵਿੱਚ ਟੇਕਨੌਲੋਜੀ ਦੀ ਸਹੀ ਵਰਤੋਂ ਕਰਨ ਦਾ ਗਿਆਨ ਹਾਸਲ ਕੀਤਾ। ਇਸ ਦੌਰਾਨ ਡਾ. ਪੰਕਜ਼ ਸ਼ਰਮਾ, ਪ੍ਰੋ. ਕ੍ਰਿਤਿਕਾ ਸ਼ਰਮਾ ਅਤੇ ਪ੍ਰੋ. ਨਰਿੰਦਰ ਕੌਰ ਵੀ ਸ਼ਾਮਲ ਸਨ।