Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈਲ ਵਲੋਂ ਪੱਤਰ-ਵਿਹਾਰ ਤੇ ਵਿਸ਼ੇਸ ਲੈਕਚਰ

ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈਲ ਵਲੋਂ ਪੱਤਰ-ਵਿਹਾਰ ਤੇ ਵਿਸ਼ੇਸ ਲੈਕਚਰ

ਗੜ੍ਹਦੀਵਾਲਾ (ਚੌਧਰੀ) 

8 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਕੈਰੀਅਰ ਇੰਹਾਂਸਮੈਂਟ ਦੀ ਲੈਕਚਰ ਲੜ੍ਹੀ ਨੂੰ ਅੱਗੇ ਵਧਾਉਂਦੇ ਹੋਏ ਮਿਤੀ 07 ਫਰਵਰੀ, 2023 ਨੂੰ ਅੰਗਰੇਜ਼ੀ ਵਿਭਾਗ ਦੇ ਪ੍ਰੋ. ਮਲਿਕਾ ਨੇ ਚਿੱਠੀ ਪੱਤਰ-ਵਿਹਾਰ (ਲੇਖਣੀ) ਵਿਸ਼ੇ ਉੱਪਰ ਵਿਦਿਆਰਥੀਆਂ ਨੂੰ ਵਿਸੇਸ਼ ਭਾਸ਼ਣ ਦਿੱਤਾ। ਪਾਵਰ ਪੋਵਾਇੰਟ ਪ੍ਰੈਜੈਨਟੇਸ਼ਨ ਰਾਹੀਂ ਉਹਨਾਂ ਨੇ ਵਿਦਿਆਰਥੀਆਂ ਨੁੰ ਸਮਝਾਇਆ ਕਿ ਅੱਜ ਦੇ ਬਦਲਦੇ ਹੋਏ ਸਮੇਂ ਵਿੱਚ ਗੈਰ-ਰਸਮੀ ਚਿੱਠੀ ਲਿਖਣ ਦਾ ਰੁਝਾਨ ਭਾਵੇਂ ਘੱਟ ਗਿਆ ਹੈ, ਪਰ ਵਿਹਾਰਿਕ ਵਰਤੋਂ ਵਿੱਚ ਰਸਮੀ ਚਿੱਠੀ ਲਿਖਣ ਦਾ ਮਹੱਤਵ ਜਿਉਂ ਦਾ ਤਿਉਂ ਬਰਕਰਾਰ ਹੈ ਇਸ ਲਈ ਸਾਨੂੰ ਚਿੱਠੀ ਲਿਖਣ ਦੀ ਕਲਾ ਉੱਪਰ ਮੁਹਾਰਤ ਹਾਸਲ ਕਰਨਾ ਬਹੁਤ ਜ਼ਰੂਰੀ ਹੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਤੇ ਮੁਹਾਰਤ ਹਾਸਲ ਕਰਨ ਦੇ ਨੁਕਤੇ ਵੀ ਦੱਸੇ। ਇਸ ਮੌਕੇ ਪ੍ਰੋ. ਪੰਕਜ਼ ਸ਼ਰਮਾ, ਪ੍ਰੋ. ਕ੍ਰਿਤਿਕਾ ਅਤੇ ਵਿਦਿਆਰਥੀ ਹਾਜ਼ਰ ਸਨ।