ਦਸੂਹਾ 15 ਮਈ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਦੇ ਸੰਬੰਧ ਵਿੱਚ ਮੋਟੀਵੇਸ਼ਨਲ ਸੈਮੀਨਾਰ ਕਰਵਾਇਆ ਗਿਆ, ਜਿਸਦੇ ਦੌਰਾਨ ਕੇ.ਐਮ.ਐਸ ਕਾਲਜ ਦਾ ਸੈਸ਼ਨ 2025-26 ਦਾ ਪ੍ਰਾਸਪੈਕਟਸ ਵੀ ਰਿਲੀਜ਼ ਕੀਤਾ ਗਿਆ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਤੇ ਮੁਕੇਸ਼ ਰੰਜਨ ਜੀ ਮੈਨੇਜਿੰਗ ਡਾਇਰੈਕਟਰ ਐਮ.ਆਰ.ਸੀ ਗਰੁੱਪ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਇਸ ਮੌਕੇ ਤੇ ਮੁਕੇਸ਼ ਰੰਜਨ ਨੇ ਕੇ.ਐਮ.ਐਸ ਕਾਲਜ ਦੀ ਮੈਨੇਜਮੈਂਟ,ਸਟਾਫ਼ ਅਤੇ ਵਿਦਿਆਰਥੀਆਂ ਨੂੰ ਨਵਾਂ ਸੈਸ਼ਨ ਸ਼ੁਰੂ ਹੋਣ ਤੇ ਵਧਾਈਆਂ ਦਿੱਤੀਆਂ।ਉਹਨਾਂ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਉਹਨਾਂ ਦੇ ਭਵਿੱਖ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਤਕਨੀਕੀ ਸਿੱਖਿਆ ਹਾਸਿਲ ਕਰਕੇ ਉਹ ਕਿਹੜੇ ਕਿਹੜੇ ਖੇਤਰਾਂ ਵਿੱਚ ਮਹਾਰਤ ਹਾਸਲ ਕਰ ਸਕਦੇ ਹਨ ਅਤੇ ਆਪਣੇ ਭਵਿੱਖ ਨੂੰ ਉੱਜਵਲ ਬਣਾ ਸਕਦੇ ਹਨ। ਉਹਨਾਂ ਦੱਸਿਆ ਕਿ ਅੱਜ ਦੇ ਯੁੱਗ ਵਿੱਚ ਵਿਦਿਆਰਥੀ ਚੰਗੀ ਤਕਨੀਕੀ ਸਿੱਖਿਆ ਹਾਸਲ ਕਰਕੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਚੰਗੇ ਰੋਜ਼ਗਾਰ ਦੇ ਮੌਕੇ ਹਾਸਲ ਕਰ ਸਕਦੇ ਹਨ।ਇਸ ਮੌਕੇ ਰੰਜਨ ਨੇ ਦੱਸਿਆ ਕਿ ਉਹ ਆਪਣੀ ਕੰਪਨੀ ਐਮ.ਆਰ.ਸੀ ਗਰੁੱਪ ਵਿੱਚ ਕਾਮਰਸ ਅਤੇ ਕੰਪਿਊਟਰ ਨਾਲ ਸੰਬੰਧਿਤ ਡਿਗਰੀ ਵਾਲੇ ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਮੁੱਹਈਆ ਕਰਵਾਉਂਦੇ ਹਨ। ਉਹਨਾਂ ਕਿਹਾ ਕਿ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਇਲਾਕੇ ਨੂੰ ਸੇਵਾਵਾਂ ਦੇਣ ਲਈ ਕੇ.ਐਮ.ਐਸ ਕਾਲਜ ਦੀ ਪ੍ਰਬੰਧਕ ਕਮੇਟੀ ਵਧਾਈ ਦੀ ਪਾਤਰ ਹੈ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਦੱਸਿਆ ਕਿ ਕੇ.ਐਮ.ਐਸ ਕਾਲਜ ਵਿਦਿਆਰਥੀਆਂ ਲਈ ਕਿੱਤਾ ਮੁਖੀ ਡਿਗਰੀ ਪ੍ਰੋਗਰਾਮ ਚਲਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਮਿਲ ਸਕਣ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਦੱਸਿਆ ਕਿ ਕੇ.ਐਮ.ਐਸ ਕਾਲਜ ਅਤੇ ਐਮ.ਆਰ.ਸੀ ਗਰੁੱਪ ਕੰਪਨੀ ਵਿਚਕਾਰ ਐਮ.ਓ.ਯੂ ਹੈ,ਜਿਸ ਨਾਲ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਹਾਸਲ ਕਰਨ ਉਪਰੰਤ ਪਲੇਸਮੈਂਟ ਦੇ ਵਧੇਰੇ ਮੌਕੇ ਮਿਲ ਰਹੇ ਹਨ ਅਤੇ ਉਹਨਾਂ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਆਏ ਹੋਏ ਮੁੱਖ ਮਹਿਮਾਨ ਮੁਕੇਸ਼ ਰੰਜਨ ਦਾ ਕਾਲਜ ਨੂੰ ਕੀਮਤੀ ਸਮਾਂ ਦੇਣ ਅਤੇ ਕੇ.ਐਮ.ਐਸ ਕਾਲਜ ਦੇ ਪ੍ਰਾਸਪੈਕਟਸ ਰਿਲੀਜ਼ ਕਰਦੇ ਹੋਏ ਦਾਖਲਾ ਸੈਸ਼ਨ 2025-26 ਸ਼ੁਰੂ ਕਰਨ ਲਈ ਧੰਨਵਾਦ ਕੀਤਾ ਅਤੇ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਪੱਲਵੀ, ਨੇਹਾ, ਪਲਵਿੰਦਰ ਕੌਰ, ਜਗਰੂਪ ਕੌਰ, ਨੀਲਮ, ਆਰਤੀ ਸ਼ਰਮਾ, ਸੋਨਮ ਸਲਾਰੀਆ, ਅਮਨਦੀਪ ਕੌਰ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ, ਭਾਰਤੀ, ਰਜਨੀ, ਚੰਚਲ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ : ਸੈਮੀਨਾਰ ਦੌਰਾਨ ਸੈਸ਼ਨ 2025-26 ਦਾ ਪ੍ਰਾਸਪੈਕਟਸ ਰਿਲੀਜ਼ ਕਰਦੇ ਹੋਏ ਮੁਕੇਸ਼ ਰੰਜਨ,ਕੁਮਾਰ ਸੈਣੀ,ਡਾ.ਮਾਨਵ ਸੈਣੀ, ਡਾ. ਸ਼ਬਨਮ ਕੌਰ ਅਤੇ ਸਟਾਫ਼ ਮੈਂਬਰ।
Post Views: 180








