Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮਾਮਲਾ ਪ੍ਰਾਈਵੇਟ ਸਕੂਲਾਂ ਵਲੋਂ ਮਾਪਿਆਂ ਦੀ ਕੀਤੀ ਜਾਂਦੀ ਲੁੱਟ ਦਾ

ਮਾਮਲਾ ਪ੍ਰਾਈਵੇਟ ਸਕੂਲਾਂ ਵਲੋਂ ਮਾਪਿਆਂ ਦੀ ਕੀਤੀ ਜਾਂਦੀ ਲੁੱਟ ਦਾ

ਫ਼ਗਵਾੜਾ (ਲਾਲੀ ਦਾਦਰ )

*ਜੇਕਰ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੀ ਲੁੱਟ ਬੰਦ ਨਾ ਕਰਵਾਈ ਤਾਂ ਕਰਾਂਗੇ ਤਿੱਖਾ ਸੰਘਰਸ਼ – ਜਰਨੈਲ ਨੰਗਲ

18 ਜਨਵਰੀ : ਅੱਜ ਲੋਕ ਹਿੱਤ ਸੰਘਰਸ਼ ਮੋਰਚਾ ( ਪੰਜਾਬ ) ਵਲੋਂ ਮੋਰਚੇ ਦੇ ਪੰਜਾਬ ਪ੍ਰਧਾਨ ਜਰਨੈਲ ਨੰਗਲ ਦੀ ਅਗਵਾਈ ਵਿੱਚ ਮੋਰਚੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਇੱਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਕਪੂਥਲਾ ਅਤੇ ਵਧੀਕ ਡਿਪਟੀ ਕਮਿਸ਼ਨਰ ਫ਼ਗਵਾੜਾ ਦੇ ਨਾਮ ਤਹਿਸੀਲਦਾਰ ਫ਼ਗਵਾੜਾ ਨੂੰ ਦਿੱਤਾ । ਪ੍ਰੈੱਸ ਨੂੰ ਜਾਣਕਾਰੀ ਦਿੰਦਿਅਾਂ ਜਰਨੈਲ ਨੰਗਲ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਲੋਂ ਹਰ ਸਾਲ ਆਪਣੀ ਮਰਜ਼ੀ ਨਾਲ ਟਿਉਸ਼ਨ ਫੀਸ ਵਿੱਚ ਭਾਰੀ ਵਾਧਾ ਕੀਤਾ ਜਾ ਰਿਹਾ ਹੈ ਅਤੇ ਉਸਦੀ ਜ਼ਬਰੀ ਵਸੂਲੀ ਵੀ ਕੀਤੀ ਜਾ ਰਹੀ ਹੈ।ਪ੍ਰਾਈਵੇਟ ਸਕੂਲਾਂ ਵਲੋਂ ਹਰ ਸਾਲ ਦਾਖ਼ਲਾ ਫੀਸ ਦੇ ਨਾਮ ਤੇ ਵੀ ਮਾਪਿਆਂ ਦੀ ਲੁੱਟ ਕੀਤੀ ਜਾ ਰਹੀ ਹੈ ।ਪ੍ਰਾਈਵੇਟ ਸਕੂਲਾਂ ਵਲੋਂ ਹਰ ਸਾਲ ਸਲਾਨਾ ਫੰਡ ਦੇ ਨਾਮ ਤੇ ਮਾਪਿਆਂ ਦੀ ਭਾਰੀ ਲੁੱਟ ਕੀਤੀ ਜਾਂਦੀ ਹੈ। ਪ੍ਰਾਈਵੇਟ ਸਕੂਲਾਂ ਵਲੋਂ ਟਿਉਸ਼ਨ ਫੀਸ ਤੋਂ ਅਲੱਗ ਕੰਪਿਊਟਰ ਫੀਸ ਅਤੇ ਐਕਟੀਵਿਟੀ ਚਾਰਜ਼ ਦੇ ਨਾਮ ਤੇ ਵੀ ਮਾਪਿਆਂ ਕੋਲੋਂ ਹਰ ਮਹੀਨੇ ਮੋਟੀ ਰਕਮ ਵਸੂਲੀ ਜਾਂਦੀ ਹੈ । ਪ੍ਰਾਈਵੇਟ ਸਕੂਲਾਂ ਵਲੋਂ ਕਿਤਾਬਾਂ ਵਿੱਚ ਵੀ ਮਾਪਿਆਂ ਦੀ ਲੁੱਟ ਕੀਤੀ ਜਾਂਦੀ ਹੈ। ਪ੍ਰਾਈਵੇਟ ਸਕੂਲਾਂ ਵਲੋਂ ਬੱਚਿਆਂ ਨੂੰ ਓਹ ਕਿਤਾਬਾਂ ਲਗਾਈਆਂ ਜਾਂਦੀਆਂ ਹਨ ਜੋ ਹਰ ਦੁਕਾਨ ਤੋਂ ਨਹੀਂ ਮਿਲਦੀਆਂ ਇਹ ਕਿਤਾਬਾਂ ਸਿਰਫ ਕਿਸੇ ਖਾਸ ਦੁਕਾਨ ਤੋਂ ਹੀ ਮਿਲਦੀਆਂ ਹਨ ਜਿਸ ਵਿੱਚ ਸਕੂਲ ਦਾ ਅੱਧਾ ਹਿੱਸਾ ਹੁੰਦਾ ਹੈ ਅਤੇ ਉਸ ਦੁਕਾਨ ਤੋਂ ਕਿਤਾਬਾਂ ਖਰੀਦਣੀਆਂ ਮਾਪਿਆਂ ਦੀ ਮਜ਼ਬੂਰੀ ਹੁੰਦੀ ਹੈ । ਇਸ ਲਈ ਇਸ ਲੁੱਟ ਨੂੰ ਬੰਦ ਕਰਵਾਉਣ ਲਈ ਹਰ ਬੋਰਡ ਦਾ ਸਿਲੇਬਸ ਸੂਬਾ ਪੱਧਰ ਤੇ ਇੱਕ ਕੀਤਾ ਜਾਵੇ । ਜਾਂ ਪ੍ਰਾਈਵੇਟ ਸਕੂਲਾਂ ਨੂੰ ਇਹ ਸਖ਼ਤ ਹਿਦਾਇਤ ਕੀਤੀ ਜਾਵੇ ਕਿ ਪ੍ਰਾਈਵੇਟ ਸਕੂਲ ਸਿਰਫ਼ ਉਹ ਕਿਤਾਬਾਂ ਹੀ ਲਗਾਉਣ ਜ਼ੋ ਹਰ ਦੁਕਾਨ ਤੋਂ ਮਿਲ ਸਕਣ । ਪ੍ਰਾਈਵੇਟ ਸਕੂਲਾਂ ਵਲੋਂ ਬੱਚਿਆ ਦੀਆਂ ਵਰਦੀਆਂ ਵਿੱਚ ਵੀ ਲੁੱਟ ਕੀਤੀ ਜਾਂਦੀ ਹੈ । ਇਸ ਲਈ ਪ੍ਰਾਈਵੇਟ ਸਕੂਲਾਂ ਨੂੰ ਇਹ ਸਖ਼ਤ ਹਿਦਾਇਤ ਕੀਤੀ ਜਾਵੇ ਕਿ ਪ੍ਰਾਈਵੇਟ ਸਕੂਲ ਬੱਚਿਆਂ ਨੂੰ ਸਕੂਲ ਦੀ ਟਾਈ , ਬੈਲਟ ਅਤੇ ਲੋਗੋ ਵਾਜ਼ਿਬ ਕੀਮਤ ਤੇ ਦੇਣ ਤਾ ਜ਼ੋ ਮਾਪੇ ਆਪਣੀ ਗੁੰਜ਼ਾਇਸ਼ ਮੁਤਾਬਿਕ ਮਹਿੰਗਾ ਸਸਤਾ ਕੱਪੜਾ ਖਰੀਦ ਕੇ ਆਪਣੇ ਬੱਚੇ ਨੂੰ ਵਰਦੀ ਬਣਾ ਦੇਣ । ਉਹਨਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਇਹਨਾਂ ਪ੍ਰਾਈਵੇਟ ਸਕੂਲਾਂ ਨੂੰ ਨੱਥ ਨਾ ਪਾਈ ਤਾਂ ਅਸੀਂ ਇਸ ਲੁੱਟ ਨੂੰ ਰੋਕਣ ਲਈ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਸ਼ੁਰੂ ਕਰਾਂਗੇ ਜਿਸ ਦੀ ਪੂਰੀ ਜੁੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੋਰਚੇ ਦੇ ਚੇਅਰਮੈਨ ਰਜਿੰਦਰ ਰਾਣਾ , ਵਾਈਸ ਪ੍ਰਧਾਨ ਜਸਬੀਰ ਸਿੰਘ ਬੱਗਾ , ਸਕੱਤਰ ਰਾਮ ਸਿੰਘ ਬੋਲੀਨਾ , ਡਾ. ਸੁਖਦੇਵ ਚੌਕੜੀਆ,ਜਤਿੰਦਰ ਮੋਹਨ ਡੁਮੇਲੀ , ਅਵਤਾਰ ਸਿੰਘ ਗੰਡਵਾਂ, ਲਲਿਤ ਮਦਾਨ, ਜੀਵਨ ਡੁਮੇਲੀ, ਸ਼ਸ਼ੀ ਬੰਗੜ, ਸ਼ਾਮ ਸੁੰਦਰ , ਸਿਰਾਜ਼ ਅਲੀ , ਅਜ਼ਾਦ ਅਲੀ, ਰਿੱਕੀ ਅਤੇ ਹੋਰ ਵਰਕਰ ਵੀ ਹਾਜ਼ਰ ਸਨ।