Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖਾਲਿਸਤਾਨ ਪੱਖੀ ਨਾਅਰੇ ਲਿੱਖਣ ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਖਾਲਿਸਤਾਨ ਪੱਖੀ ਨਾਅਰੇ ਲਿੱਖਣ ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਖਾਲਿਸਤਾਨ ਪੱਖੀ ਨਾਅਰੇ ਲਿੱਖਣ ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ 3 ਜੂਨ(ਅਸ਼ਵਨੀ) : ਖਾਲਿਸਤਾਨ ਪੱਖੀ ਨਾਅਰੇ ਲਿੱਖਣ ਤੇ ਪੁਲਿਸ ਸਟੇਸ਼ਨ ਕਲਾਨੋਰ ਦੀ ਪੁਲਿਸ ਵੱਲੋਂ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ । ਸਹਾਇਕ ਸਬ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਟੀ ਪੁਆਇੰਟ ਕਲਾਨੋਰ ਮੋਜੂਦ ਸੀ ਕਿ ਮੁੱਖਬਰ ਖਾਸ ਨੇ ਸੂਚਨਾ ਦਿੱਤੀ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਲਾਨੋਰ ਦੇ ਗੇਟ , ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਬੋਰਡ ਅਤੇ ਤਹਿਸੀਲ ਕਲਾਨੋਰ ਦੇ ਬਾਹਰ ਗੇਟਾ ਆਦਿ ਉੱਪਰ ਹੱਥ ਲਿਖਤ ਇਸ਼ਤਿਹਾਰ ਕਾਲੇ ਮਾਰਕਰ ਪੈਨ ਨਾਲ ਲਿੱਖੇ ਪੇਪਰਾਂ ਉੱਪਰ ਖ਼ਾਲਸਾ ਰਾਜ ਸੰਤ ਬਾਬਾ ਜਰਣੈਲ ਸਿੰਘ ਭਿਡੰਰਾਵਾਲੇ ਪੰਜਾਬ ਦਾ ਅਸਲੀ ਹੱਕ ਖਾਲਿਸਤਾਨ ਜ਼ਿੰਦਾਬਾਦ ਹਿੰਦੂਸਤਾਨ ਮੁਰਦਾਬਾਦ ਸਿੱਖ ਕੋਮ ਜਿਉਂਦੀ ਆ ਬਦਲਾ ਲਵੇਗੀ ਲਿਖਿਆ ਹੋਇਆ ਹੈ । ਜਿਸ ਤੇ ਕਾਰਵਾਈ ਕਰਦੇ ਹੋਏ ਉਸ ਨੇ ਪੁਲਿਸ ਪਾਰਟੀ ਸਮੇਤ ਵੱਖ-ਵੱਖ ਜਗ੍ਹਾ ਮੋਕਾ ਤੇ ਪੁੱਜ ਕੇ ਉਕਤ ਇਸ਼ਤਿਹਾਰਾਂ ਨੂੰ ਲਾਹ ਕੇ ਕੱਬਜੇ ਵਿੱਚ ਲਿਆ ਇਹ ਕਾਰਵਾਈ ਕਿਸੇ ਨਾਮਾਲੂਮ ਸ਼ਰਾਰਤੀ ਅਨਸਰ ਵੱਲੋਂ ਦੇਸ਼ ਦੀ ਏਕਤਾ ਤੇ ਅੰਖਡਤਾ ਨੂੰ ਭੰਗ ਕਰਨ ਅਤੇ ਆਮ ਲੋਕਾ ਵਿੱਚ ਨਫ਼ਰਤ ਫੈਲਾਉਣ ਤੇ ਅਮਨ ਸ਼ਾਂਤੀ ਭੰਗ ਕਰਨ ਲਈ ਕੀਤੀ ਗਈ ਹੈ । ਜਿਸ ਤੇ ਨਾਮਾਲੂਮ ਵਿਅਕਤੀਆਂ ਵਿਰੁੱਧ ਧਾਰਾ 253-ਬੀ ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।