Prime Punjab Times

Latest news
17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ* ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਟਾਂਡਾ ਉੜਮੁੜ ਤੋਂ ਜਸਵੀਰ ਸਿੰਘ ਰਾਜਾ ਤੇ... ਫਿਰੌਤੀ ਕਾਲਾਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਨੇ ਬਟਾਲਾ ਵਾਸੀਆਂ ਦੀ ਵਧਾਈ ਚਿੰਤਾ, ਸ਼ਹਿਰ ਦੀ ਅਮਨ-ਸ਼ਾਂਤੀ ਲਈ ਬੋਹੜੀ ਮੰ... 21 ਨਵੰਬਰ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ, ਧਾਰਾ 138 ਐਨ.ਆਈ. ਐਕਟ ਦੇ ਲੰਬਿਤ ਮਾਮਲਿਆਂ ਦਾ ਹੋਵੇਗਾ ਨਿਪਟਾਰਾ ਮੀਰੀ ਪੀਰੀ ਗੱਤਕਾ ਅਖਾੜਾ ਗਰਨਾ ਸਾਹਿਬ ਦੇ ਖਿਡਾਰੀਆਂ ਦੀ ਸ਼ਾਨਦਾਰ ਜਿੱਤ ਕਲਾਨੌਰ ਥਾਣੇ ’ਚ ਸੁੱਖੀ ਰੰਧਾਵਾ ਤੇ ਪੁਲਿਸ ਅਧਿਕਾਰੀਆਂ ਵਿਚਾਲੇ ਤਿੱਖੀ ਬਹਿਸ,ਕਾਂਗਰਸੀਆਂ ਨੇ ਕੀਤਾ ਘਿਰਾਓ
ADVERTISEMENT
You are currently viewing CBSE ਦੀ ਦਸਵੀਂ ਤੇ ਬਾਹਰਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ

CBSE ਦੀ ਦਸਵੀਂ ਤੇ ਬਾਹਰਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ

ਹੁਸ਼ਿਆਰਪੁਰ (ਬਿਊਰੋ) 

–ਜ਼ਿਲ੍ਹੇ ਦੇ 13 ਪ੍ਰੀਖਿਆ ਕੇਂਦਰਾਂ ਵਿਚ 15 ਫਰਵਰੀ ਤੋਂ 5 ਅਪ੍ਰੈਲ ਤੱਕ ਲਈ ਜਾਵੇਗੀ ਪ੍ਰੀਖਿਆ

13 ਫਰਵਰੀ : ਚੇਅਰਪਰਸਨ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ, ਦਿੱਲੀ ਵਲੋਂ ਜਾਰੀ ਪੱਤਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ 15 ਫਰਵਰੀ ਤੋਂ 5 ਅਪ੍ਰੈਲ 2023 ਤੱਕ ਚੱਲਣ ਵਾਲੀ ਸੀ.ਬੀ.ਐਸ.ਈ ਦੀ ਦਸਵੀਂ ਤੇ ਬਾਹਰਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦੌਰਾਨ ਜ਼ਿਲ੍ਹੇ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੀ.ਆਰ.ਪੀ.ਸੀ ਦੀ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀ.ਬੀ.ਐਸ.ਈ. ਦੀ ਦਸਵੀਂ ਤੇ ਬਾਹਰਵੀਂ ਦੀ ਇਹ ਅਨੁਪੂਰਕ ਪ੍ਰੀਖਿਆ 15 ਫਰਵਰੀ ਤੋਂ 5 ਅਪ੍ਰੈਲ 2023 ਤੱਕ ਜ਼ਿਲ੍ਹੇ ਦੇ 13 ਪ੍ਰੀਖਿਆ ਕੇਂਦਰਾਂ ਵਿਚ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਆਦਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਤਰ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਹੋਣ ਦੀ ਖਦਸ਼ਾ ਰਹਿੰਦਾ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਵੀ ਭੰਗ ਹੁੰਦੀ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਫੌਜਦਾਰੀ ਸੰਘਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਨ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।