Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪੀ.ਐਚ.ਸੀ ਮੰਡ ਭੰਡੇਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ 

ਪੀ.ਐਚ.ਸੀ ਮੰਡ ਭੰਡੇਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ 

ਪੀ.ਐਚ.ਸੀ ਮੰਡ ਭੰਡੇਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ 

ਦਸੂਹਾ 21 ਜੂਨ (ਚੌਧਰੀ) : ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਸੁਰਿੰਦਰ ਪਾਲ ਸਿੰਘ ਸੀਨੀਅਰ ਮੈਡੀਕਲ ਅਫਸਰ ਮੁਢਲਾ ਸਿਹਤ ਕੇਂਦਰ ਮੰਡ ਭੰਡੇਰ ਜੀ ਦੀ ਯੋਗ ਅਗਵਾਈ ਹੇਠ ਮਿਤੀ 21-06-2022 ਨੂੰ ਪੀ. ਐਚ. ਸੀ. ਮੰਡ ਭੰਡੇਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਡਾ. ਐਸ. ਪੀ. ਸਿੰਘ ਜੀ ਨੇ ਦੱਸਿਆ ਕਿ ਯੋਗਾ ਕਰਨ ਨਾਲ ਅਸੀਂ ਆਪਣੇ ਸ਼ਰੀਰ ਨੂੰ ਤੰਦਰੁਸਤ ਰੱਖ ਸਕਦੇ ਹਾਂ। ਯੋਗਾ ਕਰਨ ਨਾਲ ਜਿੱਥੇ ਸ਼ਰੀਰਕ ਲਾਭ ਹੁੰਦਾ ਹੈ ਉੱਥੇ ਮਾਨਸਿਕ ਲਾਭ ਵੀ ਹੁੰਦਾ ਹੈ। ਕੰਮ ਕਰਨ ਵਿੱਚ ਮਨ ਲਗਦਾ ਹੈ। ਯੋਗਾ ਕਰਨ ਨਾਲ ਕਈ ਖਰਤਨਾਕ ਬਿਮਾਰੀਆਂ ਵੀ ਠੀਕ ਹੋ ਜਾਂਦੀਆਂ ਹਨ। ਉਹਨਾਂ ਨੇ ਯੋਗਾ ਨੂੰ ਵਿਸ਼ਵ ਲਈ ਭਾਰਤ ਦੀ ਮਹਾਨ ਦੇਣ ਦੱਸਿਆ।

ਰਾਜੀਵ ਕੁਮਾਰ ਬੀ. ਈ. ਈ. ਨੇ ਦੱਸਿਆ ਕਿ ਰੋਜਾਨਾ 30 ਮਿੰਟ ਯੋਗਾ ਕਰਨਾ ਕਾਫੀ ਹੁੰਦਾ ਹੈ। ਯੋਗਾ ਕਰਕੇ ਅਸੀਂ ਬਿਮਾਰੀਆਂ ਤੋਂ ਬੱਚ ਸਕਦੇ ਹਾਂ। ਇਸ ਨਾਲ ਆਰਥਿਕ ਪੱਖੋਂ ਵੀ ਫਾਇਦਾ ਹੁੰਦਾ ਹੈ। ਸਾਨੂੰ ਸਾਰਿਆ ਨੂੰ ਆਪ ਵੀ ਯੋਗਾ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਵੀ ਇਸ ਦੇ ਫਾਇਦੇ ਦਸਦੇ ਹੋਏ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਡਾ. ਵਰੁਣ ਨਈਅਰ, ਡਾ. ਸਾਹਿਲ ਪਵਨ, ਸ੍ਰੀਮਤੀ ਜਸਵੀਰ ਕੌਰ ਨਰਸਿੰਗ ਅਫਸਰ, ਪਰਵਿੰਦਰ ਸਿੰਘ ਮਲਹੋਤਰਾ, ਸੰਦੀਪ ਕੁਮਾਰ, ਸਤਪਾਲ ਸਿੰਘ ਐਮ. ਐਲ. ਟੀ., ਸੀ ਰਜੇਸ਼ ਕੁਮਾਰ,  ਹਰਪਾਲ ਸਿੰਘ ਸ.ਪ.ਹ.ਸ. ਮੇਲ) ਅਤੇ ਪਿੰਡ ਵਾਸੀ ਹਾਜ਼ਰ ਸਨ।