Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਬਾਹਟੀਵਾਲ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ਪਿੰਡ ਬਾਹਟੀਵਾਲ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ਗੜ੍ਹਦੀਵਾਲਾ 1 ਮਾਰਚ (ਚੌਧਰੀ) : ਪਿੰਡ ਬਾਹਟੀਵਾਲ ਵਿਖੇ ਬਾਬਾ ਰਾਮਜੀ ਸੂਫੀ ਲੇਖਕ ਗੱਦੀਨਸ਼ੀਨ ਦਰਬਾਰ ਸ਼੍ਰੀ ਬਾਲਾ ਜੀ (ਹਨੂੰਮਾਨ ਜੀ) ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ। ਇਸ ਮੌਕੇ ਗਾਇਕ ਜਰਨੈਲ ਸੋਨੀ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਸੰਤ ਰਾਜਨ ਗਿਰ ਜੀ ਰਾਜਪੁਰ ਵਾਲਿਆਂ ਨੇ ਕੀਰਤਨ ਅਤੇ ਸਤਸੰਗ ਦੇ ਨਾਲ ਸ਼੍ਰੀ ਗੁਰੂ ਰਵਿਦਾਸ ਜੀ ਦੀ ਮਹਿਮਾ ਸੁਣਾ ਕੇ ਸੰਗਤਾਂ ਨੂੰ ਮੰਤਰ ਮੁਗਧ ਕੀਤਾ। ਇਸ ਮੌਕੇ ਸ. ਅਰਵਿੰਦਰ ਸਿੰਘ ਰਸੂਲਪੁਰ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਸਾਰੀ ਦੁਨੀਆਂ ਨੂੰ ਤਾਰਨ ਆਏ ਸਨ। ਸਾਨੂੰ ਉਹਨਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਕੇ ਆਪਣੇ ਜੀਵਨ ਸਫਲ ਬਣਾਉਣ ਚਾਹੀਦਾ ਹੈ। ਇਸ ਮੌਕੇ ਸ. ਲਖਵਿੰਦਰ ਸਿੰਘ ਲੱਖੀ ਵਿਸ਼ੇਸ ਮਹਿਮਾਨ ਵਜੋਂ ਸ਼ਾਮਲ ਹੋਏ ਉਹਨਾਂ ਨੇ ਦੂਰੋਂ ਨੇੜੇ ਆਈਆਂ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ। ਬਾਬਾ ਰਾਮਜੀ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਅਤੇ ਸੰਤਾਂ ਦਾ ਸਿਰਪਾਓ ਅਤੇ ਯਾਦ ਚਿਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਜੈਪਾਲ ਸ਼ਰਮਾਂ, ਲੰਬੜਦਾਰ ਦਲਜੀਤ ਕੁਮਾਰ, ਪੰਚ ਆਸ਼ਾ ਰਾਣੀ, ਪੰਚ ਰਜਿੰਦਰ ਕੁਮਾਰ, ਸ਼ੁਭਮ ਸੋਹਤਾ, ਕੁਲਦੀਪ ਸਿੰਘ ਲਾਡੀ ਬੁੱਟਰ, ਓਮਪਾਲ, ਗੁਰਮੀਤ ਸਿੰਘ, ਤਿਲਕ ਰਾਜ, ਬਖਸ਼ੀਸ਼ ਸਿੰਘ, ਬੂਟਾ ਰਾਮ, ਗਿਆਨ ਚੰਦ, ਬਲਦੇਵ ਸਿੰਘ, ਮੋਹਨ ਲਾਲ, ਗੁਰਦੀਪ ਸਿੰਘ ਛਿੰਦੀ, ਲਾਟੂ, ਡਾ. ਪਰਸ਼ੋਤਮ, ਡਾ. ਹਰਵਿੰਦਰ ਸਿੰਘ, ਵੈਦ ਜੀਵਨ, ਜੈ ਰਾਮ ਸਮੇਤ ਦਰਬਾਰ ਸ਼੍ਰੀ ਬਾਲਾ ਜੀ ਦੇ ਸੇਵਦਾਰ ਅਤੇ ਪਿੰਡ ਵਾਸੀ ਭਾਰੀ ਗਿਣਤੀ ਵਿੱਚ ਸ਼ਾਮਲ ਹੋਏ। ਇਸ ਮੌਕੇ ਸੰਗਤਾਂ ਲਈ ਵਿਸ਼ਾਲ ਲੰਗਰ ਵੀ ਲਗਾਏ ਗਏ।