Prime Punjab Times

Latest news
ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ... ਖ਼ਾਲਸਾ ਕਾਲਜ ਵਿਖੇ 'ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ' ਮਨਾਇਆ ਗਿਆ ਸਿਹਤਮੰਦ ਜਵਾਨੀ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ :ਪ੍ਰੀਤ ਕੋਹਲੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ *44ਵੇਂ ਮਾਤਾ ਚਿੰਤਪੂਰਨੀ ਮੇਲੇ 'ਚ ਲੰਗਰ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ*
ADVERTISEMENT
You are currently viewing ਹੁਸ਼ਿਆਰਪੁਰ ‘ਚ ਜਨਗਣਨਾ 2027 ਸਬੰਧੀ ਦੋ ਦਿਨਾਂ ਟ੍ਰੇਨਿੰਗ ਵਰਕਸ਼ਾਪ ਸ਼ੁਰੂ

ਹੁਸ਼ਿਆਰਪੁਰ ‘ਚ ਜਨਗਣਨਾ 2027 ਸਬੰਧੀ ਦੋ ਦਿਨਾਂ ਟ੍ਰੇਨਿੰਗ ਵਰਕਸ਼ਾਪ ਸ਼ੁਰੂ

ਹੁਸ਼ਿਆਰਪੁਰ 16 ਮਾਰਚ(ਪ੍ਰਾਈਮ ਪੰਜਾਬ ਟਾਈਮਜ) 
ਸਹਾਇਕ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜਨਗਣਨਾ ਦੇ ਕੰਮ ‘ਚ ਸਹਿਯੋਗ ਦੀ ਅਪੀਲ
30 ਅਪ੍ਰੈਲ ਤੋਂ 14 ਮਈ 2026 ਤੱਕ ਨਾਗਰਿਕ ਖੁਦ ਵੀ ਕਰ ਸਕਣਗੇ ਸੈਲਫ ਇਨਯੂਮਰੇਸ਼ਨ
15 ਮਈ ਤੋਂ 13 ਜੂਨ 2026 ਤੱਕ ਪਹਿਲਾ ਫੇਜ਼ ‘ਹਾਊਸ ਲਿਸਟਿੰਗ’ ਵਜੋਂ ਕੀਤਾ ਜਾਵੇਗਾ
ਪਹਿਲੀ ਵਾਰ ਡਿਜੀਟਲ ਮੋਡ ‘ਚ ਹੋਵੇਗੀ ਜਨਗਣਨਾ ਪ੍ਰਕਿਰਿਆ
 : ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਜਨਗਣਨਾ 2027 ਦੀਆਂ ਤਿਆਰੀਆਂ ਦੇ ਤਹਿਤ ਅੱਜ ਦੋ ਦਿਨਾਂ ਟ੍ਰੇਨਿੰਗ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਇਸ ਵਰਕਸ਼ਾਪ ਦੌਰਾਨ ਜਨਗਣਨਾ ਨਾਲ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਕਿਰਿਆ, ਡਿਜੀਟਲ ਪ੍ਰਣਾਲੀ ਅਤੇ ਫੀਲਡ ਪੱਧਰ ‘ਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਟ੍ਰੇਨਿੰਗ ਦੌਰਾਨ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਜਨਗਣਨਾ ਵਿਭਾਗ ਦੇ ਸਹਾਇਕ ਡਾਇਰੈਕਟਰ ਸੁਪਰਿਆ ਵੱਲੋਂ ਭਾਗ ਲੈਣ ਵਾਲਿਆਂ ਨੂੰ ਜਨਗਣਨਾ ਦੀ ਪੂਰੀ ਪ੍ਰਕਿਰਿਆ ਬਾਰੇ ਤਕਨੀਕੀ ਟ੍ਰੇਨਿੰਗ ਪ੍ਰਦਾਨ ਕੀਤੀ ਗਈ।
ਸਹਾਇਕ ਡਾਇਰੈਕਟਰ ਸੁਪਰਿਆ ਨੇ ਇਸ ਮੌਕੇ ਦੱਸਿਆ ਕਿ ਆਉਣ ਵਾਲੀ ਜਨਗਣਨਾ ਪਹਿਲੀ ਵਾਰ ਪੂਰੀ ਤਰ੍ਹਾਂ ਡਿਜੀਟਲ ਮੋਡ ਵਿੱਚ ਕਰਵਾਈ ਜਾ ਰਹੀ ਹੈ। ਇਸ ਵਾਰ ਸਰਕਾਰ ਵੱਲੋਂ ‘ਸੈਲਫ ਇਨਯੂਮਰੇਸ਼ਨ’ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਕੋਈ ਵੀ ਨਾਗਰਿਕ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਖੁਦ ਆਨਲਾਈਨ ਤਰੀਕੇ ਨਾਲ ਆਪਣੇ ਘਰ ਦੀ ਗਿਣਤੀ ਦਰਜ ਕਰ ਸਕੇਗਾ।
ਇਸ ਤੋਂ ਬਾਅਦ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ‘ਹਾਊਸ ਲਿਸਟਿੰਗ’ ਦੇ ਰੂਪ ਵਿੱਚ ਕਰਵਾਇਆ ਜਾਵੇਗਾ। ਇਸ ਦੌਰਾਨ ਗਣਨਾਕਰਤਾ ਘਰ-ਘਰ ਜਾ ਕੇ ਮਕਾਨਾਂ ਦੀ ਜਾਣਕਾਰੀ ਇਕੱਠੀ ਕਰਨਗੇ ਅਤੇ ਨਾਗਰਿਕਾਂ ਨੂੰ ਕੁੱਲ 33 ਸਵਾਲ ਪੁੱਛੇ ਜਾਣਗੇ।
ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਦੇਸ਼ ਦੀ ਮਹੱਤਵਪੂਰਨ ਪ੍ਰਕਿਰਿਆ ਹੈ ਅਤੇ ਇਸ ਰਾਹੀਂ ਸਰਕਾਰ ਨੂੰ ਲੋਕਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਬਾਰੇ ਸਹੀ ਜਾਣਕਾਰੀ ਮਿਲਦੀ ਹੈ। ਇਸ ਲਈ ਹਰ ਨਾਗਰਿਕ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਵੱਲੋਂ ਕਰਵਾਈ ਜਾ ਰਹੀ ਇਸ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਵੇ।
ਇਸ ਟ੍ਰੇਨਿੰਗ ਵਰਕਸ਼ਾਪ ਵਿੱਚ ਐਸ.ਡੀ.ਐਮ. ਮੁਕੇਰੀਆਂ ਜਿਓਤਸਨਾ, ਉਪ ਅਰਥ ਅੰਕੜਾ ਸਲਾਹਕਾਰ ਸੁਨੀਤਾ ਪਾਲ, ਸਮੂਹ ਤਹਿਸੀਲਦਾਰਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜਸਾਧਕ ਅਧਿਕਾਰੀਆਂ, ਸਬੰਧਤ ਚਾਰਜ ਅਫਸਰਾਂ ਦੇ ਕਲਰਕਾਂ ਅਤੇ ਤਕਨੀਕੀ ਸਹਾਇਕਾਂ ਨੇ ਭਾਗ ਲਿਆ।
error: copy content is like crime its probhihated