Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇਂਦਰ ਸਰਕਾਰ ਮਹਿੰਗਾਈ ਕਰ ਜਨਤਾ ਦਾ…..

ਕੇਂਦਰ ਸਰਕਾਰ ਮਹਿੰਗਾਈ ਕਰ ਜਨਤਾ ਦਾ…..

ਚੰਡੀਗੜ੍ਹ / ਬਲਾਚੌਰ(ਜਤਿੰਦਰ ਪਾਲ ਸਿੰਘ ਕਲੇਰ )

ਕੇਂਦਰ ਸਰਕਾਰ ਮਹਿੰਗਾਈ ਕਰ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ- ਅਜੇ ਮੰਗੂਪੁਰ

 5 ਅਗਸਤ : ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਅੱਛੇ ਦਿਨਾਂ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਭਾਜਪਾ ਸਰਕਾਰ ਦੇ ਰਾਜ ਵਿੱਚ ਲੋਕਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਇਸ ਦੇ ਲਈ ਕਾਂਗਰਸ ਪਾਰਟੀ ਦੇ ਵਰਕਰਾ ਵੱਲੋ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਮਹਿਗਾਈ ਦੇ ਖਿਲਾਫ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ ਅਤੇ ਇਸ ਬਾਰੇ ਵਿੱਚ ਰਾਜਪਾਲ ਜੀ ਨੂੰ ਮੰਗ ਪੱਤਰ ਦੇਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਨੇ ਪਾਣੀ ਦੀਆਂ ਬੌਛਾਰਾਂ ਨਾਲ ਉਨ੍ਹਾਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਕਾਂਗਰਸੀ ਵਰਕਰ ਅਤੇ ਲੀਡਰਸ਼ਿਪ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਹਨਾ ਨੂੰ ਬੱਸਾ ਵਿੱਚ ਬੱਦ ਕਰ ਸੈਕਟਰ 3 ਥਾਣਾ ਚੰਡੀਗੜ੍ਹ ਲਿਜਾਇਆ ਗਿਆ ਹੈ। ਇਸ ਮੋਕੇ ਅਜੇ ਮੰਗੂਪੁਰ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਧਰਮਪਾਲ ਚੈਅਰਮੈਨ ਬਲਾਕ ਸੰਮਤੀ ਬਲਾਚੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਸ ਦੇ ਨਾਲ ਹਰਜੀਤ ਸਿੰਘ ਜਾਡਲੀ ਚੇਅਰਮੈਨ ਕੋਪਰੇਟਿਵ ਬੈਂਕ ਨਵਾਂਸ਼ਹਿਰ,ਤਿਲਕ ਰਾਜ ਸੂੰਦ ਬਲਾਕ ਪ੍ਰਧਾਨ ਸੜੋਆ, ਹੀਰਾ ਲਾਲ ਖੇਪੜ ਪ੍ਰਧਾਨ ਯੂਥ ਕਾਂਗਰਸ ਨਵਾਂਸ਼ਹਿਰ, ਬਲਜਿੰਦਰ ਸਿੰਘ ਮਾਣੇਵਾਲ ਪ੍ਰਧਾਨ ਬਲਾਚੌਰ ਯੂਥ ਕਾਂਗਰਸ, ਤਰਸੇਮ ਲਾਲ ਚੰਨਿਆਈ, ਸੰਦੀਪ ਨੰਬੜਦਾਰ, ਰਜਿੰਦਰ ਸਿੰਘ ਛਿੰਦੀ ਪ੍ਰਧਾਨ, ਸਾਬਕਾ ਸਰਪੰਚ ਪ੍ਰਸ਼ੋਤਮ ਬਕਾਪੁਰ, ਜੈਲਚੰਦ ਬਕਾਪੁਰ ਹਾਜ਼ਰ ਸਨ।