Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇਂਦਰ ਸਰਕਾਰ ਨੇ ਸਵੱਛ ਭਾਰਤ ਮਿਸ਼ਨ ਤਹਿਤ ਫਗਵਾੜਾ ਕਾਰਪੋਰੇਸ਼ਨ ਨੂੰ ਭੇਜੇ ਪੰਜ ਟੈਂਪੂ ਤੇ ਇੱਕ ਟਿੱਪਰ

ਕੇਂਦਰ ਸਰਕਾਰ ਨੇ ਸਵੱਛ ਭਾਰਤ ਮਿਸ਼ਨ ਤਹਿਤ ਫਗਵਾੜਾ ਕਾਰਪੋਰੇਸ਼ਨ ਨੂੰ ਭੇਜੇ ਪੰਜ ਟੈਂਪੂ ਤੇ ਇੱਕ ਟਿੱਪਰ

ਫਗਵਾੜਾ ( ਲਾਲੀ ਦਾਦਰ )

* ਸਾਬਕਾ ਮੇਅਰ ਅਰੁਣ ਖੋਸਲਾ ਨੇ ਕੀਤਾ ਧੰਨਵਾਦ

6 ਜੂਨ :  ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਫਗਵਾੜਾ ਨਗਰ ਨਿਗਮ ਨੂੰ ਪੰਜ ਟੈਂਪੂ ਅਤੇ ਇੱਕ ਟਿੱਪਰ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਥ ਦੇ ਯਤਨਾਂ ਸਦਕਾ ਫਗਵਾੜਾ ਨੂੰ ਸਾਫ਼ ਸੁਥਰਾ ਰੱਖਣ ਲਈ ਇਹ ਤੋਹਫ਼ਾ ਦਿੱਤਾ ਗਿਆ ਹੈ, ਜਿਸ ਲਈ ਉਹ ਸ਼ਹਿਰ ਵਾਸੀਆਂ ਦੀ ਤਰਫੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਕੇਂਦਰ ਸਰਕਾਰ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਵੱਲੋਂ ਇਸ ਮਿਸ਼ਨ ਤਹਿਤ ਫਗਵਾੜਾ ਨਿਗਮ ਨੂੰ ਕਈ ਵਾਰ ਵਾਹਨ ਦਿੱਤੇ ਗਏ ਸਨ ਪਰ ਦੁੱਖ ਦੀ ਗੱਲ ਹੈ ਕਿ ਨਿਗਮ ਅਧਿਕਾਰੀਆਂ ਵੱਲੋਂ ਵਾਹਨਾਂ ਦੀ ਸਹੀ ਸੰਭਾਲ ਨਹੀਂ ਕੀਤੀ ਗਈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਵਾਰ ਪ੍ਰਾਪਤ ਹੋਏ ਵਾਹਨਾਂ ਦੀ ਸਹੀ ਸੰਭਾਲ ਕੀਤੀ ਜਾਵੇਗੀ ਤਾਂ ਜੋ ਫਗਵਾੜਾ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਵਿੱਚ ਇਨ੍ਹਾਂ ਵਾਹਨਾਂ ਦੀ ਸਹੀ ਵਰਤੋਂ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਮੰਡਲ ਫਗਵਾੜਾ ਦੇ ਪ੍ਰਧਾਨ ਵਿੱਕੀ ਸੂਦ, ਭਾਰਤੀ ਸ਼ਰਮਾ, ਬਲਰਾਮ ਸ਼ਰਮਾ, ਭੂਸ਼ਨ ਕਾਲੀਆ, ਹੈਪੀ ਬਰੋਕਰ, ਯੂਥ ਆਗੂ ਨਿਤਿਨ ਚੱਢਾ ਤੇ ਵਿਪਨ ਬੇਦੀ ਆਦਿ ਵੀ ਹਾਜ਼ਰ ਸਨ।
ਤਸਵੀਰ ਸਮੇਤ।