Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇਂਦਰੀ ਜੇਲ ਵਿੱਚ ਕੈਦੀ ਭਿੜੇ, ਤਿੰਨ ਪੁਲਿਸ ਮੁਲਾਜ਼ਮ ਤੇ ਕੁਝ ਕੈਦੀ ਜਖਮੀ

ਕੇਂਦਰੀ ਜੇਲ ਵਿੱਚ ਕੈਦੀ ਭਿੜੇ, ਤਿੰਨ ਪੁਲਿਸ ਮੁਲਾਜ਼ਮ ਤੇ ਕੁਝ ਕੈਦੀ ਜਖਮੀ

ਗੁਰਦਾਸਪੁਰ, 14 ਮਾਰਚ ( ਅਸ਼ਵਨੀ )

:- ਸਥਾਨਕ ਕੇਂਦਰੀ ਜੇਲ ਗੁਰਦਾਸਪੁਰ ਵਿੱਚ ਕੈਦੀਆਂ ਦੇ ਦੋ ਗਰੁੱਪਾ ਦੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ।ਹਾਸਲ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਕੈਦੀਆਂ ਨੂੰ ਸ਼ਾਂਤ ਕਰਨ ਲਈ ਜਦੋਂ ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ ਫੋਰਸ ‘ਤੇ ਵੀ ਹਮਲਾ ਕਰ ਦਿੱਤਾ, ਜਿਸ ਕਾਰਨ ਜੇਲ੍ਹ ਦੀ ਸੁਰੱਖਿਆ ਨੂੰ ਵੀ ਭੰਗ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਤਿੰਨ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਕੇਂਦਰੀ ਜੇਲ੍ਹ ਵਿੱਚ ਤਾਇਨਾਤ ਯੋਧਾ ਸਿੰਘ ਅਤੇ ਪੁਲਿਸ ਸਟੇਸ਼ਨ ਧਾਰੀਵਾਲ ਦੇ ਮੁੱਖੀ ਮਨਦੀਪ ਸਿੰਘ , ਸਹਾਇਕ ਸਬ ਇੰਸਪੈਕਟਰ ਜਗਦੀਪ ਸਿੰਘ ਅਤੇ ਪੁਲਿਸ ਫੋਟੋਗ੍ਰਾਫਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕੁਝ ਲੋਕਾਂ ਨੇ ਦੱਸਿਆ ਕਿ ਕੈਦੀ ਇਮਾਰਤਾਂ ਦੀਆਂ ਛੱਤਾ ਤੇ ਚੱੜੇ ਵੇਖੇ ਗਏ ਜਿੱਥੋਂ ਉਹ ਪਥਰਾਅ ਕਰ ਰਹੇ ਸਨ । ਕੁਝ ਕੈਦੀ ਛੱਤਾਂ ਉੱਪਰ ਲੱਗੀਆਂ ਹੋਈਆਂ ਪਾਣੀ ਵਾਲੀਆਂ ਟੈਂਕੀਆਂ ਹੇਠਾਂ ਸੁੱਟਦੇ ਵੇਖੇ ਗਏ । ਜੇਲ ਵਿੱਚੋ ਧੁਏ ਦੇ ਗੁਬਾਰ ਵੀ ਉੱਠਦੇ ਵੇਖੇ ਗਏ ਜਿੱਥੋਂ ਲੱਗ ਰਿਹਾ ਸੀ ਕਿ ਕੈਦੀਆਂ ਵੱਲੋਂ ਅੱਗ ਵੀ ਲਗਾਈ ਗਈ ਹੈ ।ਸਥਿਤੀ ਤੇ ਕਾਬੂ ਪਾਉਣ ਲਈ ਬਾਹਰਲੇ ਜ਼ਿਲ੍ਹਿਆਂ ਤੋਂ ਪੁਲਿਸ ਮੰਗਵਾਉਣ ਬਾਰੇ ਵੀ ਚਰਚੇ ਹਨ । ਹੁਣ ਤੱਕ ਕੈਦੀਆਂ ਦੇ ਭਿੜਣ ਦੇ ਕਾਰਨ ਦਾ ਖੁਲਾਸਾ ਨਹੀ ਹੋਇਆ । ਇਸ ਦੌਰਾਨ ਗੁਰਦਾਸਪੁਰ ਦੇ ਸਿਵਲ ਅਤੇ ਪੁਲਿਸ ਦੇ ਉਚ ਅਧਿਕਾਰੀਆਂ ਦੇ ਵੀ ਜੇਲ੍ਹ ਵਿੱਚ ਪਹੁੰਚ ਜਾਣ ਬਾਰੇ ਜਾਣਕਾਰੀ ਹਾਸਲ ਹੋਈ । ਇਸ ਘਟਨਾ ਬਾਰੇ ਅਜੇ ਤੱਕ ਕੋਈ ਅਧਿਕਾਰਤ ਟਿੱਪਣੀ ਹਾਸਲ ਨਹੀਂ ਹੋਈ ।