ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਵਿਚ ਲਗਾਏ ਗਏ 200 ਪੌਦੇ
ਹੁਸ਼ਿਆਰਪੁਰ, 11 ਮਾਰਚ(ਬਿਊਰੋ) : ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਚ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਦੇ ਸਹਿਯੋਗ ਨਾਲ ਇਲੈਕਟ੍ਰੀਕਲ ਅਤੇ ਘਰੇਲੂ ਉਪਕਰਨਾਂ ਦੀ ਮੁਰੰਮਤ ਦਾ ਕੋਰਸ ਕਰਨ ਵਾਲੇ ਬੰਦੀਆਂ ਨੂੰ ਸਰਟੀਫਿਕੇਟ ਭੇਟ ਕੀਤੇ ਗਏ। ਇਸ ਦੌਰਾਨ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਪੌਦੇ ਵੀ ਲਗਾਏ ਗਏ। ਜਾਣਕਾਰੀ ਦਿੰਦੇ ਹੋਏ ਜੇਲ੍ਹ ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ ਨੇ ਦੱਸਿਆ ਕਿ ਇਸ ਮੌਕੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ, ਵਧੀਕ ਸੁਪਰਡੈਂਟ ਰਮਨਦੀਪ ਸਿੰਘ ਭੰਗੂ, ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਦੇ ਸੀਨੀਅਰ ਪ੍ਰੋਜੈਕਟ ਮੈਨੇਜਰ ਸੁਰਿੰਦਰ ਕੁਮਾਰ ਪੁਰੋਹਿਤ, ਸੈਂਟਰ ਹੈਡ ਆਈ.ਸੀ.ਆਈ.ਸੀ.ਆਈ. ਦੀਪਕ ਸ਼ਰਮਾ ਅਤੇ ਹੋਰ ਲੋਕਾਂ ਨੇ 200 ਪੌਦੇ ਲਗਾਏ।
ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਵਿਚ ਇਲੈਕਟ੍ਰੀਕਲ ਉਪਕਰਨਾਂ ਦੀ ਮੁਰੰਮਤ ਦਾ ਕੋਰਸ ਚਲਾਇਆ ਗਿਆ। ਇਸ ਕੋਰਸ ਵਿਚ ਭਾਗ ਲੈਣ ਵਾਲੇ 34 ਬੰਦੀਆਂ ਨੂੰ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਰਟੀਫਿਕੇਟ ਭੇਟ ਕੀਤੇ। ਇਸ ਮੌਕੇ ਸਹਾਇਕ ਸੁਪਰਡੈਂਟ ਗੁਰਜਿੰਦਰ ਸਿੰਘ, ਵੈਲਫੇਅਰ ਅਫਸਰ ਸਰਬਜੀਤ ਸਿੰਘ, ਟਰੇਨਰ ਵਰਿੰਦਰ ਸਿੰਘ, ਟਰੇਨਰ ਸੰਦੀਪ ਕੁਮਾਰ ਅਤੇ ਹੋਰ ਜੇਲ੍ਹ ਸਟਾਫ਼ ਵੀ ਮੌਜੂਦ ਸਨ। ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਵਲੋਂ ਭਵਿੱਖ ਵਿਚ ਇਸ ਤਰ੍ਹਾਂ ਦੇ ਹੋਰ ਪ੍ਰੋਗਰਾਮ ਕਰਨ ਦਾ ਵਾਅਦਾ ਕੀਤਾ।