Prime Punjab Times

Latest news
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ
ADVERTISEMENT
You are currently viewing ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਜਾਰੀ, ਡਿਪਟੀ ਕਮਿਸ਼ਨਰ ਵੱਲੋਂ ਸਮੇਂ ਸਿਰ ਟੀਕਾਕਰਨ ਦੀ ਅਪੀਲ

ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਜਾਰੀ, ਡਿਪਟੀ ਕਮਿਸ਼ਨਰ ਵੱਲੋਂ ਸਮੇਂ ਸਿਰ ਟੀਕਾਕਰਨ ਦੀ ਅਪੀਲ

ਹੁਸ਼ਿਆਰਪੁਰ, 10 ਮਾਰਚ (ਪ੍ਰਾਈਮ ਪੰਜਾਬ ਟਾਈਮਜ) 

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਔਰਤਾਂ ਨੂੰ ਸਰਵਾਈਕਲ ਕੈਂਸਰ ਵਰਗੀ ਗੰਭੀਰ ਬੀਮਾਰੀ ਤੋਂ ਬਚਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਕਿ 14 ਸਾਲ ਤੱਕ ਦੀਆਂ ਬੱਚੀਆਂ ਨੂੰ ਐਚ.ਪੀ.ਵੀ. (ਹਿਊਮਨ ਪੈਪਿਲੋਮਾ ਵਾਇਰਸ) ਟੀਕਾਕਰਨ ਲਾਜ਼ਮੀ ਲਗਵਾਇਆ ਜਾਵੇ ਜਿਸ ਲਈ ਜ਼ਿਲ੍ਹੇ ਵਿਚ 28 ਫਰਵਰੀ ਤੋਂ ਟੀਕਾਕਰਨ ਮੁਹਿੰਮ ਲਗਾਤਾਰ ਚੱਲ ਰਹੀ ਹੈ।

          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਹਿੰਮ ਤਹਿਤ 14 ਸਾਲ ਦੀਆਂ ਉਨ੍ਹਾਂ ਬੱਚੀਆਂ ਨੂੰ ਟੀਕਾ ਲਗਾਇਆ ਜਾ ਰਿਹਾ ਹੈ ਜਿਨ੍ਹਾਂ ਦੀ ਉਮਰ ਅਜੇ 15 ਸਾਲ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਟੀਕਾਕਰਨ ਸਭ ਤੋਂ ਅਸਰਦਾਰ ਢੰਗ ਹੈ ਅਤੇ ਇਹ ਵੈਕਸੀਨ ਇਕ ਹੀ ਖੁਰਾਕ ਵਜੋਂ ਦਿੱਤੀ ਜਾਂਦੀ ਹੈ ਜੋ ਕਿ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿਚ ਔਰਤਾਂ ਵਿਚ ਛਾਤੀ ਵਿਚ ਕੈਂਸਰ ਤੋਂ ਬਾਅਦ ਸਰਵਾਈਕਲ ਕੈਂਸਰ ਦੂਜੇ ਨੰਬਰ ’ਤੇ ਆਉਂਦਾ ਹੈ, ਇਸ ਲਈ ਇਸ ਬੀਮਾਰੀ ਦੀ ਰੋਕਥਾਮ ਲਈ ਸਮੇਂ ਸਿਰ ਟੀਕਾਕਰਨ ਬਹੁਤ ਜ਼ਰੂਰੀ ਹੈ। ਸਰਕਾਰ ਨੇ ਸਾਲ 2030 ਤੱਕ ਸਰਵਾਈਕਲ ਕੈਂਸਰ ਨੂੰ ਖਤਮ ਕਰਨ ਦਾ ਟੀਚਾ ਰੱਖਿਆ ਹੈ ਅਤੇ ਇਹ ਮੁਹਿੰਮ ਉਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸੀ.ਐਚ.ਸੀ. ਟਾਂਡਾ, ਪੀ.ਐਚ.ਯੂ ਪਾਲਦੀ, ਪੀ.ਐਸ.ਸੀ ਮੰਡਮੰਡੇਰ, ਪੀ.ਪੀ. ਯੂਨਿਟ ਸਿਵਲ ਹਸਪਤਾਲ ਹੁਸ਼ਿਆਰਪੁਰ, ਸੀ.ਐਚ.ਸੀ. ਹਾਰਟਾ ਬਡਲਾ,ਪੀ.ਐਚ.ਸੀ. ਹਾਜੀਪੁਰ, ਸੀ.ਐਚ.ਸੀ. ਸ਼ਾਮ ਚੁਰਾਸੀ, ਪੀ.ਐਚ.ਸੀ. ਚਕੋਵਾਲ, ਪੀ.ਐਚ.ਸੀ. ਬੁੱਢਾਵੜ, ਸੀ.ਐਚ.ਸੀ. ਭੂੰਗਾ, ਅਰਬਨ ਪ੍ਰਾਈਮਰੀ ਹੈਲਥ ਸੈਂਟਰ ਪੁਰਹੀਰਾਂ, ਪੀ.ਐਚ.ਸੀ.ਪੋਸੀ, ਸਬ ਡਵੀਜ਼ਨਲ  ਹਸਪਤਾਲ ਮੁਕੇਰੀਆਂ, ਸੀ.ਐਚ.ਸੀ. ਮਾਹਿਲਪੁਰ, ਪੀ.ਐਚ.ਸੀ. ਕਮਾਹੀ ਦੇਵੀ, ਸਬ ਡਵੀਜ਼ਨਲ ਹਸਪਤਾਲ ਗੜਸ਼ੰਕਰ, ਅਰਬਨ ਪ੍ਰਾਈਮਰੀ ਹੈਲਥ ਸੈਂਟਰ ਇਸਲਾਮਾਬਾਦ, ਸਬ ਡਿਵੀਜ਼ਨਲ ਹਸਪਤਾਲ ਦਸੂਹਾ, ਸੀ.ਐਚ.ਸੀ. ਬੀਨੇਵਾਲ ਅਤੇ ਸੀ.ਐਚ.ਸੀ. ਭੋਲ ਕਲੋਤਾ ਸਮੇਤ ਵੱਖ-ਵੱਖ ਸਿਹਤ ਕੇਂਦਰਾਂ ਵਿਚ ਇਹ ਟੀਕਾਕਰਨ ਕੀਤਾ ਜਾ ਰਿਹਾ ਹੈ।

error: copy content is like crime its probhihated