Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸੀ.ਐਚ.ਸੀ ਭੂੰਗਾ ਵਿਖੇ ਕੌਮੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ

ਸੀ.ਐਚ.ਸੀ ਭੂੰਗਾ ਵਿਖੇ ਕੌਮੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ

ਗੜ੍ਹਦੀਵਾਲਾ 29 ਅਗਸਤ (ਚੌਧਰੀ) 

ਅੱਖਾਂ ਦਾ ਦਾਨ ਮਹਾਂਦਾਨ ਹੈ : ਡਾ.ਹਰਜੀਤ ਸਿੰਘ

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸੀ.ਐਚ.ਸੀ ਭੂੰਗਾ ਵਿਖੇ 39 ਵਾਂ ਕੌਮੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ ।ਇਸ ਮੌਕੇ ਡਾ. ਹਰਜੀਤ ਸਿੰਘ ਜੀ ਨੇ ਲੋਕਾ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਖਾ ਦਾ ਦਾਨ ਮਹਾਂਦਾਨ ਹੈੇ। ਜੀਵਨ ਤੋ ਬਾਅਦ ਅੱਖਾਂ ਦਾਨ ਕਰਕੇ ਕਿਸੇ ਨੇਤਰਹੀਨ ਵਿਅਕਤੀ ਦੀ ਜਿੰਦਗੀ ਨੂੰ ਰੋਸ਼ਨ ਕਰ ਸਕਦੇ ਹਨ ।ਅੱਖਾਂ ਦਾਨ ਸਿਰਫ ਮੌਤ ਤੋਂ ਬਾਅਦ ਹੀ ਹੁੰਦੀਆਂ ਹਨ । ਅੱਖਾਂ ਦਾਨ ਮੌਤ ਤੋਂ 4 ਤੋਂ 6 ਘੰਟੇ ਦੇ ਵਿੱਚ ਹੀ ਹੋਣੀਆਂ ਚਾਹੀਦੀਆਂ ਹਨ ।ਕਿਸੇ ਵੀ ਉਮਰ ਚਾਹੇ ਐਨਕਾਂ ਲੱਗੀਆਂ ਹੋਣ,ਅੱਖਾਂ ਦੇ ਅਪਰੇਸ਼ਨ ਹੋਏ ਹੋਣ,ਅੱਖਾਂ ਵਿੱਚ ਲੈਨਜ਼ ਪਏ ਹੋਣ ,ਅੱਖਾਂ ਦਾਨ ਹੋ ਸਕਦੀਆਂ ਹਨ।ਅੱਖਾਂ ਦਾਨ ਕਰਨ ਨਾਲ ਇੱਕ ਇਨਸਾਨ ਦੋ ਇਨਸਾਨਾਂ ਨੂੰ ਰੌਸ਼ਨੀ ਦੇ ਸਕਦਾ ਹੈ।ਉਨਾਂ ਅੱਗੇ ਕਿਹਾ ਕਿ ਅੱਖਾਂ ਦਾਨ ਲਈ ਆਪਣੇ ਸਭ ਤੋਂ ਨੇੜੇ ਦੇ ਆਈ ਬੈਂਕ ਨਾਲ ਰਾਬਤਾ ਕਾਇਮ ਕੀਤਾ ਜਾਵੇੇ ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆੳਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ਦੇ ਉੱਤੇ ਗਿੱਲਾ ਤੇ ਸਾਫ ਕੱਪੜਾ ਰੱਖਿਆ ਜਾਵੇ,ਤਾਂ ਜੋ ਅੱਖਾਂ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ। ਮੌਤ ੳਪਰੰਤ ਅੱਖਾਂ ਦਾਨ ਲਈ ਅੱਖ ਬੈਂਕ ਦੀ ਟੀਮ ਅੱਖਾਂ ਦਾਨ ਕਰਨ ਵਾਲੇ ਵਿਅਕਤੀ ਦੇ ਘਰ ਜਾਂਦੀ ਹੈ ਅਤੇ ਅੱਖਾ ਦਾਨ ਕਰਨ ਦੀ ਪ੍ਰਕਿਿਰਆ 10 ਜਾ 15 ਮਿੰਟਾਂ ਵਿੱਚ ਹੀ ਮੁਕੰਮਲ ਕਰ ਲਈ ਜਾਂਦੀ ਹੈ । ਅੱਖਾਂ ਦਾਨ ਲੈਣ ਮਗਰੋਂ ਨਕਲੀ ਅੱਖਾ ਲਗਾ ਦਿੱਤੀਆਂ ਜਾਂਦੀਆਂ ਹਨ ਤਾਂ ਕਿ ਅੰਤਿਮ ਦਰਸ਼ਨ ਵੇਲੇ ਬੁਰਾ ਨਾ ਲੱਗੇ।ਇਸ ਮੌਕ ਰਣਜੀਤ ਸਿੰਘ ਆਪਥੇਲਮਿਕ ਅਫਸਰ ਨੇ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕਰਦਿਆਂ ਜਾਣਕਾਰੀ ਦਿੱਤੀ ਕਿ ਏਡਜ਼, ਪੀਲੀਆ,ਬਲੱਡ ਕੈਂਸਰ ਅਤੇ ਦਿਮਾਗੀ ਬੁਖਾਰ ਆਦਿ ਵਿੱਚ ਅੱਖਾਂ ਦਾਨ ਨਹੀ ਕੀਤੀਆਂ ਜਾ ਸਕਦੀਆ ।ਅੱਖਾਂ ਦਾਨ ਕਰਨ ਦੇ ਫਾਰਮ ਸਮੂਹ ਸਰਕਾਰੀ ਹਸਪਤਾਲਾਂ ਅਤੇ ਸਬਖ਼ਡਵੀਜਨਲ ਅਤੇ ਸਬਖ਼ਡਵੀਜਨ ਹਸਪਤਾਲਾਂ ਵਿੱਚ ਉਪਲਬਧ ਹਨ॥ ਪੰਜਾਬ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਪੁਤਲੀ ਬਦਲਣ ਦੇ ਅਪਰੇਸ਼ਨ ਮੁਫਤ ਕੀਤੇ ਜਾਂਦੇ ਹਨ।ਇਸ ਮੌਕੇ ਡਾ.ਜਗਤਾਰ ਸਿੰਘ, ਡਾ ਗੁਰਦਰਸ਼ਨ, ਜਸਤਿੰਦਰ ਸਿੰਘ ਬੀ.ਈ.ਈ,ਗੁਰਿੰਦਰਜੀਤ ਸਿੰਘ,ਉਮੇਸ਼ ਕੁਮਾਰ, ਰਾਜ ਰਾਣੀ ਅਤੇ ਆਮ ਲੋਕ ਹਾਜਰ ਸਨ।