Prime Punjab Times

Latest news
ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ तहसील परिसर दसूहा में पंजाब नंबरदार यूनियन सर्किल दसूहा की हुई अहम बैठक “ਮਥੁਰਾ ਦੀ ਪਾਵਨ ਜਨਮਭੂਮੀ ’ਤੇ ਭਵਿਆ ਸ੍ਰੀ ਕ੍ਰਿਸ਼ਨ ਮੰਦਰ ਬਣੇ” ਦੀ ਗੂੰਜ ਬਟਾਲਾ ਤੱਕ; ਬੂਆ ਦਾਤੀ ਮੰਦਰ ਵਿਖੇ ਭਗਤਾਂ ਨ... ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ਦੀ ਹੁਣ ਖ਼ੈਰ ਨਹੀ... ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ - ਡਾ. ਸੁਦੇਸ਼ ਰਾਜਨ ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਹੁਸ਼ਿਆਰਪੁਰ, 23 ਨਵੰਬਰ (PPT NEWS) 

ਚੋਣ ਅਬਜ਼ਰਵਰ, ਜ਼ਿਲ੍ਹਾ ਚੋਣ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ ਨੇ ਸੌਂਪਿਆ ਸਰਟੀਫਿਕੇਟ

 : ਵਿਧਾਨ ਸਭਾ ਹਲਕਾ 044-ਚੱਬੇਵਾਲ ਦੀ ਜ਼ਿਮਨੀ ਚੋਣ ਲਈ 20 ਨਵੰਬਰ ਨੂੰ ਪਈਆ ਵੋਟਾਂ ਦੀ ਅੱਜ ਇਥੇ ਸੁਚੱਜੇ ਢੰਗ ਨਾਲ ਗਿਣਤੀ ਮੁਕੰਮਲ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਉਮੀਦਾਵਰ ਡਾ. ਇਸ਼ਾਂਕ ਕੁਮਾਰ ਸਭ ਤੋਂ ਵੱਧ 51,904 ਵੋਟਾਂ ਲੈ ਕੇ  ਜੇਤੂ ਰਹੇ।

ਸਥਾਨਕ ਰਿਆਤ-ਬਾਹਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਸਵੇਰੇ 8 ਵਜੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਕੁੱਲ 15 ਰਾਊਂਡਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਗਿਣਤੀ ਮੁਕੰਮਲ ਹੋਣ ਉਪਰੰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਚੋਣ ਅਬਜ਼ਰਵਰ ਆਈ.ਏ.ਐਸ. ਅਧਿਕਾਰੀ ਤਪਸ ਕੁਮਾਰ ਬਾਗਚੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਰਿਟਰਨਿੰਗ ਅਧਿਕਾਰੀ ਰਾਹੁਲ ਚਾਬਾ ਨੇ ਜੇਤੂ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੂੰ ਸਰਟੀਫਿਕੇਟ ਸੌਂਪਿਆ।

ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਡਾ. ਇਸ਼ਾਂਕ ਕੁਮਾਰ ਨੂੰ ਕੁੱਲ 51,904, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ 23,214, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਨ ਸਿੰਘ ਠੰਡਲ ਨੂੰ 8692 ਵੋਟਾਂ ਪਈਆਂ। ਇਸੇ ਤਰ੍ਹਾਂ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 307, ਆਜਾਦ ਉਮੀਦਵਾਰ ਦਵਿੰਦਰ ਸਿੰਘ ਘੇੜਾ ਨੂੰ 226, ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ 176 ਅਤੇ ਨੋਟਾ ਨੂੰ 884 ਵੋਟਾਂ ਹਾਸਲ ਹੋਈਆਂ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੀ 20 ਨਵੰਬਰ ਨੂੰ ਹੋਈ ਵੋਟਿੰਗ ਦੌਰਾਨ 53.43 ਫੀਸਦੀ ਵੋਟਾਂ ਪਈਆਂ ਸਨ।

ਕੈਪਸ਼ਨ : ਚੋਣ ਅਬਜ਼ਰਵਰ ਤਪਸ ਕੁਮਾਰ ਬਾਗਚੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੂੰ ਜੇਤੂ ਰਹਿਣ ਉਪਰੰਤ ਸਰਟੀਫਿਕੇਟ ਸੌਂਪਦੇ ਹੋਏ।

error: copy content is like crime its probhihated