Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ – ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ, ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ – ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ, ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਹੁਸ਼ਿਆਰਪੁਰ, 22 ਨਵੰਬਰ (PPT NEWS) 

ਸੁਰੱਖਿਆ ਦੇ ਪੁਖਤਾ ਇੰਤਜਾਮ: ਐਸ.ਐਸ.ਪੀ

: ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ਨੀਵਾਰ ਨੂੰ ਹੋਵੇਗੀ ਜਿਸ ਲਈ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅਮਲੀ ਰੂਪ ਦਿੱਤਾ ਜਾ ਚੁੱਕਾ ਹੈ।

 ਸਥਾਨਕ ਰਿਆਤ ਬਾਹਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਬਣੇ ਗਿਣਤੀ ਕੇਂਦਰ ਵਿਖੇ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਸਵੇਰੇ 08:00 ਵਜੇ ਤੋਂ ਗਿਣਤੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਈ.ਵੀ.ਐਮ ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਟਰਾਂਗ ਰੂਮ ਵਿਖੇ ਰੱਖਿਆ ਗਿਆ ਹੈ ਜਿਸ ਦੀ ਲਗਾਤਾਰ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਗਿਣਤੀ ਕੇਂਦਰ ਅਤੇ ਮੀਡੀਆ ਸੈਂਟਰ ਆਦਿ ਦਾ ਵੀ ਦੌਰਾ ਕੀਤਾ।

ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਗਿਣਤੀ ਵਾਲੀ ਥਾਂ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਗਿਣਤੀ ਕੇਂਦਰ ਦੁਆਰੇ ਤਿੰਨ ਪਰਤੀ ਸੁਰੱਖਿਆ ਕਾਇਮ ਕੀਤੀ ਗਈ ਹੈ ਤਾਂ ਜੋ ਸਮੁਚੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਨਾਲ-ਨਾਲ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀ ਤਾਇਨਾਤ ਰਹਿਣਗੇ।

          ਜ਼ਿਕਰਯੋਗ ਹੈ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਲਈ 06 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ 20 ਨਵੰਬਰ ਨੂੰ ਹੋਈ ਪੋਲਿੰਗ ਦੌਰਾਨ 53.43 ਫੀਸਦੀ ਵੋਟਾਂ ਪਈਆਂ ਸਨ। ਵੋਟਾ ਦੀ ਗਿਣਤੀ 15 ਰਾਊਂਡਾਂ ਵਿਚ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।

ਕੈਪਸ਼ਨ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਬਣੇ ਗਿਣਤੀ ਕੇਂਦਰ ’ਚ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।