Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਵੋਟਰ ਕਾਰਡ ਤੋਂ ਇਲਾਵਾ 12 ਹੋਰ ਦਸਤਾਵੇਜ਼ ਦਿਖਾ ਕੇ ਵੀ ਪਾਈ ਜਾ ਸਕਦੀ ਹੈ ਵੋਟ

ਵੋਟਰ ਕਾਰਡ ਤੋਂ ਇਲਾਵਾ 12 ਹੋਰ ਦਸਤਾਵੇਜ਼ ਦਿਖਾ ਕੇ ਵੀ ਪਾਈ ਜਾ ਸਕਦੀ ਹੈ ਵੋਟ

Mਹੁਸ਼ਿਆਰਪੁਰ, 16 ਨਵੰਬਰ (PPT NEWS) 
: ਵਧੀਕ ਡਿਪਟੀ ਕਮਿਸ਼ਨਰ (ਜ) -ਕਮ-ਰਿਟਰਨਿੰਗ ਅਫਸਰ 044-ਚੱਬੇਵਾਲ, ਰਾਹੁਲ ਚਾਬਾ ਨੇ ਚੱਬੇਵਾਲ ਹਲਕੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 20 ਨਵੰਬਰ 2024 (ਬੁੱਧਵਾਰ) ਨੂੰ ਚੱਬੇਵਾਲ ਹਲਕੇ ਦੀ ਜ਼ਿਮਣੀ ਚੋਣ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

ਰਿਟਰਨਿੰਗ ਅਧਿਕਾਰੀ ਨੇ ਦੱਸਿਆ ਕਿ ਵੋਟਰ ਕਾਰਡ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਦੱਸੇ ਗਏ ਹੋਰ ਦਸਤਾਵੇਜ਼ਾਂ ਦਿਖਾ ਕੇ ਵੀ ਵੋਟ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵੋਟਰ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕ/ਡਾਕਘਰ ਦੁਆਰਾ ਜਾਰੀ ਫੋਟੋ ਵਾਲੀ ਪਾਸਬੁੱਕ, ਕਿਰਤ ਮੰਤਰਾਲੇ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐਨ.ਪੀ.ਆਰ. ਦੇ ਤਹਿਤ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਮੇਤ ਪੈਨਸ਼ਨ ਦਸਤਾਵੇਜ਼, ਕੇਂਦਰ/ਰਾਜ ਸਰਕਾਰ, ਪਬਲਿਕ ਸੈਕਟਰ ਯੂਨਿਟ ਜਾਂ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਫੋਟੋ ਪਹਿਚਾਣ ਪੱਤਰ, ਸੰਸਦ ਮੈਂਬਰਾਂ/ਵਿਧਾਇਕਾਂ ਨੂੰ ਜਾਰੀ ਪਹਿਚਾਣ ਪੱਤਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਯੂਨੀਕ ਡਿਸਐਬਿਲਟੀ ਆਈ.ਡੀ. ਕਾਰਡ (ਯੂ.ਡੀ.ਆਈ.ਡੀ.) ਦਿਖਾ ਕੇ ਵੀ ਵੋਟ ਪਾ ਸਕਦੇ ਹਨ।