Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟਾਫ਼ ਦੀ ਹੋਈ ਪਹਿਲੀ ਰੈਂਡੇਮਾਈਜੇਸ਼ਨ

ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟਾਫ਼ ਦੀ ਹੋਈ ਪਹਿਲੀ ਰੈਂਡੇਮਾਈਜੇਸ਼ਨ

ਹੁਸ਼ਿਆਰਪੁਰ, 22 ਅਕਤੂਬਰ (ਬਿਊਰੋ) 

ਸਿਆਸੀ ਪਾਰਟੀਆਂ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ

: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਨਿਗਰਾਨੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ 205 ਪੋਲਿੰਗ ਬੂਥਾਂ ਲਈ ਸਟਾਫ਼ ਦਾ ਡਾਟਾ ਮਿਕਸਿੰਗ ਕਰਕੇ ਉਪ ਚੋਣ ਲਈ ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਲਈ 1232 ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਗਈ ਹੈ, ਜਿਸ ਵਿਚ 308 ਪੀ.ਆਰ.ਓ., ਅਤੇ 616 ਪੀ.ਓ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 13 ਨਵੰਬਰ 2024 ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ 2024 ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 30 ਅਕਤੂਬਰ 2024 ਹੈ। ਨਾਮਜ਼ਦਗੀ ਪੱਤਰ ਵਧੀਕ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫ਼ਤਰ ਵਿਚ ਨਿਰਧਾਰਤ ਦਿਨਾਂ ਵਿਚ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਧਾਨ ਸਭਾ ਉਪ ਚੋਣ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਜਿਥੇ ਐਮ.ਸੀ.ਐਮ.ਸੀ. ਕਮੇਟੀ ਗਠਿਤ ਕਰਕੇ ਪੇਡ ਨਿਊਜ਼ ’ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਸੀ-ਵਿਜ਼ਿਲ ਐਪ ਰਾਹੀਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ’ਤੇ ਵੀ ਤੁਰੰਤ ਐਕਸ਼ਨ ਲਿਆ ਜਾਵੇਗਾ। ਉਨ੍ਰਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਰਿਟਰਨਿੰਗ ਅਫ਼ਸਰ ਰਾਹੁਲ ਚਾਬਾ, ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਡੀ ਆਈ ਓ ਪ੍ਰਦੀਪ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ, ਚੋਣ ਕਾਨੂੰਨਗੋ ਦੀਪਕ ਕੁਮਾਰ, ਲਖਬੀਰ ਸਿੰਘ ਆਦਿ ਮੌਜੂਦ ਸਨ।

ਕੈਪਸ਼ਨ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕਰਵਾਉਂਦੇ ਹੋਏ।