Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ

ਫਤਹਿਗੜ੍ਹ ਚੂੜੀਆਂ (ਬਟਾਲਾ), 19 ਜਨਵਰੀ ( ਅਵਿਨਾਸ਼ ਸ਼ਰਮਾ )

ਸੰਗਤਾਂ ਨੂੰ ਮਾਤਾ ਨੈਣਾਂ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਾਪੂਰਨੀ ਅਤੇ ਜਵਾਲਾ ਜੀ ਦੇ ਕਰਵਾਏ ਜਾਣਗੇ ਦਰਸ਼ਨ

ਯਾਤਰੀਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਕੀਤੀ ਸ਼ਲਾਘਾ

: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁਫ਼ਤ ਤੀਰਥ ਯਾਤਰਾ ਤਹਿਤ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਬੇਅੰਤ ਸਿੰਘ ਐਸ.ਡੀ.ਐਮ ਫਤਿਹਗੜ੍ਹ ਚੂੜੀਆਂ, ਜਗਬੀਰ ਸਿੰਘ ਬਲਾਕ ਪ੍ਰਧਾਨ, ਜਸਬੀਰ ਸਿੰਘ ਬਲਾਕ ਪ੍ਰਧਾਨ, ਸ਼ਮਸ਼ੇਰ ਸਿੰਘ ਬਲਾਕ ਪ੍ਰਧਾਨ, ਹਰਦੀਪ ਸਿੰਘ ਬਲਾਕ ਪ੍ਰਧਾਨ, ਸੁਖਦੇਵ ਸਿੰਘ ਬਲਾਕ ਪ੍ਰਧਾਨ ਸਰਬਜੀਤ ਟੋਨਾ, ਹਰਦੇਵ ਸਿੰਘ, ਗੁਰਮੀਤ ਸਿੰਘ ਅਤੇ ਰਜਿੰਦਰ ਸਿੰਘ ਆਦਿ ਹਾਜ਼ਰ ਸਨ।

ਇਸ ਮੌਕੇ ਮੈਡੀਕਲ ਟੀਮ ਵੱਲੋਂ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦਾ ਮੈਡੀਕਲ ਚੈਕਅਪ ਕੀਤਾ ਗਿਆ। ਇਸ ਮੌਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਨੂੰ ਗਏ ਯਾਤਰੀਆਂ ਵਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਨਾਂ ਦੀ ਬਹੁਤ ਤਮੰਨਾ ਸੀ ਕਿ ਉਹ ਇਨਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਜਾਣ ਅਤੇ ਅੱਜ ਉਨਾਂ ਦੀ ਇੱਛਾ ਪੂਰੀ ਹੋ ਗਈ ਹੈ।

ਚੇਅਰਮੈਨ ਪਨੂੰ ਨੇ ਸੰਗਤਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਮੁਫ਼ਤ ਤੀਰਥ ਯਾਤਰਾ ਦਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਇਹ ਤੀਰਥ ਯਾਤਰਾ ਬੱਸ ਸੰਗਤਾਂ ਨੂੰ ਲੈ ਕੇ ਮਾਤਾ ਨੈਣਾਂ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਾਪੂਰਨੀ ਅਤੇ ਜਵਾਲਾ ਜੀ ਦੇ ਦਰਸ਼ਨ ਕਰਵਾਏਗੀ।

ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ। ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਬੱਸ ਰਾਹੀਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਪੂਰੀ ਕੀਤੀ ਜਾ ਰਹੀ ਹੈ।

error: copy content is like crime its probhihated