Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਚੇਅਰਮੈਨ ਚੌਧਰੀ ਕੁਮਾਰ ਸੈਣੀ ਦਾ ਵਿਦੇਸ਼ ਯਾਤਰਾ ਤੋਂ ਵਾਪਸ ਪਰਤਣ ਤੇ ਕਾਲਜ ਵਿਖੇ ਕੀਤਾ ਨਿੱਘਾ ਸਵਾਗਤ 

ਚੇਅਰਮੈਨ ਚੌਧਰੀ ਕੁਮਾਰ ਸੈਣੀ ਦਾ ਵਿਦੇਸ਼ ਯਾਤਰਾ ਤੋਂ ਵਾਪਸ ਪਰਤਣ ਤੇ ਕਾਲਜ ਵਿਖੇ ਕੀਤਾ ਨਿੱਘਾ ਸਵਾਗਤ 

ਦਸੂਹਾ (ਚੌਧਰੀ) 18 ਨਵੰਬਰ 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਅੱਜ ਇਕ ਛੋਟੇ ਜਿਹੇ ਸਮਾਗਮ ਵਿੱਚ ਚੇਅਰਮੈਨ ਚੌਧਰੀ ਕੁਮਾਰ ਸੈਣੀ ਦਾ ਆਪਣੀ ਵਿਦੇਸ਼ ਯਾਤਰਾ ਤੋਂ ਪਰਤਣ ਤੇ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਉਹਨਾ ਦੀ 40 ਦਿਨ ਦੀ ਇਹ ਯਾਤਰਾ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਅਤੇ ਮੈਲਬੋਰਨ ਵਿਖੇ ਆਯੋਜਿਤ ਕੀਤੀ ਗਈ ਸੀ। ਉਹ ਉੱਥੇ ਹਾਇਰ ਸਟੱਡੀ ਲਈ ਬੱਚਿਆ ਨੂੰ ਆਸਟ੍ਰੇਲੀਆ ਵਿੱਚ ਪੜ੍ਹਨ ਬਾਰੇ ਜਾਣਕਾਰੀ ਦੇਣ ਲਈ ਗਏ ਸਨ। ਉਹਨਾ ਦੀ ਇਸ ਯਾਤਰਾ ਤੋਂ ਇਲਾਵਾ ਹਾਂਗਕਾਂਗ ਅਤੇ ਕੈਸੀਨੋ, ਫੈਰੀਆਂ ਦਾ ਸ਼ਹਿਰ ਮਕਾਓ ਦੀ ਯਾਤਰਾ ਵੀ ਕੀਤੀ। ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਸੰਖੇਪ ਵਿੱਚ ਦੱਸਿਆ ਕਿ ਦੁਨੀਆ ਵਿੱਚ ਭਾਰਤ ਦੇਸ਼ ਵਰਗਾ ਕੋਈ ਦੇਸ਼ ਨਹੀਂ, ਜਿੱਥੇ ਕਿ ਹਰ ਵਿਵਸਥਾ ਸੰਤੁਲਨ ਵਿੱਚ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ ਓ ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਮਲਕੀਤ ਕੌਰ, ਮਹਿਕ ਸੈਣੀ, ਗੁਰਪ੍ਰੀਤ ਸਿੰਘ ਅਤੇ ਧੰਨਵੀਰ ਸਿੰਘ ਆਦਿ ਹਾਜ਼ਰ ਸਨ।

ਫੋਟੋ : ਚੇਅਰਮੈਨ ਚੌਧਰੀ ਕੁਮਾਰ ਸੈਣੀ ਦਾ ਵਿਦੇਸ਼ ਯਾਤਰਾ ਤੋਂ ਵਾਪਸ ਪਰਤਣ ਤੇ ਸਵਾਗਤ ਕਰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਫੈਕਲਟੀ ਮੈਂਬਰ।