Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਹੁਸ਼ਿਆਰਪੁਰ, 20 ਦਸੰਬਰ (ਬਿਊਰੋ)

: ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵੱਲੋਂ  ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਪਰਾਜਿਤਾ ਜੋਸ਼ੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੀ ਨਾਲ ਸ਼ਾਮਿਲ ਸਨ। ਇਸ ਦੌਰੇ ਦੌਰਾਨ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ, ਕੈਦੀਆਂ ਦੀ ਸਿਹਤ ਪੱਖੋ ਜਾਣਕਾਰੀ ਲਈ ਗਈ। ਸੈਂਟਰਲ ਜੇਲ੍ਹ ਦੇ ਰਜਿਸਟਰ ਚੈਕ ਕੀਤੇ ਗਏ।

ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿੱਚ ਕੈਦੀਆਂ ਦੇ ਬੈਰਕਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਬਾਰੇ ਜੇਲ੍ਹ ਡਿਪਟੀ ਸੁਪਰਡੈਂਟ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਵਾਲਾਤੀਆਂ/ਕੈਦੀਆਂ ਦੇ ਕੇਸਾਂ ਡਾਟਾ ਸਮੇਂ ਸਿਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਦਿੱਤਾ ਜਾਵੇ ਤਾਂ ਜੋ ਹਵਾਲਾਤੀਆਂ ਦੇ ਕੇਸਾਂ ਵਿੱਚ ਜਮਾਨਤ ਤੇ ਰਿਹਾ ਕਰਨ ਲਈ ਸਬੰਧਤ ਅਦਾਲਤਾਂ ਨੂੰ ਅਗਲੇਰੀ ਕਾਰਵਾਈ ਲਈ ਭੇਜਿਆ ਜਾ ਸਕੇ।

ਇਸ ਤੋਂ ਇਲਾਵਾ ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਵੱਲੋਂ ਜੇਲ੍ਹ ਵਿੱਚ ਬੈਰਕਾਂ ਦੀ ਸਾਫ-ਸਫਾਈ ਅਤੇ ਬਾਥਰੂਮਾਂ ਦੀ ਸਫਾਈ ਆਦਿ ਨੂੰ ਦੇਖਦੇ ਹੋਏ ਸਵੱਛਤਾ ਦਾ ਧਿਆਨ ਰੱਖਣ ਲਈ ਜੇਲ੍ਹ ਡਿਪਟੀ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਗਏ। ਇਹ ਵੀ ਨਿਰਦੇਸ਼ ਦਿੱਤੇ ਕਿ ਮਨੋਚਿਕਿਤਸਕ/ਮਨੋਵਿਗਿਆਨਿਕ ਸਪੈਸ਼ਲਿਸਟ ਕੋਸਲਰਾਂ ਤੋ ਜੇਲ ਵਿੱਚ ਬੰਦ ਹਵਾਲਾਤੀ ਮਰੀਜਾਂ ਦੀ ਰੈਗੂਲਰ ਕੋਸਲਿੰਗ ਕਰਵਾਈ ਜਾਵੇ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਵਲੋ ਲਗਾਏ ਜਾਣ ਵਾਲੇ ਮਹੀਨਾਵਾਰ ਮੈਡੀਕਲ ਕੈਂਪ ਵਿੱਚ ਜਿਹਨਾਂ ਹਵਾਲਾਤੀਆਂ/ਕੈਦੀਆਂ ਦੀ ਸਿਹਤ ਸਬੰਧੀ ਕੋਈ ਸਮੱਸਿਆ ਹੋਵੇ ਤਾਂ ਚੈੱਕ ਅੱਪ ਕਰਵਾਉਣਾ ਯਕੀਨੀ ਬਣਾਇਆ ਜਾਵੇ।ਇਸ ਦੇ ਨਾਲ ਹੀ ਰਸੋਈ (ਲੰਗਰ-ਹਾਲ) ਵਿੱਚ ਬਣਾਏ ਗਏ ਖਾਣੇ ਦਾ ਜਾਇਜ਼ਾ ਲਿਆ ਗਿਆ।