Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦਾ ਵੱਡਾ ਉਪਰਾਲਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਕੀਤੀ ਬੱਸ ਯਾਤਰਾ ਦੀ ਸ਼ੁਰੂਆਤ

ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦਾ ਵੱਡਾ ਉਪਰਾਲਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਕੀਤੀ ਬੱਸ ਯਾਤਰਾ ਦੀ ਸ਼ੁਰੂਆਤ

ਬਟਾਲਾ 9 ਜੂਨ (ਅਵਿਨਾਸ਼ ਸ਼ਰਮਾ)

: ਪੰਜਾਬ ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਵੱਲੋਂ ਗੁਰੂਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਇੱਕ ਬੱਸ ਸੇਵਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਨਈਅਰ ਅਤੇ ਸੀਨੀਅਰ ਉਪ ਪ੍ਰਧਾਨ ਬਲਦੇਵ ਖ਼ਾਲਸਾ ਦੀ ਅਗਵਾਈ ਹੇਠ ਪਹਿਲੀ ਬਸ ਯਾਤਰਾ ਸ਼ੁਰੂ ਕੀਤੀ ਗਈ। ਬੱਸ ਨੂੰ ਰਵਾਨਾ ਕਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਵਜ਼ੀਰ ਭਾਈ ਸਾਹਿਬ ਜੀ ਨੇ ਗੁਰੂ ਮਹਾਰਾਜ ਦਾ ਓਟ ਆਸਰਾ ਲੈਂਦੇ ਹੋਏ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕਰਨ ਉਪਰੰਤ ਬੱਸ ਨੂੰ ਰਵਾਨਾ ਕੀਤਾ ਗਿਆ । ਐਸੋਸੀਏਸ਼ਨ ਦੇ ਬਟਾਲਾ ਸਿਟੀ ਪ੍ਰਧਾਨ ਨੇ ਕਿਹਾ ਕਿ ਯਾਤਰੂਆਂ ਦੀ ਸਹੂਲਤ ਲਈ ਬਹੁਤ ਘੱਟ ਪੈਸੇ ਤੇ ਹਰ ਸੁਵਿਧਾ ਨਾਲ ਲੈਸ ਏਅਰਕੰਡੀਸ਼ਨ ਬੱਸ ਬਟਾਲਾ ਤੋਂ ਚਲਦੀ ਹੋਈ ਸਭ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਸਰਹੰਦ, ਰਾਤ ਦਾ ਠਹਿਰਾਓ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਅਗਲੀ ਸਵੇਰ ਇਹ ਬੱਸ ਸੇਵਾ ਸ਼੍ਰੀ ਮਨੀਕਰਨ ਸਾਹਿਬ ਲਈ ਰਵਾਨਾ ਹੋਵੇਗੀ ਜਿੱਥੇ ਦੋ ਦਿਨ ਦਾ ਠਹਿਰਾਓ ਕੀਤਾ ਜਾਵੇਗਾ ਅਤੇ 4 ਦਿਨ ਬਾਅਦ ਇਹ ਬੱਸ ਸੇਵਾ ਵਾਪਸੀ ਲਈ ਰਵਾਨਾ ਹੋਵੇਗੀ। ਉਹਨਾਂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸਾਰੇ ਪਾਸੇ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ ।ਇਸ ਮੌਕੇ ਤੇ ਜ਼ਿਲਾ ਪ੍ਰਧਾਨ ਸੰਜੀਵ ਨਈਅਰ , ਬਟਾਲਾ ਪ੍ਰਧਾਨ ਇੰਦਰ ਮੋਹਨ ਸਿੰਘ ਸੋਢੀ , ਯੂਨੀਅਨ ਦੇ ਮੁੱਖ ਸਲਾਹਕਾਰ ਅਵਿਨਾਸ਼ ਸ਼ਰਮਾ , ਸਰਪ੍ਰਸਤ ਸੁਭਾਸ਼ ਸਹਿਗਲ , ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਖਾਲਸਾ , ਮੀਤ ਪ੍ਰਧਾਨ ਸੰਜੀਵ ਕੁਮਾਰ ਬਟਾਲਵੀ ਆਦਿ ਮੌਜੂਦ ਸਨ ।