Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਚੰਡੀਗੜ ਪੰਜ਼ਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ ਨਸ਼ਾ ਵਿਰੋਧੀ ਕਰਵਾਇਆ ਸੈਮੀਨਾਰ

ਚੰਡੀਗੜ ਪੰਜ਼ਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ ਨਸ਼ਾ ਵਿਰੋਧੀ ਕਰਵਾਇਆ ਸੈਮੀਨਾਰ

ਬਟਾਲਾ(ਅਵਿਨਾਸ਼ ਸ਼ਰਮਾ)

ਸਮਾਜ ਵਿੱਚੋਂ ਨਸ਼ਿਆਂ ਦਾ ਕੋਹੜ ਖ਼ਤਮ ਕਰਨ ਲਈ ਸਾਂਝਾ ਹੰਬਲਾ ਮਾਰਨਾ ਜਰੂਰੀ : ਪਰਮਜੀਤ ਸਿੰਘ ਗਿੱਲ

: ਨਸ਼ਿਆਂ ਦਾ ਕੋਹੜ ਸਮਾਜ ਵਿੱਚ ਦਿਨ ਬ ਦਿਨ ਵਧਦਾ ਜਾ ਰਿਹਾ ਹੈ ਅਤੇ ਇਸ ਨੂੰ ਖਤਮ ਕਰਨ ਲਈ ਆਮ ਜਨਤਾ ਨੂੰ ,ਪੱਤਰਕਾਰ ਭਾਈਚਾਰੇ ਨੂੰ ਸਮਾਜ ਸੇਵੀ ਸੰਸਥਾਵਾਂ ਨੂੰ, ਰਾਜਨੀਤਿਕ ਪਾਰਟੀਆਂ ਨੂੰ ਅਤੇ ਸਰਕਾਰਾਂ ਨੂੰ ਸਾਂਝਾ ਹੰਬਲਾ ਮਾਰਨ ਦੀ ਜਰੂਰਤ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਅੱਜ ਚੰਡੀਗੜ ਪੰਜ਼ਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ ਨਸ਼ਾ ਵਿਰੋਧੀ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਨੇ ਕਿਹਾ ਕਿ ਮਾਰੂ ਨਸ਼ਿਆਂ ਦਾ ਰੁਝਾਨ ਨੌਜਵਾਨ ਪੀੜੀ ਨੂੰ ਦੀਮਕ ਦੀ ਤਰ੍ਹਾਂ ਅੰਦਰੋਂ ਹੀ ਅੰਦਰ ਖੋਖਲਾ ਕਰ ਰਿਹਾ ਹੈ ਜਿਸ ਦੇ ਪ੍ਰਭਾਵ ਹੇਠ ਵੱਡੀ ਗਿਣਤੀ ਵਿੱਚ ਪੰਜਾਬ ਦੀ ਨੌਜਵਾਨ ਪੀੜੀ ਆ ਰਹੀ ਹੈ।

ਉਨਾ ਕਿਹਾ ਕਿ ਜੇਕਰ ਪੰਜਾਬ ਦਾ ਭਵਿੱਖ ਬਚਾਉਣਾ ਹੈ ਤਾਂ ਨਸ਼ਿਆਂ ਦੇ ਖਿਲਾਫ ਸਾਰਿਆਂ ਨੂੰ ਡੱਟ ਕੇ ਆਵਾਜ਼ ਬੁਲੰਦ ਕਰਨੀ ਪਵੇਗੀ ਤਾਂਹੀ ਇਸ ਅਲਾਮਤ ਨੂੰ ਸਮਾਜ ਵਿੱਚੋਂ ਖਤਮ ਕੀਤਾ ਜਾ ਸਕਦਾ ਹੈ।

ਉਨਾਂ ਨੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਇਸ ਨਸ਼ਾ ਵਿਰੋਧੀ ਸੈਮੀਨਾਰ ਅਤੇ ਮੈਡੀਕਲ ਚੈਕ ਅਪ ਕੈਂਪ ਦੀ ਸਲਾਗਾ ਕਰਦੇ ਹੋਏ ਕਿਹਾ ਕਿ ਐਸੋਸੀਏਸ਼ਨ ਵੱਲੋਂ ਇਹ ਵਧੀਆ ਉਪਰਾਲਾ ਕੀਤਾ ਗਿਆ ਹੈ।

ਦੱਸਣਾ ਬਣਦਾ ਹੈ ਕਿ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ ਅੱਜ ਸਥਾਨਕ ਜਲੰਧਰ ਅੰਮ੍ਰਿਤਸਰ ਰੋਡ ਤੇ ਬਾਈਪਾਸ ਸਥਿਤ ਡੇਰਾ ਬਾਬਾ ਦਰਸ਼ਨ ਦਾਸ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ ਸੀ ਜਿਸ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪਰਮਜੀਤ ਸਿੰਘ ਗਿੱਲ ਪਹੁੰਚ ਹੋਏ ਸਨ।
ਇਸ ਮੌਕੇ ਜਰਨਲਿਸਟ ਐਸੋਸੀਏਸ਼ਨ ਵੱਲੋਂ ਪਰਮਜੀਤ ਸਿੰਘ ਗਿੱਲ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।